ਚੰਡੀਗੜ੍ਹ

ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਸਰਕਾਰ ਦੇ ਖਜ਼ਾਨੇ 'ਚ 21 ਫੀਸਦੀ ਜ਼ਿਆਦਾ ਪੈਸਾ ਆਇਆ : ਮੰਤਰੀ ਜਿੰਪਾ
ਚੰਡੀਗੜ੍ਹ : ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਇਸ ਸਾਲ ਅਪ੍ਰੈਲ ਤੋਂ ਨਵੰਬਰ ਮਹੀਨੇ ਤੱਕ ਪਿਛਲੇ ਸਾਲ ਦੇ ਮੁਕਾਬਲੇ 21 ਫੀਸਦੀ ਜ਼ਿਆਦਾ ਪੈਸਾ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ....
ਵਿਧਾਇਕ ਪਠਾਨਮਾਜਰਾ ਦੀ ਦੂਜੀ ਪਤਨੀ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ
ਚੰਡੀਗੜ੍ਹ : ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਦੂਜੀ ਪਤਨੀ ਨੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਹੈ। ਉਸ ਨੇ ਦੋਸ਼ ਲਾਏ ਹਨ ਕਿ ਉਸ ਨੇ ਵਿਧਾਨ ਸਭਾ ਦੇ ਨਜਦੀਕ ਜਾ ਕੇ ਉਸ ਨਾਲ ਵਿਆਹ ਕੀਤਾ ਸੀ, ਪਰ ਉਸ ਨੇ ਚੋਣ ਕਮਿਸ਼ਨ ਵੱਲੋਂ ਲਏ ਗਏ ਹਲਫਨਾਮੇ 'ਚ ਉਸ ਦਾ ਨਾਂਅ ਦਾ ਜ਼ਿਕਰ ਨਹੀਂ ਕੀਤਾ ਗਿਆ ਸੀ। ਇਸ 'ਤੇ ਅੱਗੇ ਉਸ ਨੇ ਕਿਹਾ ਕਿ, ਮੈਂ ਇਸ ਦਾ ਵਿਰੋਧ ਕੀਤਾ ਪਰ ਮੈਨੂੰ ਕਿਹਾ ਗਿਆ ਕਿ ਚੋਣਾਂ ਤੋਂ ਬਾਅਦ ਸਭ ਠੀਕ ਹੋ ਜਾਵੇਗਾ। ਉਸ ਨੇ ਕਿਹਾ ਕੇ ਮੇਰੀ ਜਾਨ ਨੂੰ ਖਤਰਾ ਹੈ....
ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਵਿੱਚ ਫੈਲਾਏ ਜਾ ਰਹੇ ਟੈਕਸ ਅੱਤਵਾਦ : ਰਾਜਾ ਵੜਿੰਗ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਵਿੱਚ ਫੈਲਾਏ ਜਾ ਰਹੇ ਟੈਕਸ ਅੱਤਵਾਦ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਤੁਸੀਂ ਕਾਨੂੰਨ ਲਾਗੂ ਕਰਵਾਓ, ਪਰ ਵਪਾਰੀਆਂ ਵਿੱਚ ਦਹਿਸ਼ਤ ਨਾ ਫੈਲਾਓ। ਕਰ ਵਿਭਾਗ ਵੱਲੋਂ ਸੂਬੇ ਭਰ ਵਿੱਚ ਮਾਰੇ ਗਏ ਛਾਪਿਆਂ ’ਤੇ ਪ੍ਰਤੀਕਰਮ ਦਿੰਦਿਆਂ ਵੜਿੰਗ ਨੇ ਕਿਹਾ ਕਿ ਸਰਕਾਰ ਵੱਡੇ ਪੱਧਰ ’ਤੇ ਸ਼ਰਾਬ ਘੁਟਾਲੇ ਵਿੱਚ ਸ਼ਾਮਲ ਹੋਣ ਦੇ ਗੰਭੀਰ ਦੋਸ਼ ਝੱਲ ਰਹੀ ਹੈ, ਜੋ ਆਪਣੇ ਟੈਕਸ ਅਧਿਕਾਰੀਆਂ ਰਾਹੀਂ....
