
ਚੰਡੀਗੜ੍ਹ, 27 ਮਾਰਚ 2025 : ਪੰਜਾਬ ਵਿਧਾਨ ਸਭਾ ਵਿੱਚ ਸੀਚੇਵਾਲ ਮਾਡਲ ਨੂੰ ਲੈ ਕੇ ਸੱਤਾਧਾਰੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਨੁਮਾਇੰਦਿਆਂ ਵਿੱਚ ਤਿੱਖੀ ਬਹਿਸ ਹੋਈ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਪ ਪਾਰਟੀ ਸਰਕਾਰ ਤੇ ਸਖ਼ਤ ਟਿੱਪਣੀਆਂ ਕੀਤੀਆਂ। ਜਿਸ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਾਂਗਰਸ ਪਾਰਟੀ ਦੇ ਆਗੂਆਂ ਨੂੰ ਸਲਾਹ ਦਿੱਤੀ ਕਿ ਉਹ ਪ੍ਰਤਾਪ ਸਿੰਘ ਬਾਜਵਾ ਨਾਲ ਗੱਲ ਕਰੋ ਤਾਂ ਕਿ ਉਨ੍ਹਾਂ ਦਾ ਦਿਮਾਗ ਟਿਕਾਣੇ ਆ ਸਕੇ। ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਵਿਰੋਧ ਨਹੀਂ ਕਰਨਾ ਚਾਹੀਦਾ, ਸਗੋਂ ਪੰਜਾਬ ਦੀ ਬੇਹਤਰੀ ਅਤੇ ਵਿਕਾਸ ਲਈ ਸਹਿਯੋਗ ਕਰਨਾ ਚਾਹੀਦਾ ਹੈ।