ਪੰਜਾਬ 'ਚ 1 ਅਕਤੂਬਰ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ

ਚੰਡੀਗੜ੍ਹ, 29 ਸਤੰਬਰ 2024 : ਪੰਜਾਬ ਦੇ ਸਕੂਲਾਂ ਦਾ ਸਮਾਂ 1 ਅਕਤੂਬਰ ਮੰਗਲਵਾਰ ਤੋਂ ਬਦਲ ਦਿੱਤਾ ਜਾਵੇਗਾ। ਸਾਰੇ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਲੱਗਣਗੇ ਅਤੇ ਛੁੱਟੀ 2.30 ਵਜੇ ਹੋਵੇਗੀ। ਇਸੇ ਤਰ੍ਹਾਂ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਲੱਗਣਗੇ ਅਤੇ 2.50 ਵਜੇ ਤਕ ਛੁੱਟੀ ਹੋਵੇਗੀ। ਸਕੂਲ ਸਿੱਖਿਆ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਇਸ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ। 

ਪਹਿਲਾਂ ਇਹ ਸੀ ਸਕੂਲਾਂ ਦਾ ਸਮਾਂ 
1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲਾਂ ਦਾ ਸਮਾਂ
1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲਾਂ ਦਾ ਸਮਾਂ, ਸਮੂਹ ਪ੍ਰਾਇਮਰੀ ਸਕੂਲ ਸਵੇਰੇ 8.00 ਵਜੇ ਤੋਂ 2.00 ਵਜੇ ਤੱਕ ਖੁੱਲਣਗੇ ਅਤੇ ਸਮੂਹ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.00 ਵਜੇ ਤੋਂ 2.00 ਵਜੇ ਤੱਕ ਦਾ ਹੋਵੇਗਾ।

ਹੁਣ ਇਕ ਅਕਤੂਬਰ ਤੋਂ ਇਹ ਹੋਵੇਗਾ ਸਕੂਲਾਂ ਦਾ ਸਮਾਂ
1 ਅਕਤੂਬਰ ਤੋਂ 31 ਅਕਤੂਬਰ ਤੱਕ
1 ਅਕਤੂਬਰ ਤੋਂ 31 ਅਕਤੂਬਰ ਤੱਕ ਸਕੂਲ ਸਮੂਹ ਪ੍ਰਾਇਮਰੀ ਸਕੂਲਾਂ ਦਾ ਸਮਾਂ 8.30 ਵਜੇ ਤੋਂ 2.30 ਵਜੇ ਤੱਕ ਖੁੱਲਣਗੇ ਅਤੇ ਸਮੂਹ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ 2.50 ਵਜੇ ਤੱਕ ਹੋਵੇਗਾ।