ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ ਜਿਮਨੀ ਚੋਣਾਂ ਲਈ 4 ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ, 20 ਅਕਤੂਬਰ 2024 : ਪੰਜਾਬ ਦੀਆਂ ਚਾਰ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਐਲਾਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਚਾਰੋਂ ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਚੱਬੇਵਾਲ ਤੋਂ ਈਸ਼ਾਨ ਚੱਬੇਵਾਲ, ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਤੋਂ ਇਲਾਵਾ ਹਾਲੇ ਤੱਕ ਹੋਰ ਕਿਸੇ ਵੀ ਸਿਆਸੀ ਪਾਰਟੀ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ।