ਪੰਜਾਬ ਵਿੱਚ ਗਰਮੀ ਨੇ ਫੜਿਆ ਜ਼ੋਰ, ਤਾਪਮਾਨ ਵਿੱਚ ਲਗਾਤਾਰ ਹੋ ਰਿਹਾ ਵਾਧਾ

ਚੰਡੀਗੜ੍ਹ, 15 ਅਪ੍ਰੈਲ 2025 : ਪੰਜਾਬ ਵਿੱਚ ਗਰਮੀ ਨੇ ਜ਼ੋਰ ਫੜ ਲਿਆ ਹੈ। ਤਾਪਮਾਨ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਦਾ ਵਾਧਾ ਹੋਇਆ ਹੈ। ਇਹ ਆਮ ਨਾਲੋਂ 1.8 ਡਿਗਰੀ ਵੱਧ ਹੈ। ਜਿਸ ਕਾਰਨ ਤਾਪਮਾਨ 38 ਡਿਗਰੀ ਤੱਕ ਪਹੁੰਚ ਗਿਆ ਹੈ। ਬਠਿੰਡਾ ਸਭ ਤੋਂ ਗਰਮ ਰਿਹਾ ਹੈ। 16 ਅਪ੍ਰੈਲ ਤੋਂ ਹਿਮਾਲੀਅਨ ਖੇਤਰਾਂ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਦਾ ਅਸਰ ਪੰਜਾਬ ਦੇ ਮੌਸਮ ‘ਤੇ ਪਵੇਗਾ। ਅਗਲੇ ਚਾਰ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ 05-06 ਡਿਗਰੀ ਵਧੇਗਾ, ਜਦੋਂ ਕਿ ਮੌਸਮ ਵਿਭਾਗ ਨੇ ਕੱਲ੍ਹ ਤੋਂ ਤਿੰਨ ਦਿਨਾਂ ਲਈ ਹੀਟਵੇਵ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਤੋਂ ਅਗਲੇ ਦੋ ਦਿਨ 16 ਅਤੇ 17 ਅਪ੍ਰੈਲ ਨੂੰ ਸੂਬੇ ਵਿੱਚ ਮੌਸਮ ਖੁਸ਼ਕ ਰਹੇਗਾ। 18, 19 ਅਤੇ 20 ਤਰੀਕ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੱਲ੍ਹ 16 ਅਪ੍ਰੈਲ ਤੋਂ ਸੂਬੇ ਦੇ ਕੁਝ ਹਿੱਸਿਆਂ ਵਿੱਚ ਹੀਟਵੇਵ ਚੱਲਣ ਦੀ ਸੰਭਾਵਨਾ ਹੈ।