ਚੰਡੀਗੜ੍ਹ

ਵੈਰੀਫਿਕੇਸ਼ਨ ਦੌਰਾਨ ਸੂਬੇ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਹੈਲਪਲਾਈਨ ਨੰਬਰ ਜਾਰੀ
ਚੰਡੀਗੜ੍ਹ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪੁਲਿਸ ਵੈਰੀਫਿਕੇਸ਼ਨ ਦੌਰਾਨ ਸੂਬੇ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਡੀਜੀਪੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਪੁਲਿਸ ਕਲੀਅਰੈਂਸ ਸਰਟੀਫਿਕੇਟ (ਪੀ. ਸੀ. ਸੀ.) ਜਾਂ ਕਿਸੇ ਹੋਰ ਪੁਲਿਸ ਵੈਰੀਫਿਕੇਸ਼ਨ ਲਈ ਰਿਸ਼ਵਤ ਮੰਗਦਾ ਹੈ ਤਾਂ ਪੰਜਾਬ ਪੁਲਿਸ ਦੇ ਨੰਬਰ: +91 7696 -181-181 ਜਾਂ ਈਮੇਲ: cad.pphq@punjabpolice.gov.in ‘ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
ਜੇਕਰ ਪੰਜਾਬ ਕਹਿੰਦਾ ਹੈ ਤਾਂ ਨਵੀਂ ਵਿਧਾਨ ਸਭਾ ਲਈ ਜ਼ਮੀਨ ਦਿੱਤੀ ਜਾਵੇਗੀ : ਚੰਡੀਗੜ੍ਹ ਪ੍ਰਸ਼ਾਸਨ
ਚੰਡੀਗ੍ਹੜ : ਜਦੋਂ ਤੋਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਨਵੀਂ ਵਿਧਾਨ ਸਭਾ ਲਈ ਹਰਿਆਣਾ ਨੂੰ 10 ਏਕੜ ਜ਼ਮੀਨ ਦੇਣ ਦਾ ਫੈਸਲਾ ਕੀਤਾ ਹੈ। ਉਦੋਂ ਤੋਂ ਹੀ ਪੰਜਾਬ ਅਤੇ ਹਰਿਆਣਾ ਦੀ ਸਿਆਸਤ ਵਿਚ ਜ਼ਬਰਦਸਤ ਹਲਚਲ ਮਚ ਗਈ ਹੈ। ਹੁਣ ਇਸ ਜ਼ਮੀਨ ਦੇ ਬਦਲੇ ਹਰਿਆਣਾ ਨੇ ਪੰਚਕੂਲਾ MDC ਦੇ ਸੈਕਟਰ-7 ਵਿੱਚ 10 ਏਕੜ ਜ਼ਮੀਨ ਦੇਣ ਦੀ ਤਜਵੀਜ਼ ਚੰਡੀਗੜ੍ਹ ਨੂੰ ਭੇਜੀ ਹੈ, ਜਿਸ ਨਾਲ ਮਾਮਲਾ ਇਕ ਵਾਰ ਫਿਰ ਭਖ ਗਿਆ ਹੈ। ਇਸ ਮੁੱਦੇ ‘ਤੇ ਪੰਜਾਬ ਦੀਆਂ ਪਾਰਟੀਆਂ ਅਤੇ ਵਿਰੋਧੀ ਧਿਰਾਂ ਇਕਜੁੱਟ ਹੋ ਗਈਆਂ ਹਨ। ਚੰਡੀਗੜ੍ਹ ਵਿੱਚ....
