ਤੇਜਾ ਸਿੰਘ ਸਮੁੰਦਰੀ ਹਾਲ 'ਚ 12 ਅਪ੍ਰੈਲ ਨੂੰ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 

ਚੰਡੀਗੜ੍ਹ, 8 ਅਪ੍ਰੈਲ 2025 : ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ ਕਮੇਟੀ, ਜੋ ਕਿ ਪੰਜ ਸਾਲ ਪਹਿਲਾਂ ਬਣਾਈ ਗਈ ਸੀ, ਦੀ ਆਖ਼ਰੀ ਮੀਟਿੰਗ ਅੱਜ ਇਥੇ ਪਾਰਟੀ ਦਫ਼ਤਰ ਵਿੱਚ ਹੋਈ। ਮੀਟਿੰਗ ਤੋਂ ਬਾਅਦ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਪਾਰਟੀ ਦੀ ਲੀਡਰਸ਼ਿਪ ਵੱਲੋਂ ਲਏ ਕੁਝ ਅਹੰਮ ਫੈਸਲੇ ਅਤੇ ਵਿਚਾਰ ਸਾਂਝੇ ਕੀਤੇ। ਡਾ. ਚੀਮਾ ਨੇ ਦੱਸਿਆ ਕਿ ਪਾਰਟੀ ਦੀ ਮੈਂਬਰਸ਼ਿਪ ਡਰਾਈਵ ਬਹੁਤ ਸਫਲ ਰਹੀ, ਜਿਸ ਦੌਰਾਨ 27 ਲੱਖ ਤੋਂ ਵੱਧ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ। ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਸਵੇਰੇ 11 ਵਜੇ ਤੇਜਾ ਸਿੰਘ ਸਮੁੰਦਰੀ ਹਾਲ 'ਚ ਸ਼੍ਰੋਮਣੀ ਅਕਾਲੀ ਦਲ ਦਾ ਜਰਨਲ ਇਜਲਾਸ ਹੋਵੇਗਾ। ਸ਼੍ਰੋਮਣੀ ਅਕਾਲੀ ਦਲ ਨੂੰ ਵਿਸਾਖੀ ਤੋਂ ਪਹਿਲਾਂ ਨਵਾਂ ਪ੍ਰਧਾਨ ਮਿਲ ਜਾਵੇਗਾ। ਅੱਜ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਹੈ। ਮੀਟਿੰਗ ਤੋਂ ਬਾਅਦ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਕਰਦਿਆਂ ਦੱਸਿਆ ਕਿ ਵਰਕਰਾਂ ਦੀ ਮੇਹਨਤ ਸਦਕਾ ਹੀ ਪਾਰਟੀ ਦੀ ਭਰਤੀ ਮੁਕੰਮਲ ਹੋਈ ਹੈ। ਸਾਡੀ ਮੈਂਬਰਸ਼ਿਪ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਸਾਰੇ ਵਰਕਰਾਂ ਦਾ ਧੰਨਵਾਦ, ਜੋ ਅਕਾਲੀ ਦਲ ਨੂੰ ਇਨ੍ਹਾਂ ਪਿਆਰ ਦਿੱਤਾ। ਸਾਰੀ ਲੀਡਰਸ਼ਿਪ ਦਾ ਵੀ ਧੰਨਵਾਦ ਕੀਤਾ ਗਿਆ। ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਵੀ ਪਾਰਟੀ ਲਈ ਬਹੁਤ ਮਿਹਨਤ ਕੀਤੀ ਹੈ ਪਰ ਇਸ ਸਮੇ ਬਲਵਿੰਦਰ ਸਿੰਘ ਭੂੰਦੜ ਨੇ ਜੋ ਰੋਲ ਅਦਾ ਕੀਤਾ ,ਉਸ ਲਈ ਮਤਾ ਪਾ ਕੇ ਉਹਨਾਂ ਦਾ ਵੀ ਧੰਨਵਾਦ ਕੀਤਾ ਗਿਆ।  5 ਸਾਲ ਪਹਿਲਾਂ ਇਸ ਵਰਕਿੰਗ ਕਮੇਟੀ ਦੀ ਚੋਣ ਹੋਈ ਸੀ ,ਅੱਜ ਉਸਦੀ ਆਖਰੀ ਮੀਟਿੰਗ ਸੀ। ਸਾਰੇ ਮੈਂਬਰ ਅੱਜ ਹਾਜ਼ਿਰ ਰਹੇ ਹਨ।