ਪੰਜਾਬ ਸਰਕਾਰ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕੀਤਾ ਵਾਧਾ

ਚੰਡੀਗੜ੍ਹ, 5 ਸਤੰਬਰ 2024 :  ਪੰਜਾਬ ਕੈਬਨਿਟ ਮੀਟਿੰਗ ਵਿਚ ਕਈ ਅਹਿਮ ਫ਼ੈਸਲੇ ਲਏ ਗਏ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ। ਜਿਸ ਨਾਲ ਪੰਜਾਬ ਮਹਿੰਗਾਈ ਦੀ ਮਾਰ ਹੇਠ ਹੈ। ਵਿੱਤੀ ਸੰਕਟ ਨਾਲ ਜੂਝ ਰਹੀ ਸੂਬਾ ਸਰਕਾਰ ਨੇ ਪੈਟਰੋਲ, ਡੀਜ਼ਲ ਉੱਤੇ ਵੈਟ ਵਧਾਉਣ ਦਾ ਫੈਸਲਾ ਕੀਤਾ ਹੈ। ਮੀਡੀਆ ਨੂੰ ਜਾਰੀ ਕੀਤੇ ਬਿਆਨ ਵਿੱਚ ਹਰਪਾਲ ਚੀਮਾ ਨੇ ਕਿਹਾ ਪੈਟਰੋਲ ਅਤੇ ਡੀਜ਼ਲ ਉਤੇ ਲੱਗਣ ਵਾਲੇ ਵੈਟ ਨੂੰ ਵਧਾਉਣ ਦਾ ਫੈਸਲਾ ਲਿਆ। ਪੈਟਰੋਲ ਹੁਣ 62 ਪੈਸੇ ਮਹਿੰਗਾ ਅਤੇ ਡੀਜ਼ਲ 92 ਪੈਸੇ ਮਹਿੰਗਾ ਹੋ ਗਿਆ ਹੈ। ਇਸ ਨਾਲ ਸਰਕਾਰ ਨੂੰ ਪੈਟਰੋਲ ਤੋਂ 150 ਕਰੋੜ ਰੁਪਏ ਅਤੇ ਡੀਜ਼ਲ ਤੋਂ 392 ਕਰੋੜ ਰੁਪਏ ਦੀ ਵਾਧੂ ਆਮਦਨ ਹੋਵੇਗੀ। ਮਹਿੰਗਾਈ ਦਾ ਬੋਝ ਲੋਕਾਂ 'ਤੇ ਥੋਪਣ ਦੇ ਸਵਾਲ 'ਤੇ ਚੀਮਾ ਨੇ ਕਿਹਾ ਕਿ ਇਸ ਤੋਂ ਆਉਣ ਵਾਲਾ ਪੈਸਾ ਪੰਜਾਬ ਦੇ ਵਿਕਾਸ 'ਤੇ ਹੀ ਖਰਚ ਕੀਤਾ ਜਾਵੇਗਾ। ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਮੀਟਿੰਗ ਵਿਚ ਪੰਜਾਬ ਕੈਬਨਿਟ ਦੇ ਅੰਦਰ ਨਵੀਂ ਸਿੱਖਿਆ ਨੀਤੀ ਲਿਆਉਣ ਲਈ ਵਿਚਾਰ ਵਟਾਂਦਰਾ ਹੋਇਆ। ਇਹ ਨੀਤੀ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਅਤੇ ਤਕਨੀਕੀ ਸਿੱਖਿਆ ਦੇਣ ਵੱਲ ਜ਼ਿਆਦਾ ਧਿਆਨ ਦੇਵੇਗੀ। ਇਸ ਸਾਲ #SchoolOfEminence ਵਿੱਚ ਦਾਖਲਾ ਲੈਣ ਲਈ 2 ਲੱਖ ਬੱਚਿਆਂ ਨੇ ਅਰਜ਼ੀਆਂ ਭੇਜੀਆਂ ਹਨ। ਚੀਮਾ ਨੇ ਅੱਗੇ ਦੱਸਿਆ ਕਿ, ਪਹਿਲਾਂ ਪੁਰਾਣੀਆਂ ਗੱਡੀਆਂ ਤੋਂ ਤਿਮਾਹੀ ਬਾਅਦ Tax ਵਸੂਲ ਕੀਤਾ ਜਾਂਦਾ ਸੀ। ਹੁਣ ਪੁਰਾਣੇ ਵਾਹਨ 1 ਸਾਲ ਬਾਅਦ ਵੀ Tax ਦੇ ਸਕਦੇ ਨੇ। ਨਵੇਂ ਗੁਡਜ਼ ਵਾਹਨਾਂ ਨੂੰ ਖਰੀਦਣ ਵਾਲੇ ਜੇਕਰ ਇਕੱਠਾ 4 ਸਾਲ ਦਾ ਟੈਕਸ ਭਰਨਗੇ ਤਾਂ 10% ਦੀ ਛੋਟ ਤੇ ਜੇ 8 ਸਾਲ ਦਾ Tax ਭਰਨਗੇ ਤਾਂ 20% ਦੀ ਛੋਟ ਮਿਲੇਗੀ। ਇਸ ਤੋਂ ਇਲਾਵਾ ਚੀਮਾ ਨੇ ਇਹ ਵੀ ਦੱਸਿਆ ਕਿ, ਮਾਨ ਸਰਕਾਰ ਦੀ OTS-3 ਸਕੀਮ ਪੂਰੀ ਤਰ੍ਹਾਂ ਕਾਮਯਾਬ ਰਹੀ ਹੈ, ਹਾਲਾਂਕਿ ਕਾਂਗਰਸ ਦੇ ਸਮੇਂ ਲਿਆਂਦੀਆਂ OTS-1 ਤੇ OTS-2 ਸਕੀਮ FAIL ਰਹੀਆਂ। OTS-3 ਦੇ ਲਾਭ ਇਹ ਹਨ ਕਿ, ਪੰਜਾਬ ਦੇ ਖ਼ਜ਼ਾਨੇ ’ਚ ਆਏ ₹164.35 ਕਰੋੜ, ਲਗਭਗ 70,311 ਲੋਕਾਂ ਨੂੰ ਇਸਦਾ ਫ਼ਾਇਦਾ ਹੋਇਆ, ਜਲਦ ਹੀ OTS-3 ਸਕੀਮ ਦੇ ਦਾਇਰੇ ਨੂੰ ਹੋਰ ਵੀ ਵਧਾਇਆ ਜਾਵੇਗਾ।