ਪੰਜਾਬ ਪੁਲਿਸ ਵੱਲੋਂ ਗੰਨ ਕਲਚਰ ਤੇ ਸਖ਼ਤੀ, 900 ਲਾਇਸੈਂਸ ਰੱਦ ਅਤੇ 300 ਤੋਂ ਵੱਧ ਸਸਪੈਂਡ
ਚੰਡੀਗੜ੍ਹ : ਪੰਜਾਬ ਵਿੱਚ ਗੰਨ ਕਲਚਰ ਨੂੰ ਖ਼ਤਮ ਕਰਨ ਦੇ ਲਈ ਪੰਜਾਬ ਪੁਲਿਸ ਨੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਮਾਨ ਸਰਕਾਰ ਵੱਲੋਂ ਹਥਿਆਰਾਂ ਦੀ ਸਮੀਖਿਆ ਕੀਤੇ ਜਾਣ ਦੇ ਆਦੇਸ਼ਾਂ ਦੇ 9 ਦਿਨਾਂ ਬਾਅਦ ਸੂਬੇ ਵਿੱਚ ਹੁਣ ਤੱਕ 897 ਲਾਇਸੈਂਸ ਰੱਦ ਕੀਤੇ ਜਾ ਚੁੱਕੇ ਹਨ, ਜਦਕਿ 324 ਦੇ ਕਰੀਬ ਲਾਇਸੈਂਸ ਸਸਪੈਂਡ ਕੀਤੇ ਗਏ ਹਨ । ਪੁਲਿਸ ਨੇ ਇਨ੍ਹਾਂ ਲੋਕਾਂ ਨੂੰ ਨੋਟਿਸ ਜਾਰੀ ਕਰਕੇ ਜਲਦੀ ਹੀ ਜਵਾਬ ਦੇਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਸਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ....
ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਮਾਨ ਸਰਕਾਰ ਨੂੰ ਵੱਡਾ ਝਟਕਾ, ਬਿਨਾਂ ਕਲੀਅਰੈਂਸ ਸਰਟੀਫਿਕੇਟ ਦੇ ਮਾਈਨਿੰਗ ਕਰਨ ‘ਤੇ ਸਖ਼ਤ ਰੋਕ
ਚੰਡੀਗੜ੍ਹ : ਮਾਈਨਿੰਗ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਮਾਨ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਹਾਈਕੋਰਟ ਨੇ ਬਿਨਾਂ ਕਲੀਅਰੈਂਸ ਸਰਟੀਫਿਕੇਟ ਦੇ ਕਿਸੇ ਵੀ ਨਿਜੀ ਠੇਕੇਦਾਰ ਦੇ ਮਾਈਨਿੰਗ ਕਰਨ ‘ਤੇ ਸਖ਼ਤ ਰੋਕ ਲਗਾ ਦਿੱਤੀ ਹੈ। ਜਾਣਕਾਰੀ ਅਨੁਸਾਰ ਇਹ ਮਾਮਲਾ ਫਿਰੋਜ਼ਪੁਰ ਦੇ ਬਲਾਕ-3 ਵਿੱਚ ਚੱਲ ਰਹੀ ਮਾਈਨਿੰਗ ਨਾਲ ਜੁੜਿਆ ਹੋਇਆ ਹੈ, ਜਿਸ ਨੂੰ ਇੱਕ ਪ੍ਰਾਈਵੇਟ ਠੇਕੇਦਾਰ ਵੱਲੋਂ ਹਾਈਕੋਰਟ ਵਿੱਚ ਲਿਆਂਦਾ ਗਿਆ ਹੈ।ਇਨ੍ਹਾਂ ਹੀ ਨਹੀਂ ਉਸ ਵੱਲੋਂ ਪੰਜਾਬ ਸਰਕਾਰ ‘ਤੇ ਦੋਸ਼ ਵੀ ਲਾਏ ਗਏ ਹਨ।....
ਆਟਾ-ਦਾਲ ਸਕੀਮ ’ਚ ਘਪਲੇਬਾਜ਼ੀ ਦੇ ਦੋਸ਼ ’ਚ ਪਨਸਪ ਦੇ ਜਨਰਲ ਮੈਨੇਜਰ ਵਿਰੁੱਧ ਵਿਜੀਲੈਂਸ ਵੱਲੋਂ ਕੇਸ ਦਰਜ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪਨਸਪ ਦੇ ਜਨਰਲ ਮੈਨੇਜਰ ਨਵੀਨ ਕੁਮਾਰ ਗਰਗ ਵਿਰੁੱਧ ਸੂਬਾ ਸਰਕਾਰ ਵੱਲੋਂ ਲਾਗੂ ਕੀਤੀ ਆਟਾ-ਦਾਲ ਸਕੀਮ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਘਪਲੇ ਬਾਰੇ ਬਿਊਰੋ ਨੇ ਜਾਂਚ ਦੌਰਾਨ ਪਾਇਆ ਕਿ ਸਾਲ 2015-16 ਵਿੱਚ ਆਟਾ ਦਾਲ ਸਕੀਮ ਅਧੀਨ ਆਟਾ-ਦਾਲ ਦੀ ਵੰਡ ਦੌਰਾਨ ਨਵੀਨ ਕੁਮਾਰ ਨੇ....