ਗੋਲਡੀ ਬਰਾੜ ਕਥਿਤ ਹਿਰਾਸਤ ’ਚ ਲਏ ਜਾਣ ਸਬੰਧੀ ਭੰਬਲਭੂਸਾ ਬਰਕਰਾਰ
ਚੰਡੀਗੜ੍ਹ (ਗੁਰਭਿੰਦਰ ਗੁਰੀ) : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ ’ਚ ਡਿਟੇਨ/ ਹਿਰਾਸਤ ’ਚ ਲੈਣ ਦੀਆਂ ਖ਼ਬਰਾਂ ਜਿੱਥੇ ਪੰਜਾਬ ਸਮੇਤ ਗਾਇਕ ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲਿਆਂ ਲਈ ਸਵਾਲ ਬਣਿਆ ਹੋਇਆ ਹੈ, ਗੋਲਡੀ ਬਰਾੜ ਨੂੰ ਡਿਟੇਨ ਕੀਤੇ ਜਾਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਇੱਕ ਪ੍ਰੈਸ ਕਾਨਫਰੰਸ ਕਰਕੇ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਸੀ। ਪਰ ਪਿਛਲੇ ਤਿੰਨ ਦਿਨਾਂ ਤੋਂ ਵਿਰੋਧੀਆਂ ਵੱਲੋਂ ਉਠਾਏ ਜਾ ਰਹੇ ਸਵਾਲਾਂ....
ਅਸ਼ਵਨੀ ਸ਼ਰਮਾ ਨੇ ਆਪਣੀ ਨਵੀਂ ਟੀਮ ਦਾ ਕੀਤਾ ਐਲਾਨ, ਕੁਝ ਪੁਰਾਣੇ ਅਤੇ ਕੁਝ ਨਵੇਂ ਚਿਹਰੇ ਕੀਤੇ ਸ਼ਾਮਲ
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਮੌਜੂਦਾ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਪਣੀ ਨਵੀਂ ਟੀਮ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਪੰਜਾਬ ਦੀ ਨਵੀਂ ਟੀਮ ਵਿੱਚ ਗਿਆਰਾਂ ਸੂਬਾ ਮੀਤ ਪ੍ਰਧਾਨ, ਪੰਜ ਸੂਬਾ ਜਨਰਲ ਸਕੱਤਰ ਤੇ ਗਿਆਰਾਂ ਸੂਬਾ ਸਕੱਤਰਾਂ ਤੋਂ ਇਲਾਵਾ ਕੁਝ ਹੋਰ ਅਹੁਦੇਦਾਰ ਐਲਾਨੇ ਗਏ ਹਨ। ਅਸ਼ਵਨੀ ਸ਼ਰਮਾ ਨੇ ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਵੱਲੋਂ ਮੀਤ ਪ੍ਰਧਾਨ ਵਜੋਂ ਰਾਕੇਸ਼ ਰਾਠੌਰ....
ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਚ ਸ਼ਾਮਲ ਇੱਕ ਮਹਿਲਾ ਏਜੰਟ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੀ ਇੱਕ ਭਗੌੜੀ ਮਹਿਲਾ ਮੁਲਜ਼ਮ ਏਜੰਟ ਸਪਨਾ ਵਾਸੀ ਵਿਜੇ ਨਗਰ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ ਜੋ ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ....
ਐਸ.ਸੀ ਰਾਖਵਾਂਕਰਣ ਨੂੰ ਅਣਦੇਖਿਆ ਕੀਤਾ ਜਾ ਰਿਹਾ : ਚੇਅਰਮੈਨ ਵਿਜੇ ਸਾਂਪਲਾ
ਚੰਡੀਗੜ੍ਹ : ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ (ਐਫਏਪੀ) ਵੱਲੋਂ ਦਿੱਤੇ ਜਾ ਰਹੇ ਨੈਸ਼ਨਲ ਪੁਰਸਕਾਰਾਂ ਦੇ ਦੂਜਾ ਪੜਾਅ ਦੇ ਸਮਾਪਤੀ ਸਮਾਰੋਹ ਦੇ ਮੌਕੇ ਬੋਲਦਿਆਂ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਦੱਸਿਆ ਕਿ ਕਮਿਸ਼ਨ ਨੂੰ ਪੰਜਾਬ ਤੋਂ ਬਹੁਤ ਸਾਰੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ,ਜਿਨਾਂ ਵਿੱਚ ਐਸ.ਸੀ ਰਾਖਵਾਂਕਰਣ ਨੂੰ ਅਣਦੇਖਿਆ ਕੀਤਾ ਜਾ ਰਿਹਾ ਹੈ।ਜਿਵੇਂ ਕਿ ਅਟਾਰਨੀ ਜਨਰਲ ਦਫਤਰ ਵਿੱਚ ਲਾਅ ਅਫਸਰਾਂ ਦੀ ਭਰਤੀ ਵਿੱਚ ਰਾਖਵੇਂਕਰਨ ਕੋਟੇ ਦੀ ਪਾਲਣਾ ਨਾ ਕਰਨਾ....
