ਚੰਡੀਗੜ੍ਹ

ਪੰਜਾਬ ਵਿੱਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ ਸਾਢੇ 17 ਹਜ਼ਾਰ ਰੁਪਏ
ਇਸ ਪਹਿਲ ਦਾ ਉਦੇਸ਼ ਪਾਣੀ ਵੀ ਜ਼ਿਆਦਾ ਖ਼ਪਤ ਵਾਲੇ ਝੋਨੇ ਦੀ ਥਾਂ ਕਿਸਾਨਾਂ ਨੂੰ ਹੋਰ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਲਈ ਉਤਸ਼ਾਹਿਤ ਕਰਨਾ: ਗੁਰਮੀਤ ਸਿੰਘ ਖੁੱਡੀਆਂ ਲਾਭਪਾਤਰੀ ਕਿਸਾਨ ਵੱਧ ਤੋਂ ਵੱਧ ਪੰਜ ਹੈਕਟੇਅਰ ਤੱਕ ਰਕਬੇ 'ਤੇ ਲੈ ਸਕਣਗੇ ਲਾਭ ਚੰਡੀਗੜ੍ਹ, 20 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਜ਼ਿਆਦਾ ਪਾਣੀ ਦੀ ਖ਼ਪਤ ਕਰਨ ਵਾਲੀ ਝੋਨੇ ਦੀ ਫ਼ਸਲ ਦੀ ਕਾਸ਼ਤ ਤੋਂ ਮੋੜਨ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਦੇ....
ਐਸਆਈਟੀ ਅੱਗੇ ਨਾ ਪੇਸ਼ ਹੋਣ ਬਾਰੇ ਬਿਕਰਮ ਮਜੀਠੀਆ ਨੇ ਲਿਖਿਆ ਪੱਤਰ, ਦੱਸਿਆ ਕਾਰਨ
ਮੇਰੇ ਖਿਲਾਫ ਸੁਪਰੀਮ ਕੋਰਟ ’ਚ ਦਾਇਰ ਐਸਐਲਪੀ ਦੇ ਮਾਮਲੇ ’ਚ ਆਪਣੇ ਵਕੀਲਾਂ ਦੀ ਸਹਾਇਤਾ ਲਈ ਮੈਂ ਦਿੱਲੀ ’ਚ ਹਾਂ, ਇਸ ਲਈ ਐਸਆਈਟੀ ਅੱਗੇ ਪੇਸ਼ ਨਹੀਂ ਹੋ ਸਕਿਆ : ਮਜੀਠੀਆ ਚੰਡੀਗੜ੍ਹ, 20 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਉਹਨਾਂ ਖਿਲਾਫ ਐਨ ਡੀ ਪੀ ਐਸ ਕੇਸ ਦੀ ਜਾਂਚ ਕਰ ਰਹੀ ਐਸ ਆਈ ਟੀ ਨੂੰ ਦੱਸਿਆ ਕਿ ਉਹ ਜਾਂਚ ਏਜੰਸੀ ਅੱਗੇ ਪੇਸ਼ ਨਹੀਂ ਹੋ ਸਕਣਗੇ ਕਿਉਂਕਿ ਉਹ ਉਹਨਾਂ ਖਿਲਾਫ ਸੁਪਰੀਮ ਕੋਰਟ ਵਿਚ ਉਹਨਾਂ ਦੀ ਰੈਗੂਲਰ ਜ਼ਮਾਨਤ ਰੱਦ ਕਰਵਾਉਣ ਲਈ....
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀ-ਅਰਥਚਾਰੇ ਨੂੰ ਹੁਲਾਰਾ ਦੇਣ ਲਈ ਪੰਜਾਬ ਨੂੰ ਮੈਗਾ ਫੂਡ ਪਾਰਕ ਦੇਣ ਦੀ ਜ਼ੋਰਦਾਰ ਮੰਗ
ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਨੂੰ ਬਠਿੰਡਾ ਵਿਖੇ ਮੈਗਾ ਫੂਡ ਪਾਰਕ ਸਥਾਪਤ ਕਰਨ ਸਬੰਧੀ ਪ੍ਰਸਤਾਵ ਸੌਂਪਿਆ ਅੰਮ੍ਰਿਤਸਰ ਲਈ ਫੂਡ ਟੈਸਟਿੰਗ ਲੈਬਾਰਟਰੀ ਦੀ ਵੀ ਕੀਤੀ ਮੰਗ ਚੰਡੀਗੜ੍ਹ, 19 ਜੁਲਾਈ 2024 : ਪੰਜਾਬ ਵਿੱਚ ਖੇਤੀਬਾੜੀ ਨੂੰ ਮੁਨਾਫ਼ਾਬਖ਼ਸ਼ ਬਣਾਉਣ, ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਸ੍ਰੀ....
ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਨਾਭਾ ਦੇ ਅਧਿਕਾਰੀਆਂ ਤੇ ਠੇਕੇਦਾਰ ਖ਼ਿਲਾਫ਼ ਮਕਾਨ ਉਸਾਰੀ ਘੁਟਾਲੇ ’ਚ ਗਬਨ ਕਰਨ ਲਈ ਕੇਸ ਦਰਜ
ਚੰਡੀਗੜ੍ਹ, 19 ਜੁਲਾਈ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਨਗਰ ਕੌਂਸਲ ਨਾਭਾ ਦੇ ਅਧਿਕਾਰੀਆਂ ਅਤੇ ਇੱਕ ਠੇਕੇਦਾਰ ਵਿਰੁੱਧ, ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ (ਪੀਐਮਐਸਏਵਾਈ) ਤਹਿਤ ਪ੍ਰਾਪਤ ਹੋਏ 1, 84,45,551 ਰੁਪਏ ਦੇ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਨੇ ਜਾਂਚ ਦੌਰਾਨ ਇਹ ਪਾਇਆ ਕਿ ਸਾਲ....
ਜੂਨ ਵਿੱਚ 14 ਦਿਨਾਂ ਵਿੱਚ ਨਸ਼ੇ ਨਾਲ ਹੋਈਆਂ 14 ਮੌਤਾਂ ਡਰੱਗ ਸੰਕਟ ‘ਆਪ’ ਦੇ ਕੰਟਰੋਲ ਤੋਂ ਬਾਹਰ : ਰਾਜਾ ਵੜਿੰਗ
ਚੰਡੀਗੜ੍ਹ, 18 ਜੁਲਾਈ 2024 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਨਸ਼ਿਆਂ ਦੇ ਵੱਧਦੇ ਸੰਕਟ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਿੱਖੀ ਆਲੋਚਨਾ ਕੀਤੀ ਹੈ। ਇੱਕ ਤਿੱਖੇ ਬਿਆਨ ਵਿੱਚ, ਵੜਿੰਗ ਨੇ ਟਿੱਪਣੀ ਕੀਤੀ, “ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਕਾਰਜਕਾਲ ਦੌਰਾਨ, ਜੋ ਕਿ ਢਾਈ ਸਾਲਾਂ ਤੋਂ ਵੱਧ ਚੱਲਿਆ ਹੈ, ‘ਆਪ’ ਦੇ ਸ਼ਾਸਨ ‘ਚ ਨਸ਼ੇ ਦੀ ਸਮੱਸਿਆ ਚਾਰ ਗੁਣਾ ਵਧਣ ਨਾਲ....
ਗੁਰਮੀਤ ਖੁੱਡੀਆਂ ਵੱਲੋਂ ਕੀਟਾਂ ਦੇ ਹਮਲਿਆਂ ਨਾਲ ਨਜਿੱਠਣ ਲਈ ਨੈਕਸਟ ਜਨਰੇਸ਼ਨ ਬੀ.ਜੀ. ਨਰਮੇ ਦੇ ਬੀਜ ਨੂੰ ਜਲਦ ਪ੍ਰਵਾਨਗੀ ਦੇਣ ਦੀ ਮੰਗ
ਸਟੇਟ ਐਗਰੀਕਲਚਰਲ ਸਟੈਟਿਸਟਿਕਸ ਅਥਾਰਟੀ ਨੂੰ ਪ੍ਰਵਾਨਗੀ ਦੇਣ ਲਈ ਕੇਂਦਰੀ ਖੇਤੀਬਾੜੀ ਮੰਤਰੀ ਦਾ ਕੀਤਾ ਧੰਨਵਾਦ ਸੀ.ਆਰ.ਐਮ. ਸਕੀਮ ਲਈ 100 ਫ਼ੀਸਦੀ ਕੇਂਦਰੀ ਫੰਡਿੰਗ ਨੂੰ ਬਹਾਲ ਕਰਨ ’ਤੇ ਦਿੱਤਾ ਜ਼ੋਰ ਚੰਡੀਗੜ੍ਹ/ਨਵੀਂ ਦਿੱਲੀ, 18 ਜੁਲਾਈ 2024 : ਨਰਮੇ ਦੀ ਫ਼ਸਲ 'ਤੇ ਕੀਟਾਂ ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ....
ਪੰਜਾਬ ਮੰਡੀ ਬੋਰਡ ਅਤੇ ਪੀ.ਐਸ.ਪੀ.ਸੀ.ਐਲ ਦੀਆਂ ਪਹਿਲਕਦਮੀਆਂ ਵਾਤਾਵਰਣ ਦੀ ਸੰਭਾਲ ਅਤੇ ਕਾਰਬਨ ਫੁੱਟਪ੍ਰਿੰਟ ਨੂੰ ਘਟਾਉਣ ਤੇ ਕੇਂਦ੍ਰਿਤ : ਈ.ਟੀ.ਓ.
ਚੰਡੀਗੜ੍ਹ/ਐਸ.ਏ.ਐਸ.ਨਗਰ, 17 ਜੁਲਾਈ 2024 : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਮੰਡੀ ਬੋਰਡ ਅਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੀਆਂ ਵਾਤਾਵਰਣ ਦੀ ਸੰਭਾਲ ਅਤੇ ਕਾਰਬਨ ਫੁੱਟਪ੍ਰਿੰਟ ਨੂੰ ਘਟਾਉਣ ਸਬੰਧੀ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਇੰਨ੍ਹਾਂ ਉਪਰਾਲਿਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਸੂਬਾ ਬਨਾਉਣ ਦੀ ਦਿਸ਼ ਵਿੱਚ ਅਹਿਮ ਕਦਮ ਐਲਾਨਿਆ। ਪੰਜਾਬ ਮੰਡੀ ਬੋਰਡ....
ਸਾਰੇ ਆਈ.ਟੀ ਤੇ ਈ-ਗਵਰਨੈਂਸ ਪ੍ਰਾਜੈਕਟਾਂ ਦੇ ਪ੍ਰਬੰਧਨ ਲਈ ਆਪਣਾ ਸਾਫ਼ਟਵੇਅਰ ਡਿਵੈਲਪਮੈਂਟ ਸੈੱਲ ਕੀਤਾ ਜਾਵੇਗਾ ਸਥਾਪਿਤ : ਅਮਨ ਅਰੋੜਾ
ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਦੇ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਨਾਗਰਿਕ ਪੱਖੀ ਅਤੇ ਮਜ਼ਬੂਤ ਪ੍ਰਸ਼ਾਸਕੀ ਢਾਂਚੇ ਦੇ ਨਿਰਮਾਣ 'ਤੇ ਕੇਂਦਰਿਤ ਰਹੀ ਪੰਜਾਬ ਨੇ ਨਾਗਰਿਕਾਂ ਲਈ ਵਧੇਰੇ ਪਹੁੰਚਯੋਗ, ਕੁਸ਼ਲ ਅਤੇ ਪਾਰਦਰਸ਼ੀ ਸੇਵਾਵਾਂ ਲਈ ਨਵੀਨਤਮ ਤਕਨੀਕਾਂ ਨੂੰ ਅਪਣਾਇਆ: ਪ੍ਰਸ਼ਾਸਕੀ ਸੁਧਾਰ ਮੰਤਰੀ ਚੰਡੀਗੜ੍ਹ, 17 ਜੁਲਾਈ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬਾ ਵਾਸੀਆਂ ਨੂੰ ਵਧੇਰੇ ਪਹੁੰਚਯੋਗ, ਕੁਸ਼ਲ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨ ਲਈ ਨਾਗਰਿਕ-ਕੇਂਦਰਿਤ....
