ਚੰਡੀਗੜ੍ਹ 'ਚ ਕੇਂਦਰੀ ਗ੍ਰਹਿ ਮੰਤਰੀ ਸ਼ਾਹ ਦਾ ਵੱਡਾ ਦਾਅਵਾ, 2029 'ਚ ਵੀ ਬਣੇਗੀ ਭਾਜਪਾ ਦੀ ਸਰਕਾਰ

ਚੰਡੀਗੜ੍ਹ, 4 ਅਗਸਤ 2024 : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਦੇ ਇੱਕ ਦਿਨਾਂ ਦੌਰੇ ‘ਤੇ ਸਨ। ਇਸ ਦੌਰੇ ਦੌਰਾਨ ਉਨ੍ਹਾਂ ਮਨੀਮਾਜਰਾ ਵਿੱਚ 24 ਘੰਟੇ ਚੱਲਣ ਵਾਲੇ ਜਲ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਉਨ੍ਹਾਂ ਮਨੀਮਾਜਰਾ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਮਨੀਮਾਜਰਾ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਉਦਘਾਟਨ ਕੀਤੇ ਗਏ ਪ੍ਰੋਜੈਕਟ ਰਾਹੀਂ 24 ਘੰਟੇ ਪਾਣੀ ਦੀ ਸਪਲਾਈ ਸ਼ੁਰੂ ਕੀਤੀ ਜਾਵੇਗੀ। ਇਸ ਦਾ ਨੀਂਹ ਪੱਥਰ 13 ਨਵੰਬਰ 2021 ਨੂੰ ਰੱਖਿਆ ਗਿਆ ਸੀ। ਇਹ ਪ੍ਰੋਜੈਕਟ 31 ਜਨਵਰੀ 2024 ਤੱਕ ਪੂਰਾ ਕੀਤਾ ਜਾਣਾ ਸੀ। ਇਸ ਪ੍ਰਾਜੈਕਟ ਦੀ ਲਾਗਤ ਕਰੀਬ 75 ਕਰੋੜ ਰੁਪਏ ਹੈ। ਇਸ ਨੂੰ ਸਮਾਰਟ ਸਿਟੀ ਮਿਸ਼ਨ ਤਹਿਤ ਲਗਾਇਆ ਜਾ ਰਿਹਾ ਹੈ। ਇਸ ਪ੍ਰਾਜੈਕਟ ਨੂੰ ਤਿਆਰ ਕਰਨ ਲਈ ਕਰੀਬ 22 ਕਿਲੋਮੀਟਰ ਲੰਬੀ ਪਾਈਪਲਾਈਨ ਵਿਛਾਈ ਗਈ ਹੈ। ਜਦੋਂ ਕਿ ਦੋ ਜ਼ਮੀਨਦੋਜ਼ ਜਲ ਭੰਡਾਰ ਵੀ ਬਣਾਏ ਗਏ ਹਨ। ਇਸ ਨਾਲ ਮਨੀਮਾਜਰਾ ਦੇ ਕਰੀਬ 13700 ਖਪਤਕਾਰਾਂ ਨੂੰ ਫਾਇਦਾ ਹੋਵੇਗਾ। ਚੰਡੀਗੜ੍ਹ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ 60 ਦੇ ਦਹਾਕੇ ਤੋਂ ਬਾਅਦ ਪਹਿਲੀ ਵਾਰ ਕੋਈ ਤੀਜੀ ਵਾਰ ਪ੍ਰਧਾਨ ਮੰਤਰੀ ਬਣਿਆ ਹੈ। ਵਿਰੋਧੀ ਧਿਰ ਜੋ ਮਰਜ਼ੀ ਕਹਿਣ। 2029 ਵਿੱਚ ਵੀ ਭਾਜਪਾ ਦੀ ਸਰਕਾਰ ਆਵੇਗੀ। ਇਸ ਦੇ ਨਾਲ ਹੀ ਅਮਿਤ ਸ਼ਾਹ ਨੇ ਕਿਹਾ ਕਿ ਸਮਾਰਟ ਮੀਟਰ ਲਗਾਉਣ ਨਾਲ ਲੋਕਾਂ ਨੂੰ ਕੁਝ ਵੀ ਖਰਚ ਨਹੀਂ ਕਰਨਾ ਪਵੇਗਾ। ਮੋਦੀ ਜੀ ਨੇ 10 ਸਾਲਾਂ ‘ਚ 30 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਹਨ। 60 ਦੇ ਦਹਾਕੇ ਤੋਂ ਬਾਅਦ ਪਹਿਲੀ ਵਾਰ ਕੋਈ ਤੀਜੀ ਵਾਰ ਪ੍ਰਧਾਨ ਮੰਤਰੀ ਬਣਿਆ ਹੈ। ਵਿਰੋਧੀ ਧਿਰ ਜੋ ਮਰਜ਼ੀ ਕਹਿਣ। 2029 ਵਿੱਚ ਵੀ ਭਾਜਪਾ ਦੀ ਸਰਕਾਰ ਆਵੇਗੀ। 

ਯੂਥ ਕਾਂਗਰਸੀ ਆਗੂ ਨਜ਼ਰਬੰਦ
ਅੱਜ ਯੂਥ ਕਾਂਗਰਸ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਸੀ। ਯੂਥ ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਹਾਲ ਹੀ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਧਾਰਮਿਕ ਸਥਾਨਾਂ ਨੂੰ ਢਾਹਿਆ ਜਾ ਰਿਹਾ ਹੈ। ਕਈ ਧਾਰਮਿਕ ਸਥਾਨਾਂ ਨੂੰ ਹੋਰ ਨੋਟਿਸ ਵੀ ਦਿੱਤੇ ਗਏ ਹਨ। ਪਰ ਅੱਜ ਸਵੇਰ ਤੋਂ ਹੀ ਯੂਥ ਕਾਂਗਰਸ ਦੇ ਕੁਝ ਅਧਿਕਾਰੀਆਂ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ । ਯੂਥ ਕਾਂਗਰਸ ਦੇ ਰਾਸ਼ਟਰੀ ਅਧਿਕਾਰੀ ਆਸ਼ੀਸ਼ ਗਜ਼ਨਵੀ ਨੂੰ ਉਨ੍ਹਾਂ ਦੇ ਘਰ ਨਜ਼ਰਬੰਦ ਕਰ ਦਿੱਤਾ ਗਿਆ ।