ਪੰਜਾਬ ਮਹਿਲਾ ਕਾਂਗਰਸ ਦੀ ਗੁਰਸ਼ਰਨ ਕੌਰ ਰੰਧਾਵਾ ਪ੍ਰਧਾਨ ਨਿਯੁਕਤ

ਚੰਡੀਗੜ੍ਹ : ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਨੂਗੋਪਾਲ ਵੱਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਪੰਜਾਬ ਅਤੇ ਮਿਜ਼ੋਰਮ ਦੋ ਸੂਬਿਆਂ ਦੇ ਮਹਿਲਾ ਕਾਂਗਰਸ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੂੰ ਨਿਯੁਕਤ ਕੀਤਾ ਗਿਆ ਹੈ। ਗੁਰਸ਼ਰਨ ਕੌਰ ਰੰਧਾਵਾ ਨੂੰ ਸੂਬਾ ਪ੍ਰਧਾਨ ਨਿਯੁਕਤ ਕਰਨ ’ਤੇ ਉਨ੍ਹਾਂ ਦੇ ਸਮੱਰਥਕਾਂ ਵਿੱਚ ਖੁਸ਼ੀ ਦੀਲਹਿਰ ਹੈ। ਪੰਜਾਬ ਮਹਿਲਾ ਕਾਂਗਰਸ ਦੀ ਨਵਨਿਯੁਕਤ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਉਨ੍ਹਾਂ ਦੀ ਇਸ ਨਿਯੁਕਤੀ ’ਤੇ ਸੋਨੀਆਂ ਗਾਂਧੀ, ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਮੱਲਿਕਾਰਜੁਨ ਖੜਗੇ, ਸੀਨੀਅਰ ਆਗੂ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਜਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਜਿਲ੍ਹਾ, ਤਹਿਸੀਲ ਅਤੇ ਬਲਾਕ ਪੱਧਰ ਤੱਕ ਲੈ ਕੇ ਜਾਣ ਲਈ ਕੋਈ ਕਸ਼ਰ ਬਾਕੀ ਨਹੀਂ ਛੱਡਣਗੇ।