ਅਨਿਲ ਵਿਜ ਨੇ ਸੀਐਮ ਮਾਨ ਨੂੰ ਪੱਤਰ ਰਾਹੀਂ ਸੜਕ ਨੂੰ ਚਾਰ ਮਾਰਗੀ ਬਣਾਉਣ ਦੀ ਕੀਤੀ ਅਪੀਲ
ਚੰਡੀਗੜ੍ਹ : ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਰਾਮਗੜ੍ਹ ਅਤੇ ਡੇਰਾਬੱਸੀ ਵਿਚਕਾਰ ਸੜਕ ਨੂੰ ਚੌੜਾ ਕਰਨ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਅਨਿਲ ਵਿਜ ਨੇ ਸੀਐਮ ਮਾਨ ਨੂੰ ਪੱਤਰ ਰਾਹੀਂ ਸੜਕ ਨੂੰ ਚਾਰ ਮਾਰਗੀ ਬਣਾਉਣ ਦੀ ਅਪੀਲ ਕੀਤੀ ਹੈ। ਵਿਜ ਨੇ ਚਿੱਠੀ 18 ਨਵੰਬਰ ਨੂੰ ਭਗਵੰਤ ਮਾਨ ਨੂੰ ਲਿਖੀ ਸੀ। ਗ੍ਰਹਿ ਮੰਤਰੀ ਅਨਿਲ ਵਿੱਜ ਨੇ ਮੁੱਖ ਮੰਤਰੀ ਮਾਨ ਨੂੰ ਲਿਖੇ ਪੱਤਰ ਵਿੱਚ ਰਾਮਗੜ੍ਹ ਅਤੇ ਡੇਰਾਬੱਸੀ ਵਿਚਕਾਰ ਸੜਕ ਦੀ ਮਾੜੀ ਹਾਲਤ ਵੱਲ ਪੰਜਾਬ ਸਰਕਾਰ ਦਾ ਧਿਆਨ....
8 ਕਿਲੋ ਹੈਰੋਇਨ, 7.75 ਕਿਲੋ ਅਫੀਮ, 17 ਕਿਲੋ ਗਾਂਜਾ, 1.22 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ 366 ਨਸ਼ਾ ਤਸਕਰ ਗਿਰਫ਼ਤਾਰ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਤਹਿਤ ਪੰਜਾਬ ਪੁਲਿਸ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਤਹਿਤ ਪਿਛਲੇ ਹਫ਼ਤੇ ’ਚ 258 ਐੱਫ.ਆਈ.ਆਰ. ਜਿਨ੍ਹਾਂ ਵਿੱਚ 28 ਵਪਾਰਕ ਹਨ, ਅਧੀਨ 366 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗਿਰਫਤਾਰ ਕੀਤਾ ਹੈ। ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਸੋਮਵਾਰ ਨੂੰ ਇੱਥੇ ਆਪਣੀ ਹਫ਼ਤਾਵਾਰੀ ਪ੍ਰੈਸ ਕਾਨਫਰੰਸ ਨੂੰ....
