ਅੰਮ੍ਰਿਤਸਰ ਤੋਂ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਤੱਕ ਕੀਤੀ ਲੋਕਲ ਬੱਸ ਸੇਵਾ ਸ਼ੁਰੂ

ਅੰਮ੍ਰਿਤਸਰ ਵਿੱਚ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਜੋ ਕਿ ਅੰਮ੍ਰਿਤਸਰ ਸ਼ਹਿਰ ਤੋਂ ਥੋੜ੍ਹੀ ਦੂਰੀ 'ਤੇ ਹੈ। ਜਿੱਥੋਂ ਯਾਤਰੀਆਂ ਨੂੰ ਸ਼ਹਿਰ ਵਿੱਚ ਆਉਣ 'ਚ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਨ੍ਹਾਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਮ੍ਰਿਤਸਰ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵੱਲੋਂ ਇੱਕ ਲੋਕਲ ਬੱਸ ਸੇਵਾ ਸ਼ੁਰੂ ਕੀਤੀ ਗਈ। ਜੋ ਕਿ ਅੰਮ੍ਰਿਤਸਰ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਤੋਂ ਚੱਲੇਗੀ ਅਤੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਬੱਸ ਸਟੈਂਡ ਤੇ ਹੁੰਦੇ ਹੋਏ ਘਿਉ ਮੰਡੀ ਵਿੱਚ ਆ ਕੇ ਖ਼ਤਮ ਹੋਵੇਗੀ।

ਇਸ ਦੌਰਾਨ ਗੱਲਬਾਤ ਕਰਦਿਆਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਬੜੇ ਲੰਬੇ ਸਮੇਂ ਤੋਂ ਮੰਗ ਚੱਲਦੀ ਆ ਰਹੀ ਸੀ, ਕਿ ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ ਦੇ ਉੱਤੇ ਲੋਕਲ ਬੱਸ ਸੇਵਾ ਸ਼ੁਰੂ ਕੀਤੀ ਜਾਵੇ, ਤਾਂ ਜੋ ਯਾਤਰੀਆਂ ਨੂੰ ਅੰਮ੍ਰਿਤਸਰ ਸ਼ਹਿਰ ਪਹੁੰਚਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਜਿਸ ਦੇ ਚੱਲਦੇ ਅੰਮ੍ਰਿਤਸਰ ਨਗਰ ਨਿਗਮ ਨੇ ਹੁਣ ਇੱਕ ਬੱਸ ਸ਼ੁਰੂ ਕੀਤੀ ਹੈ। ਜੋ ਕਿ ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ ਤੋਂ ਚੱਲੇਗੀ 'ਤੇ ਅੰਮ੍ਰਿਤਸਰ ਸ਼ਹਿਰ ਦੇ ਵਿੱਚ ਰੇਲਵੇ ਸਟੇਸ਼ਨ 'ਤੇ ਬੱਸ ਸਟੈਂਡ ਹੁੰਦੇ ਹੋਏ ਘਿਉ ਮੰਡੀ ਆ ਕੇ ਰੁਕੇਗੀ। ਜਿਸ ਦਾ ਕਿਰਾਇਆ ਮਾਤਰ 5 ਤੋਂ 10 ਰੁਪਏ ਤੱਕ ਹੋਵੇਗਾ। ਇਸ ਬੱਸ ਦੇ ਚੱਲਣ ਨਾਲ ਯਾਤਰੀਆਂ ਨੂੰ ਹੋਰ ਵੀ ਜ਼ਿਆਦਾ ਆਸਾਨੀ ਹੋਵੇਗੀ।