ਬਾਲ ਵਿਕਾਸ ਕਮੇਟੀ ਅਤੇ ਜੁਵੇਨਾਇਲ ਜਸਟਿਸ ਬੋਰਡ ਸਬੰਧੀ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਾਲ ਭਲਾਈ ਕਮੇਟੀ,  ਜੁਵੇਨਾਇਲ ਜਸਟਿਸ ਬੋਰਡ ਸਬੰਧੀ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 21 ਨਵੰਬਰ ਤੱਕ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬੱਚਿਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਬਾਲ ਭਲਾਈ ਕਮੇਟੀ ਦੇ ਚੇਅਰਮੈਨ ਤੇ ਮੈਂਬਰ ਅਤੇ   ਜੁਵੇਨਾਇਲ ਜਸਟਿਸ ਬੋਰਡ ਦੇ ਮੈਂਬਰ ਦੀ ਭਰਤੀ ਕੀਤੀ ਜਾਣੀ ਹੈ ਤਾਂ ਜੋ ਸਮੇਂ ਸਿਰ ਬੱਚਿਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਹਨਾਂ ਅਸਾਮੀਆਂ ਲਈ ਚਾਹਵਾਨ ਉਮੀਦਵਾਰ ਹੋਰ ਵੇਰਵਿਆਂ ਲਈ ਵਿਭਾਗ ਦੀ ਵੈਬਸਾਈਟ https: // sswcd. punjab.gov.in 'ਤੇ ਲਾਗਇਨ ਕਰ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਭਰਤੀ ਨੋਟਿਸ ਲਈ ਜੇਕਰ ਭਵਿੱਖ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਉਹ sswcd.punjab.gov.in ਵੈਬਸਾਈਟ ਤੇ ਪ੍ਰਕਾਸ਼ਿਤ ਕੀਤੀ ਜਾਵੇਗੀ। ਇਹਨਾਂ ਅਸਾਮੀਆਂ ਨੂੰ ਭਰਨ ਦੇ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ 21 ਨਵੰਬਰ 2022 ਤੱਕ ਭੇਜ ਸਕਦੇ ਹਨ।