
ਸੈਨ ਡਿਏਗੋ , 23 ਮਈ 2025 : ਅਮਰੀਕਾ ਦੇ ਸੈਨ ਡਿਏਗੋ ਦੇ ਇੱਕ ਇਲਾਕੇ ਵਿੱਚ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖ਼ਮੀ ਹੋ ਗਏ। ਜਿੱਥੇ ਜਹਾਜ਼ ਹਾਦਸਾਗ੍ਰਸਤ ਹੋਇਆ ਉਥੇ ਫ਼ੌਜੀ ਪਰਿਵਾਰ ਰਹਿੰਦੇ ਹਨ। ਜਹਾਜ਼ ਹਾਦਸੇ ਕਾਰਨ ਇਲਾਕੇ ਦੇ ਕਈ ਘਰਾਂ ਅਤੇ ਵਾਹਨਾਂ ਨੂੰ ਨੁਕਸਾਨ ਪਹੁੰਚਿਆ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਟਿਏਰਾਸਾਂਟਾ ਇਲਾਕੇ ਦੇ ਇੱਕ ਫ਼ੌਜੀ ਹਾਊਸਿੰਗ ਕੰਪਲੈਕਸ ਵਿੱਚ ਸਥਾਨਕ ਸਮੇਂ ਅਨੁਸਾਰ ਸਵੇਰੇ 3:45 ਵਜੇ ਵਾਪਰਿਆ। ਇਹ ਸਪੱਸ਼ਟ ਨਹੀਂ ਹੈ ਕਿ ਜਦੋਂ ਜਹਾਜ਼ ਹਾਦਸਾਗ੍ਰਸਤ ਹੋਇਆ ਤਾਂ ਉਸ ਵਿੱਚ ਕਿੰਨੇ ਲੋਕ ਸਵਾਰ ਸਨ। ਪੁਲਿਸ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਹਾਦਸੇ ਵਿੱਚ ਜ਼ਮੀਨ 'ਤੇ ਕੋਈ ਵੀ ਵਿਅਕਤੀ ਮਾਰਿਆ ਨਹੀਂ ਗਿਆ, ਪਰ ਇਸਦੀ ਤੁਰੰਤ ਪੁਸ਼ਟੀ ਨਹੀਂ ਹੋ ਸਕੀ।