ਪੰਜਾਬ ਤੇ ਚੰਡੀਗੜ੍ਹ ਤੋਂ ਕੈਨੇਡਾ ਲਈ ਸਿੱਧੀ ਉਡਾਣ ‘ਤੇ ਕੈਨੇਡਾ ਸਰਕਾਰ ਵੱਲੋਂ ਨਹੀਂ ਬਣੀ ਸਹਿਮਤੀ,ਪੰਜਾਬੀਆਂ ਵਿਚ ਨਿਰਾਸ਼ਾ
ਚੰਡੀਗੜ੍ਹ : ਕੈਨੇਡਾ ਵਸਦੇ ਪੰਜਾਬੀਆਂ ਲਈ ਅਹਿਮ ਖਬਰ ਹੈ। ਪੰਜਾਬ ਤੇ ਚੰਡੀਗੜ੍ਹ ਤੋਂ ਕੈਨੇਡਾ ਲਈ ਸਿੱਧੀ ਉਡਾਣ ‘ਤੇ ਕੈਨੇਡਾ ਸਰਕਾਰ ਵੱਲੋਂ ਕੋਈ ਸਹਿਮਤੀ ਨਹੀਂ ਬਣੀ ਹੈ ਜਿਸ ਕਾਰਨ ਉਥੇ ਰਹਿੰਦੇ ਪੰਜਾਬੀਆਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਸੰਸਦ ਮੈਂਬਰ ਵਿਕਰਮਜੀਤ ਸਾਹਨੀ ਵੱਲੋਂ ਅਜੇ 2 ਦਿਨ ਪਹਿਲਾਂ ਪੰਜਾਬ ਤੇ ਚੰਡੀਗੜ੍ਹ ਤੋਂ ਕੈਨੇਡਾ ਲਈ ਸਿੱਧੀ ਉਡਾਣ ਸ਼ੁਰੂ ਕਰਨ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਨਾਲ ਯਾਤਰੀਆਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਤੋਂ ਛੁਟਕਾਰਾ ਮਿਲੇਗਾ....
ਬਾਲ ਵਿਕਾਸ ਕਮੇਟੀ ਅਤੇ ਜੁਵੇਨਾਇਲ ਜਸਟਿਸ ਬੋਰਡ ਸਬੰਧੀ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਾਲ ਭਲਾਈ ਕਮੇਟੀ, ਜੁਵੇਨਾਇਲ ਜਸਟਿਸ ਬੋਰਡ ਸਬੰਧੀ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 21 ਨਵੰਬਰ ਤੱਕ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬੱਚਿਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਬਾਲ....
ਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਵਿੱਚ ਗੰਨ ਹਾਊਸਾਂ ਦੀ ਤਿਮਾਹੀ ਜਾਂਚ ਦੇ ਹੁਕਮ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੰਨ- ਕਲਚਰ ਨੂੰ ਠੱਲ੍ਹ ਪਾਉਣ ਲਈ ਸਾਰੇ ਮੌਜੂਦਾ ਅਸਲਾ ਲਾਇਸੈਂਸਾਂ ਦੀ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ ਜਾਣ ਤੋ ਤੁਰੰਤ ਬਾਅਦ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਰਾਜ ਭਰ ’ਚ ਬੰਦੂਕ ਘਰਾਂ ਸਬੰਧੀ ਸਾਰੀਆਂ ਦੁਕਾਨਾਂ ਅਤੇ ਅਹਾਤਿਆਂ ਦੇ ਸਟਾਕ ਦੀ ਤਿਮਾਹੀ ਆਧਾਰ ’ਤੇ ਲਾਜ਼ਮੀ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ। ਡੀਜੀਪੀ ਨੇ ਰਾਜ ਦੀਆਂ ਸਾਰੀਆਂ ਰੇਂਜਾਂ ਦੇ ਆਈਜੀ/ਡੀਆਈਜੀਜ਼ ਅਤੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਨਿਰਦੇਸ਼ ਜਾਰੀ....
ਭਾਰਤ ਜੋੜੋ ਯਾਤਰਾ ਦਾ ਚੰਡੀਗੜ੍ਹ ਚੈਪਟਰ ਸ਼ੁਰੂ ਕਰਨ ਦਾ ਐਲਾਨ
ਚੰਡੀਗੜ੍ਹ : ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਤੋਂ ਪ੍ਰੇਰਿਤ ਚੰਡੀਗੜ੍ਹ ਕਾਂਗਰਸ ਨੇ ਅੱਜ ਇੱਥੇ ਕਾਂਗਰਸ ਭਵਨ ਵਿਖੇ ਪ੍ਰੈਸ ਕਾਨਫਰੰਸ ਕੀਤੀ। ਇਸ ਗੱਲਬਾਤ ਦੌਰਾਨ ਭਾਰਤ ਜੋੜੋ ਯਾਤਰਾ ਦਾ ਚੰਡੀਗੜ੍ਹ ਚੈਪਟਰ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ। ਇਸ ਪ੍ਰੈਸ ਕਾਨਫਰੰਸ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਚੰਡੀਗੜ੍ਹ ਲਈ ਭਾਰਤ ਜੋੜੋ ਯਾਤਰਾ ਦੇ ਸੂਬਾ ਕੋਆਰਡੀਨੇਟਰ ਵਿਨੋਦ ਸ਼ਰਮਾ ਨੇ ਦੱਸਿਆ ਕਿ ਇਹ ਯਾਤਰਾ 20 ਨਵੰਬਰ ਤੋਂ ਸ਼ਹਿਰ ਵਿੱਚ ਸ਼ੁਰੂ ਹੋਵੇਗੀ| ਉਨ੍ਹਾਂ ਕਿਹਾ....
