ਕਾਂਗਰਸ ਨੇ ਪੰਜਾਬ ਤੋਂ 6 ਉਮੀਦਵਾਰ ਐਲਾਨੇ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਨੂੰ ਉਤਾਰਿਆ ਚੋਣ ਮੈਦਾਨ 'ਚ

ਚੰਡੀਗੜ੍ਹ, 14 ਅਪ੍ਰੈਲ : ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਦੀ ਇਸ ਸੂਚੀ ਵਿੱਚ ਪੰਜਾਬ ਤੋਂ 6 ਉਮੀਦਵਾਰ ਐਲਾਨੇ ਗਏ ਹਨ। ਜਾਣਕਾਰੀ ਅਨੁਸਾਰ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ, ਪਟਿਆਲਾ ਤੋਂ ਧਰਮਵੀਰ ਗਾਂਧੀ, ਅੰਮ੍ਰਿਤਸਰ ਤੋਂ ਗੁਰਜੀਤ ਔਜਲਾ ਦੀ ਟਿਕਟ ਬਰਕਰਾਰ ਰੱਖੀ ਹੈ। ਇਸ ਤੋਂ ਇਲਾਵਾ ਜਲੰਧਰ ਰਾਖਵਾਂ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸ੍ਰੀ ਫਤਹਿਗੜ੍ਹ ਸਾਹਿਬ ਤੋਂ ਅਮਰ ਸਿੰਘ ਅਤੇ ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਟਿਕਟ ਦਿੱਤੀ ਗਈ ਹੈ।