ਸਿਕੰਦਰ ਸਿੰਘ ਮਲੂਕਾ ਨੂੰ ਹਲਕਾ ਮੌੜ ਦੇ ਇੰਚਾਰਜ ਦੇ ਅਹੁਦੇ ਤੋਂ ਹਟਾ ਜਨਮੇਜਾ ਸਿੰਘ ਸੇਖੋਂ ਨੂੰ ਇੰਚਾਰਜ ਕੀਤਾ ਨਿਯੁਕਤ 

ਬਾਦਲ, 12 ਅਪ੍ਰੈਲ : ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੇ ਪੁੱਤ ਅਤੇ ਨੂੰਹ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਅਕਾਲੀ ਦਲ ਨੇ ਮਲੂਕਾ ਉਤੇ ਐਕਸ਼ਨ ਕੀਤਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮਲੂਕਾ ਨੂੰ ਹਲਕਾ ਮੌੜ ਦੇ ਇੰਚਾਰਜ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਜ਼ੁਬਾਨੀ ਹੁਕਮ ਦੇ ਕੇ ਸਿਕੰਦਰ ਸਿੰਘ ਮਲੂਕਾ ਨੂੰ ਹਲਕਾ ਮੌੜ ਦੇ ਇੰਚਾਰਜ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਇਸ ਦੌਰਾਨ ਸੀਨੀਅਰ ਅਕਾਲੀ ਆਗੂ ਜਨਮੇਜਾ ਸਿੰਘ ਸੇਖੋਂ ਨੂੰ ਹਲਕਾ ਮੌੜ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਨੂੰਹ-ਪੁੱਤਰ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਨਾਰਾਜ਼ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੌੜ ਹਲਕੇ ਦੇ ਸੀਨੀਅਰ ਅਕਾਲੀ ਲੀਡਰਾਂ ਦੀ ਮੀਟਿੰਗ ਪਿੰਡ ਬਾਦਲ ਵਿਖੇ ਸੱਦੀ ਗਈ ਸੀ, ਜਿਸ ਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ। ਇਸ ਦੌਰਾਨ ਅਕਾਲੀ ਵਰਕਰਾਂ ਤੇ ਆਗੂਆਂ ਤੋਂ ਰਾਏ ਲੈ ਕੇ ਸਾਬਕਾ ਮੰਤਰੀ ਜਨਮੇਜਾ ਸਿੰਘ ਇਕ ਵਾਰ ਦੀ ਮੌੜ ਹਲਕੇ ਦੀ ਕਮਾਨ ਸੰਭਾਲ ਦਿੱਤੀ ਹੈ।ਜ਼ਿਕਰਯੋਗ ਹੈ ਕਿ ਜਨਮੇਜਾ ਸਿੰਘ ਸੇਖੋਂ ਮੌੜ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਕੇ ਕੈਬਨਿਟ ਮੰਤਰੀ ਬਣੇ ਸਨ। 2017 ਦੀਆਂ ਵਿਧਾਨ ਸਭਾ ਚੋਣਾਂ ‘ਚ ਸੇਖੋਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ ਉਨ੍ਹਾਂ ਮੌੜ ਵਿਧਾਨ ਸਭਾ ਹਲਕੇ ਨੂੰ ਛੱਡ ਦਿੱਤਾ ਸੀ ਤੇ ਉਹ ਫਿਰੋਜ਼ਪੁਰ ਹਲਕੇ ‘ਚ ਵਿਚਰ ਰਹੇ ਸਨ।