ਊਰਜਾ ਤੇ ਵਾਤਾਵਰਣ ਨੂੰ ਬਚਾਉਣ ਵਾਸਤੇ ਉਦਯੋਗਾਂ ਨੂੰ ਊਰਜਾ ਕੁਸ਼ਲਤਾ ਉਪਾਅ ਲਾਗੂ ਕਰਨ ਦੀ ਲੋੜ: ਸੁਮੀਤ ਜਾਰੰਗਲ
ਚੰਡੀਗੜ੍ਹ : ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਭਾਰਤ ਸਰਕਾਰ ਦੇ ਊਰਜਾ ਮੰਤਰਾਲੇ ਦੇ ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ (ਬੀ.ਈ.ਈ.) ਦੇ ਸਹਿਯੋਗ ਨਾਲ ਅੱਜ ਇਥੇ ਪੇਡਾ ਆਡੀਟੋਰੀਅਮ ਵਿੱਚ ਪਛਾਣੇ ਗਏ 14 ਉਦਯੋਗਾਂ ਨਾਲ ਸਮਝੌਤੇ ਸਹੀਬੱਧ ਕਰਨ ਸਬੰਧੀ ਇੱਕ ਰੋਜ਼ਾ ਵਰਕਸ਼ਾਪ ਅਤੇ "ਆਈ.ਐਸ.ਓ. 50001: 2018 ਮਾਪਦੰਡ ਅਪਣਾਉਣ" ਵਿਸ਼ੇ 'ਤੇ ਇੱਕ ਤਕਨੀਕੀ ਸੈਸ਼ਨ ਕਰਵਾਇਆ ਗਿਆ। ਸਾਰੇ ਭਾਗੀਦਾਰਾਂ ਦਾ ਸਵਾਗਤ ਕਰਦਿਆਂ ਪੇਡਾ ਦੇ ਮੁੱਖ ਕਾਰਜਕਾਰੀ ਡਾ. ਸੁਮੀਤ ਕੇ. ਜਾਰੰਗਲ ਨੇ ਉਦਯੋਗਾਂ ਨੂੰ ਗਲੋਬਲ ਮਿਸ਼ਨ....
ਮੁੱਖ ਸਕੱਤਰ ਨੇ ਅੰਕੜਿਆਂ ਦੇ ਸੰਸਥਾਗਤਕਰਨ ਅਤੇ ਨੀਤੀਆਂ ਪ੍ਰਤੀ ਪ੍ਰਮਾਣ-ਆਧਾਰਿਤ ਪਹੁੰਚ ਲਈ ਵੱਖ-ਵੱਖ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ
ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਵੀ.ਕੇ. ਜੰਜੂਆ ਨੇ ਅੱਜ ਇੱਥੇ ਇੱਕ ਉੱਚ-ਪੱਧਰੀ ਮੀਟਿੰਗ ਦੌਰਾਨ ਅੰਕੜਿਆਂ ਦੇ ਸੰਸਥਾਗਤਕਰਨ ਅਤੇ ਨੀਤੀਆਂ ਪ੍ਰਤੀ ਪ੍ਰਮਾਣ-ਆਧਾਰਿਤ ਪਹੁੰਚ ਲਈ ਜੇ-ਪੀ.ਏ.ਐਲ. ਸਾਊਥ ਏਸ਼ੀਆ ਪਾਰਟਨਰਸ਼ਿਪ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ। ਜੇ-ਪੀ.ਏ.ਐਲ. ਸਾਊਥ ਏਸ਼ੀਆ ਪਾਰਟਨਰਸ਼ਿਪ ਵੱਲੋਂ ਪੰਜਾਬ ਵਿੱਚ ਵੱਖ-ਵੱਖ ਪ੍ਰਾਜੈਕਟ ਚਲਾਏ ਜਾ ਰਹੇ ਹਨ ਜਿਹਨਾਂ ਵਿੱਚ ਓਪੀਔਡ ਦੀ ਵਰਤੋਂ ਨੂੰ ਰੋਕਣ, ਪਾਣੀ ਬਚਾਓ ਪੈਸਾ ਕਮਾਓ ਸਕੀਮ, ਟੈਕਸ ਵਸੂਲੀ ਵਿੱਚ ਵਾਧਾ....
ਆਜ਼ਾਦੀ ਦੇ ਸੰਘਰਸ਼ ਵਿੱਚ ਪੱਤਰਕਾਰਾਂ ਦਾ ਅਹਿਮ ਯੋਗਦਾਨ: ਬਨਵਾਰੀ ਲਾਲ ਪੁਰੋਹਿਤ
ਚੰਡੀਗੜ੍ਹ : ਪੰਜਾਬ ਤੇ ਚੰਡੀਗਡ਼੍ਹ ਜਰਨਲਿਸਟ ਯੂਨੀਅਨ ਅਤੇ ਚੰਡੀਗਡ਼੍ਹ ਤੇ ਹਰਿਆਣਾ ਜਰਲਿਸਟ ਯੂਨੀਅਨ ਵੱਲੋਂ ਰਾਜਧਾਨੀ ਚੰਡੀਗਡ਼੍ਹ ਵਿਖੇ ਕੌਮੀ ਪ੍ਰੈੱਸ ਦਿਹਾਡ਼ਾ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਮੁੱਖ ਮਹਿਮਾਨ ਵਜੋਂ ਪਹੁੰਚੇ। ਸ੍ਰੀ ਪੁਰੋਹਿਤ ਨੇ ਪੱਤਰਕਾਰਾਂ ਨੂੰ ਕੌਮੀ ਪ੍ਰੈੱਸ ਦਿਹਾਡ਼ੇ ਦੀ ਵਧਾਈ ਦਿੰਦਿਆ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਪੱਤਰਕਾਰਾਂ ਦੀ ਅਹਿਮ ਭੂਮਿਕਾ ਰਹੀ ਹੈ, ਜਿਨ੍ਹਾਂ ਨੇ ਬਿਨਾਂ ਕਿਸੇ ਡਰ....
ਪੰਜਾਬ ਸਰਕਾਰ ਵੱਲੋਂ ਸੜਕ ਦੁਰਘਟਨਾਵਾਂ ਅਤੇ ਹਾਦਸਿਆਂ 'ਚ ਮੌਤ ਦਰ ਘਟਾਉਣ ਲਈ ਵਰਕਸ਼ਾਪ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੜਕ ਹਾਦਸਿਆਂ ਅਤੇ ਮੌਤ ਦਰ ਨੂੰ ਘਟਾਉਣ ਸਣੇ ਨਵੀਨਤਮ ਤਕਨਾਲੌਜੀ ਦੀ ਮਦਦ ਨਾਲ ਸੂਬੇ ਵਿੱਚ ਟ੍ਰੈਫਿਕ ਨਿਯਮਾਂ ਵਿੱਚ ਸੁਧਾਰ ਲਿਆਉਣ ਲਈ "ਟ੍ਰੈਫਿਕ ਪ੍ਰਬੰਧਨ ਅਤੇ ਮੋਟਰ ਵਾਹਨ (ਸੋਧ) ਐਕਟ, 2019 ਦੇ ਲਾਗੂਕਰਨ" ਵਿਸ਼ੇ 'ਤੇ ਦੋ ਰੋਜ਼ਾ ਵਰਕਸ਼ਾਪ ਇਥੋਂ ਦੇ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ (ਮੈਗਸੀਪਾ) ਵਿਖੇ ਕਰਵਾਈ ਜਾ ਰਹੀ ਹੈ। ਵਰਕਸ਼ਾਪ ਵਿੱਚ ਪੰਜਾਬ ਭਰ ਤੋਂ ਪੁੱਜੇ ਟ੍ਰੈਫ਼ਿਕ ਪੁਲਿਸ ਅਤੇ ਹੋਰਨਾਂ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਸਕੱਤਰ ਟਰਾਂਸਪੋਰਟ....