ਐਫਬੀਆਈ ਨੇ ਵਿਦੇਸ਼ ਮੰਤਰਾਲੇ ਰਾਹੀਂ ਪੰਜਾਬ ਪੁਲਿਸ ਕੀਤਾ ਸੰਪਰਕ, ਸਿੱਧੂ ਮੂਸੇਵਾਲਾ ਕਤਲ ਦੇ ਮੁੱਖ ਸਾਜ਼ਿਸ਼ਕਰਤਾ ਬਾਰੇ ਮੰਗੀ ਜਾਣਕਾਰੀ
ਚੰਡੀਗੜ੍ਹ : ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰ ਗੋਲਡੀ ਬਰਾੜ ਨੂੰ ਜਲਦ ਹੀ ਅਮਰੀਕਾ ਤੋਂ ਭਾਰਤ ਲਿਆਂਦਾ ਜਾ ਸਕਦਾ ਹੈ। ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਦੱਸਿਆ ਕਿ ਅਮਰੀਕਾ ਦੇ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਨੇ ਇਸ ਸਬੰਧੀ ਸੂਬਾ ਪੁਲਿਸ ਨਾਲ ਸੰਪਰਕ ਕੀਤਾ ਹੈ। ਗੋਲਡੀ ਬਰਾੜ ਬਾਰੇ ਐਫਬੀਆਈ ਨੇ ਵਿਦੇਸ਼ ਮੰਤਰਾਲੇ ਰਾਹੀਂ ਪੰਜਾਬ ਪੁਲਿਸ ਨਾਲ ਸੰਪਰਕ ਕਰਕੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਸਾਜ਼ਿਸ਼ਕਰਤਾ ਬਾਰੇ ਜਾਣਕਾਰੀ ਮੰਗੀ ਹੈ। ਗੋਲਡੀ ਬਰਾੜ ਨੂੰ ਸੈਕਰਾਮੈਂਟੋ ਸਿਟੀ....
ਸਿੱਧੂ ਮੂਸੇਵਾਲਾ ਬਾਰੇ ਦਿਲਜੀਤ ਦੋਸਾਂਝ ਦਾ ਬਿਆਨ ਬਣਿਆ ਚਰਚਾ, ਸੁਖਬੀਰ ਬਾਦਲ ਨੇ ਟਵਿੱਟਰ ਦੇ ਸ਼ੇਅਰ ਕੀਤਾ ਵੀਡੀਓ
ਚੰਡੀਗੜ੍ਹ (ਗੁਰਭਿੰਦਰ ਗੁਰੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੇ ਟਵਿੱਟਰ ਹੈਂਡਲ ਤੇ ਉੱਘੇ ਪੰਂਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਵੀਡੀਓ ਸ਼ੇਅਰ ਕੀਤਾ ਗਿਆ ਹੈ, ਜਿਸ ਵਿੱਚ ਗਾਇਕ ਦਿਲਜੀਤ ਦੋਸਾਂਝ ਇੱਕ ਇੰਟਰਵਿਊ ਦੇ ਰਿਹਾ ਹੈ, ਇਸ ਦੇ ਨਾਲ ਹੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲਿਖਿਆ ਕਿ ਸਿੱਧੂ ਮੂਸੇਵਾਲਾ ਦਾ ਕਤਲ ਸਰਕਾਰ ਦੀ 100 ਨਲਾਇਕੀ ਕਾਰਨ ਹੋਇਆ ਹੈ। ਉਨ੍ਹਾਂ ਅੱਗੇ ਲਿਖਿਆ ਕਿ ਸੁਰੱਖਿਆ ਵਾਪਸ ਲੈਣ ਅਤੇ ਇਸ ਦੀ ਜਾਣਕਾਰੀ ਸ਼ੋਸ਼ਲ ਮੀਡੀਆ ਤੇ ਲੀਕ ਕਰਨ ਦੀ....
