ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਹਾਈਕੋਰਟ ’ਚ ਪਟੀਸ਼ਨ, ਮੈਂਬਰਸ਼‍ਿਪ ਰੱਦ ਕਰਨ ਦੀ ਮੰਗ

ਚੰਡੀਗੜ੍ਹ, 22 ਜੁਲਾਈ 2024 : ਇਸ ਵੇਲੇ ਦੀ ਵੱਡੀ ਖ਼ਬਰ ਖਡੂਰ ਸਾਹਿਬ ਤੋਂ ਨਵੇਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਪੰਜਾਬ ਤੇ ਹਰਿਆਣਾ ਹਾਈਕੋਰਟ  ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨਕਰਤਾ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਮੈਂਬਰਸਿਪ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪਟੀਸ਼ਨਕਰਤਾ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਉਹਨਾਂ ਵੱਲੋਂ ਚੋਣ ਪ੍ਰਚਾਰ ਦੇ ਖਰਚ ਦਾ ਪੂਰਾ ਬਿਓਰਾ ਨਹੀਂ ਦਿੱਤਾ ਗਿਆ ਹੈ ਅਤੇ ਨਾਲ ਹੀ ਪ੍ਰਚਾਰ ਵਿੱਚ ਧਾਰਮਿਕ ਸਥਾਨਾਂ ਦੀ ਵਰਤੋਂ ਕੀਤੀ ਗਈ ਹੈ। ਦੱਸਣਯੋਗ ਹੈ ਕਿ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਵੱਡੇ ਫਰਕ ਨਾਲ ਚੋਣ ਜਿੱਤੇ ਹਨ ਜਿੱਥੇ ਉਹ ਆਜ਼ਾਦ ਉਮੀਦਵਾਰ ਖੜੇ ਸਨ। ਇਸ ਵੇਲੇ ਅੰਮ੍ਰਿਤਪਾਲ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।