ਸੀਨੀਅਰ ਪੱਤਰਕਾਰ ਪਰਵਾਨਾ ਦੇ ਦੇਹਾਂਤ 'ਤੇ ਮੁੱਖ ਮੰਤਰੀ ਮਾਨ ਨੇ ਪ੍ਰਗਟਾਇਆ ਦੁੱਖ

ਚੰਡੀਗੜ੍ਹ, 7 ਜਨਵਰੀ : ਸੀਨੀਅਰ ਅਤੇ ਬਜ਼ੁਰਗ ਪੱਤਰਕਾਰ ਐਨ  ਐਸ ਪਰਵਾਨਾ ਦਾ ਦਿਹਾਂਤ ਹੋ ਗਿਆ ਸੀ। ਉਹ ਤਕਰੀਬਨ 84 ਵਰ੍ਹਿਆਂ ਦੇ ਸਨ। ਇਸੇ ਸਬੰਧ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਬੇਹੱਦ ਸੁਲਝੇ ਤੇ ਸੂਝਵਾਨ ਸੀਨੀਅਰ ਪੱਤਰਕਾਰ ਐੱਨ.ਐੱਸ ਪਰਵਾਨਾ ਜੀ ਦੇ ਦੇਹਾਂਤ ਦੀ ਦੁਖਦ ਖ਼ਬਰ ਮਿਲੀ…ਪਰਮਾਤਮਾ ਨੇਕ ਰੂਹ ਨੂੰ ਚਰਨੀਂ ਲਾਉਣ ਤੇ ਪਰਿਵਾਰ ਨੂੰ ਹੌਂਸਲੇ-ਹਿੰਮਤ ਦਾ ਬਲ਼ ਬਖ਼ਸ਼ਣ ਪਰਵਾਨਾ ਜੀ ਦੀ ਪੰਜਾਬ ਪੱਖੀ ਸੋਚ ਤੇ ਗੰਭੀਰ ਵਿਸ਼ਿਆਂ ‘ਤੇ ਸਮਝ ਦੀ ਘਾਟ ਸਦਾ ਪੰਜਾਬ ਦੇ ਪੱਤਰਕਾਰੀ ਖੇਤਰ ਨੂੰ ਰੜਕਦੀ ਰਹੇਗੀ…ਅਲਵਿਦਾ ਪਰਵਾਨਾ ਜੀ…!