ਫਾਜ਼ਿਲਕਾ ਪੁਲਿਸ ਅਤੇ ਬੀਐਸਐਫ ਦੇ ਸਾਂਝੇ ਅਪ੍ਰੇਸ਼ਨ ਦੌਰਾਨ 26.850 ਗ੍ਰਾਮ ਹੈਰੋਇਨ ਕੀਤੀ ਬਰਾਮਦ
ਚੰਡੀਗੜ੍ਹ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਫਾਜ਼ਿਲਕਾ ਪੁਲਿਸ ਅਤੇ ਬੀਐਸਐਫ ਦੇ ਸਾਂਝੇ ਅਪ੍ਰੇਸ਼ਨ ਦੌਰਾਨ 26.850 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਡੀਜੀਪੀ ਦਾ ਕਹਿਣਾ ਹੈ ਕਿ ਹੈਰੋਇਨ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।
ਏ.ਜੀ.ਟੀ.ਐਫ. ਨੇ ਭੂਪੀ ਰਾਣਾ ਗੈਂਗ ਦੇ ਮੁੱਖ ਸ਼ੂਟਰ ਨੂੰ ਬਰਵਾਲਾ ਤੋਂ ਕੀਤਾ ਗ੍ਰਿਫਤਾਰ
ਚੰਡੀਗੜ੍ਹ : ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਸ਼ਨਿਚਰਵਾਰ ਨੂੰ ਬਰਵਾਲਾ (ਹਰਿਆਣਾ) ਤੋਂ ਭੂਪੀ ਰਾਣਾ ਗੈਂਗ ਦੇ ਇੱਕ ਮੁੱਖ ਸ਼ੂਟਰ ਨੂੰ ਗ੍ਰਿਫਤਾਰ ਕਰ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਚਲਾਈ ਮੁਹਿੰਮ ਤਹਿਤ ਲਗਾਤਾਰ ਦੂਜੇ ਦਿਨ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗਿਰਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅੰਕਿਤ ਰਾਣਾ ਵਜੋਂ ਹੋਈ ਹੈ, ਜੋ ਜ਼ੀਰਕਪੁਰ ਅਤੇ ਪੰਚਕੂਲਾ ਦੇ....
ਉਦਯੋਗ ਅਤੇ ਵਣਜ ਵਿਭਾਗ ਵੱਲੋਂ ਟੀਆਰਈਡੀਐਸ ਸਕੀਮ ਅਤੇ ਸੂਰਜੀ ਊਰਜਾ ਬਾਰੇ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਚੰਡੀਗੜ੍ਹ : ਉਦਯੋਗ ਅਤੇ ਵਣਜ ਵਿਭਾਗ, ਪੰਜਾਬ ਨੇ ਐਸ.ਆਈ.ਡੀ.ਬੀ.ਆਈ. ਦੇ ਸਹਿਯੋਗ ਨਾਲ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਭਵਨ ਵਿਖੇ 2 ਦਸੰਬਰ 2022 ਨੂੰ ਐਮ.ਐਸ.ਐਮ.ਈਜ਼ ਲਈ ਐਸ.ਆਈ.ਡੀ.ਬੀ.ਆਈ. ਦੀਆਂ ਸਕੀਮਾਂ, ਟੀਆਰਈਡੀਐਸ ਸਕੀਮ ਅਤੇ ਸੂਰਜੀ ਊਰਜਾ ਬਾਰੇ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਉਦਯੋਗ ਅਤੇ ਵਣਜ ਵਿਭਾਗ ,ਪੰਜਾਬ ਦੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸਮਾਗਮ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਐਸ.ਆਈ.ਡੀ.ਬੀ.ਆਈ. ਨਾਲ....
ਅਧਿਆਪਕ ਹੀ ਇਨਸਾਨ ਨੂੰ ਇੱਕ ਚੰਗਾ ਇਨਸਾਨ ਬਣਾਉਂਦਾ ਹੈ : ਮੰਤਰੀ ਹਰਜੋਤ ਸਿੰਘ ਬੈਂਸ
ਚੰਡੀਗੜ੍ਹ : ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ ਪੰਜਾਬ (ਐਫਏਪੀ) ਨੇ ਅੱਜ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਨੂੰ ਸਰਵੋਤਮ ਅਧਿਆਪਕ ਦੇ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ। ਜ਼ਿਕਰਯੋਗ ਹੈ ਕਿ 1100 ਦੇ ਕਰੀਬ ਅਧਿਆਪਕਾਂ ਨੂੰ ਇਹ ਪੁਰਸਕਾਰ ਤਿੰਨ ਵਰਗਾਂ ਵਿੱਚ ਦਿੱਤਾ ਜਾਣਾ ਹੈ। ਸਮਾਗਮ ਦੇ ਪਹਿਲੇ ਦਿਨ 606 ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ।‘ਫੈਪ’ ਪੁਰਸਕਾਰਾਂ ਦੀ ਵੰਡ ਸਮਾਰੋਹ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ....
6ਵੇਂ ਮਿਲਟਰੀ ਲਿਟਰੇਚਰ ਫੈਸਟੀਵਲ-2022 ਦਾ ਮੰਤਰੀ ਮਾਨ ਵੱਲੋਂ ਆਗਾਜ਼
ਚੰਡੀਗੜ੍ਹ : ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਬਾਰੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੱਜ ਚੰਡੀਗੜ ਦੀ ਸੁਖਨਾ ਝੀਲ ਵਿਖੇ 6ਵੇਂ ਮਿਲਟਰੀ ਲਿਟਰੇਚਰ ਫੈਸਟੀਵਲ -2022 ਦਾ ਆਗਾਜ ਕੀਤਾ ਗਿਆ। ਆਜ਼ਾਦੀ ਦੀ 75ਵੀਂ ਵਰ੍ਹੇਗੰਢ ਅਤੇ ਹਥਿਆਰਬੰਦ ਬਲਾਂ ਦੀਆਂ ਸੇਵਾਵਾਂ ਨੂੰ ਮਨਾਉਣ ਲਈ ਇਹ ਫੈਸਟੀਵਲ, ਪੰਜਾਬ ਸਰਕਾਰ, ਪੱਛਮੀ ਕਮਾਂਡ ਅਤੇ ਚੰਡੀਗੜ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ 'ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸ਼ੀਏਸ਼ਨ' ਦੁਆਰਾ ਸਾਂਝੇ ਤੌਰ ਤੇ ਆਯੋਜਿਤ ਕੀਤਾ ਗਿਆ। ਇਹ ਫੈਸਟੀਵਲ ਦੀ ਥੀਮ 'ਦ....
ਕੈਪਟਨ, ਜਾਖੜ ਸਮੇਤ ਕਈ ਆਗੂ ਭਾਜਪਾ ਦੀ ਕੌਮੀ ਕਾਰਜਕਾਰਨੀ ’ਚ ਸ਼ਾਮਲ
ਚੰਡੀਗੜ੍ਹ : ਪੰਜਾਬ 'ਚ ਭਾਜਪਾ ਨੇ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਅਮਨਜੋਤ ਕੌਰ ਰਾਮੂਵਾਲੀਆ,ਗੁਰਮੀਤ ਸਿੰਘ ਰਾਣਾ ਸੋਢੀ, ਮਨੋਰੰਜਨ ਕਾਲੀਆ ਤੇ ਜੈਵੀਰ ਸ਼ੇਰਗਿਲ ਨੂੰ ਭਾਜਪਾ ਦੀ ਕੌਮੀ ਕਾਰਜਕਾਰਨੀ 'ਚ ਸ਼ਾਮਲ ਕੀਤਾ ਹੈ। ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਅੱਜ ਵੱਡੇ ਪੱਧਰ ਉਤੇ ਅਹੁਦੇਦਾਰਾਂ ਦਾ ਐਲਾਨ ਕੀਤਾ। ਪਾਰਟੀ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਇਹ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਭਾਜਪਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ....