
ਲੁਧਿਆਣਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐੱਸਸੀ ਡਿਪਾਰਟਮੈਂਟ ਦੇ ਚੇਅਰਮੈਨ ਵਜੋਂ ਨਿਯੁਕਤ ਕੀਤੇ ਗਏ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਕਾਂਗਰਸ ਪਾਰਟੀ ਦੇ ਐਸ.ਸੀ ਡਿਪਾਰਟਮੈਂਟ ਦੇ ਕੌਮੀ ਚੇਅਰਮੈਨ ਰਾਜੇਸ਼ ਲਲੋਟੀਆ, ਸੰਸਦ ਮੈਂਬਰ ਮਨੀਸ਼ ਤਿਵਾੜੀ, ਸੰਸਦ ਮੈਂਬਰ ਡਾ: ਅਮਰ ਸਿੰਘ, ਸੰਸਦ ਮੈਂਬਰ ਮੁਹੰਮਦ ਸਦੀਕ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਰਾਜ ਕੁਮਾਰ ਚੱਬੇਵਾਲ, ਸਾਬਕਾ ਚੇਅਰਮੈਨ ਪਵਨ ਦੀਵਾਨ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ, ਸੂਬਾ ਕਾਂਗਰਸ ਦੇ ਐਸ.ਸੀ ਡਿਪਾਰਟਮੈਂਟ ਦੇ ਕਨਵੀਨਰ ਦੀਪਕ ਹੰਸ ਨੇ ਪੰਜਾਬ ਕਾਂਗਰਸ ਐਸ.ਸੀ ਦਾ ਚੇਅਰਮੈਨ ਇਕ ਸਾਬਕਾ ਵਿਧਾਇਕ ਅਤੇ ਸਾਬਕਾ ਡਿਪਟੀ ਕਮਿਸ਼ਨਰ, ਕੁਲਦੀਪ ਸਿੰਘ ਵੈਦ ਵਰਗੇ ਸੂਝਵਾਨ ਅਤੇ ਜਿੰਮੇਵਾਰ ਆਗੂ ਨੂੰ ਬਣਾਉਣ ਲਈ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਦੀ ਨਿਯੁਕਤੀ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਕੰਮ ਕਰੇਗੀ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਜਥੇਬੰਦੀ ਦੀ ਮਜ਼ਬੂਤੀ ਲਈ ਸਮੂਹ ਅਹੁਦੇਦਾਰ ਤੇ ਵਰਕਰ ਮਿਲ ਕੇ ਕੰਮ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ।