ਸੋਨੀਆ, ਰਾਹੁਲ ਤੇ ਪ੍ਰਿਅੰਕਾ ਨੂੰ ਪਰਿਵਾਰਵਾਦ ਦੀ ਰਾਜਨੀਤੀ ਨਾ ਕਰਨ ਦੀ ਸਲਾਹ ਦਿਓ : ਮਹੇਸ਼ਇੰਦਰ ਗਰੇਵਾਲ 

ਚੰਡੀਗੜ੍ਹ, 14 ਜੂਨ 2024 : ਸੀਨੀਅਰ ਅਕਾਲੀ ਆਗੂ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਅੱਜ ਕਾਂਗਰਸ ਦੇ ਆਗੂ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਆਖਿਆ ਕਿ ਉਹ ਪਰਿਵਾਰਵਾਦ ਦੀ ਰਾਜਨੀਤੀ ਖਿਲਾਫ ਆਪਣੇ ਬਿਆਨਾਂ ’ਤੇ ਕਾਇਮ ਰਹਿੰਦਿਆਂ ਦਲੇਰੀ ਵਿਖਾਉਣ ਤੇ ਆਪਣੇ ਆਕਾਵਾਂ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਤੇ ਰਾਬਰਟ ਵਾਡਰਾ ਨੂੰ ਪਰਿਵਾਰਵਾਦ ਦੀ ਰਾਜਨੀਤੀ ਨਾ ਕਰਨ ਦੀ ਸਲਾਹ ਦੇਣ। ਸਰਦਾਰ ਗਰੇਵਾਲ, ਕਾਂਗਰਸ ਦੇ ਆਗੂ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਖਿਲਾਫ ਕੀਤੀ ਬਿਆਨਬਾਜ਼ੀ ’ਤੇ ਪ੍ਰਤੀਕਰਮ ਦੇ ਰਹੇ ਸਨ। ਸਰਦਾਰ ਗਰੇਵਾਲ ਨੇ ਕਿਹਾ ਕਿ ਰਾਜਾ ਵੜਿੰਗ ਜੋ ਅਕਾਲੀ ਆਗੂ ਸਰਦਾਰਨੀ ਹਰਸਿਮਰਤ ਕੌਰ ਬਾਦਲਦੇ  ਡਰੋਂ ਬਠਿੰਡਾ ਤੋਂ ਭੱਜ ਗਏ। ਉਹਨਾਂ ਨੇ ਰਾਜਾ ਵੜਿੰਗ ਨੂੰ ਸਲਾਹ ਦਿੱਤੀ ਕਿ ਜੇਕਰ ਉਹ ਸੱਚਮੁੱਚ ਚਾਹੁੰਦੇ ਹਨ ਕਿ ਪਰਿਵਾਰਵਾਦ ਦੀ ਰਾਜਨੀਤੀ ਕਰਨਾ ਚਾਹੁੰਦੇ ਤਾਂ ਫਿਰ ਉਹ ਆਪਣੀ ਪਤਨੀ ਨੂੰ ਵੀਬਠਿੰਡਾ  ਵਿਚ ਰਾਜਨੀਤੀਤੋਂ  ਦੂਰ ਰੱਖਣ ਤੇ ਕਿਹਾ ਕਿ ਕਿਸੇ ਵੀ ਰਾਜਨੀਤੀਵਾਨ ਦੇ ਪਰਿਵਾਰਕ ਜੀਆਂ ਨੂੰ ਸਿਰਫ ਮੈਰਿਟ ਦੇ ਆਧਾਰ ’ਤੇ ਰਾਜਨੀਤੀ ਵਿਚ ਆਉਣਾ ਚਾਹੀਦਾ  ਹੈ। ਅਕਾਲੀ ਆਗੂ ਨੇ ਕਿਹਾ ਕਿ ਵੜਿੰਗ ਨੂੰ ਪਹਿਲਾਂ ਵੀ ਆਪਣੇ ਘਰੇਲੂ ਇਲਾਕੇ ਵਿਚ ਮਾਰ ਦਾ ਸਾਹਮਣਾ ਕਰਨਾ ਪਿਆ ਹੈ ਜਦੋਂ ਉਹਨਾਂ ਬਠਿੰਡਾ ਤੋਂ ਭੱਜ ਜਾਣ ਵਿਚ ਭਲਾਈ ਸਮਝੀ। ਉਹਨਾਂ ਕਿਹਾ ਕਿ ਵੜਿੰਗ ਹੁਣ ਮੈਂਬਰ ਪਾਰਲੀਮੈਂਟ ਹਨ ਅਤੇ ਉਹਨਾਂ ਨੂੰ ਆਪਣੇ ਅਹੁਦੇ ਦੀ ਵਰਤੋਂ ਕਰਦਿਆਂ ਗਾਂਧੀ ਪਰਿਵਾਰ ਨੂੰ ਆਖਣਾ ਚਾਹੀਦਾ ਹੈ ਕਿ ਉਹ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਲਈ ਮੁਆਫੀ ਮੰਗੇ। ਉਹਨਾਂ ਨਾਲ ਹੀ ਕਿਹਾ ਕਿ ਵੜਿੰਗ ਤੇ ਉਹਨਾਂ ਦੇ ਸਾਬਕਾ ਸਾਥੀ ਰਵਨੀਤ ਬਿੱਟੂ ਹੁਣ ਆਪਣੇ ਮਾੜੇ ਕਾਰਨਾਮਿਆਂ ਲਈ ਇਕ ਦੂਜੇ ਖਿਲਾਫ ਜ਼ਹਿਰ ਉਗਲ ਰਹੇ ਹਨ।