ਬੀਬੀ ਜਗੀਰ ਕੌਰ ਨੇ ਚੇਅਰਮੈਨ ਮਲੂਕਾ ਨੂੰ ਲਿਖਿਆ ਪੱਤਰ, ਬਿਨਾਂ ਨੋਟਿਸ ਦੇ ਪਾਰਟੀ ਤੋਂ ਕੀਤਾ ਮੁਅੱਤਲ

ਚੰਡੀਗੜ੍ਹ : ਬੀਬੀ ਜਗੀਰ ਕੌਰ ਨੂੰ ਪਾਰਟੀ ਤੋਂ ਮੁਅੱਤਲ ਕਰਨ ਮਗਰੋਂ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ  ਸਿਕੰਦਰ ਸਿੰਘ ਮਲੂਕਾ ਨੂੰ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਕਿਹਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਸਬੰਧੀ ਮੈਨੂੰ ਅਨੁਸ਼ਾਸ਼ਨੀ ਕਮੇਟੀ ਵੱਲੋਂ ਕੋਈ ਨੋਟਿਸ ਨਹੀਂ ਦਿੱਤਾ ਗਿਆ ਅਤੇ ਨਾ ਹੀ ਇਸ ਸਬੰਧੀ ਕੋਈ ਸੁਣਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੈਨੂੰ ਬਿਨਾਂ ਨੋਟਿਸ ਅਤੇ ਸੁਣਵਾਈ ਦੇ ਪਾਰਟੀ ਵਿੱਚੋਂ ਮੁਅੱਤਲ ਕਰਨਾ ਸ਼੍ਰੋਮਣੀ ਅਕਾਲੀ ਦਲ ਦੇ ਸੰਵਿਧਾਨ ਦੇ ਨਿਯਮਾਂ ਦੀ ਉਲੰਘਣਾ ਜਾਪਦਾ ਹੈ।