ਪਸ਼ੂਆਂ ਦੀਆਂ ਨਸਲਾਂ ਅਤੇ ਹੋਰ ਵਿਸ਼ੇਸ਼ਤਾਵਾਂ ਮੁਤਾਬਕ ਡਿਜ਼ੀਟਲ ਢੰਗ ਨਾਲ ਕਰਵਾਈ ਜਾਵੇਗੀ ਗਣਨਾ : ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਵੱਲੋਂ ਸਤੰਬਰ ਮਹੀਨੇ ਤੋਂ 21ਵੀਂ ਪਸ਼ੂਧਨ ਗਣਨਾ ਕਰਵਾਉਣ ਲਈ ਪੁਖ਼ਤਾ ਤਿਆਰੀਆਂ ਪਹਿਲੀ ਵਾਰ ਪਾਲਤੂ ਕੁੱਤਿਆਂ ਅਤੇ ਬਿੱਲੀਆਂ ਦੀ ਉਨ੍ਹਾਂ ਦੀਆਂ ਨਸਲ ਅਨੁਸਾਰ ਕੀਤੀ ਜਾਵੇਗੀ ਗਣਨਾ ਪਸ਼ੂ ਪਾਲਣ ਮੰਤਰੀ ਨੇ ਇਸ ਵਿਆਪਕ ਸਰਵੇਖਣ ਨੂੰ ਨੇਪੜੇ ਚਾੜ੍ਹਨ ਲਈ ਵਿਭਾਗ ਦੀਆਂ ਤਿਆਰੀਆਂ ਦੀ ਕੀਤੀ ਸਮੀਖਿਆ ਚੰਡੀਗੜ੍ਹ, 17 ਜੁਲਾਈ 2024 : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਪਸ਼ੂ ਪਾਲਣ ਵਿਭਾਗ ਸੂਬੇ ਵਿੱਚ ਸਤੰਬਰ ਤੋਂ 21ਵੀਂ....
ਮੋਹਿੰਦਰ ਭਗਤ ਨੇ ਵਿਧਾਇਕ ਵੱਜੋਂ ਚੁੱਕੀ ਸਹੁੰ
ਚੰਡੀਗੜ੍ਹ, 17 ਜੁਲਾਈ, 2024 : ਜਲੰਧਰ ਪੱਛਮੀ ਤੋਂ ਜ਼ਿਮਨੀ ਚੋਣਾਂ ਵਿੱਚ ਚੁਣੇ ਗਏ ਮੋਹਿੰਦਰ ਭਗਤ ਨੇ ਵਿਧਾਇਕ ਵੱਜੋਂ ਚੁੱਕੀ ਸਹੁੰ ਹੈ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਦੇ ਦਫ਼ਤਰ ‘ਚ ਚੁੱਕੀ ਸਹੁੰ ਹੈ। ਇਸ ਮੌਕੇ ਮੁੱਖ ਮੰਤਰੀ ਮਾਨ ਵੀ ਰਹੇ ਮੌਜੂਦ ਸਨ। ਦੱਸ ਦਈਏ ਕਿ ਮੋਹਿੰਦਰ ਭਗਤ ਨੇ ਸਹੁੰ ਚੁੱਕਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਮੋਹਿੰਦਰ ਭਗਤ ਨੇ ਜਲੰਧਰ ਪੱਛਮੀ ਤੋਂ ਜ਼ਿਮਨੀ ਚੋਣ ਵਿੱਚ 37 ਹਜ਼ਾਰ ਤੋਂ ਵੱਧ ਵੋਟਾਂ ਦੇ ਫ਼ਰਕ....
ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੇ ਪਨਸਪ ਦੇ ਦੋ ਇੰਸਪੈਕਟਰ ਕਾਬੂ
ਚੰਡੀਗੜ੍ਹ 17 ਜੁਲਾਈ, 2024 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਬਰਨਾਲਾ ਦਫਤਰ ਵਿਖੇ ਤਾਇਨਾਤ ਪਨਸਪ ਦੇ ਦੋ ਇੰਸਪੈਕਟਰਾਂ ਜਸਪਾਲ ਸਿੰਘ ਅਤੇ ਪ੍ਰਵੀਨ ਕੁਮਾਰ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਨੂੰ ਹਰਵਿੰਦਰ ਸਿੰਘ ਵਾਸੀ ਕਸਬਾ ਧਨੌਲਾ, ਜ਼ਿਲ੍ਹਾ ਬਰਨਾਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ....
ਪੰਜਾਬ ਤੇ ਰਾਜਸਥਾਨ ਪੁਲਿਸ ਨੇ ਸਾਂਝੇ ਆਪ੍ਰੇਸ਼ਨ ‘ਚ ਬਿਸ਼ਨੋਈ ਤੇ ਬਰਾੜ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ
ਚੰਡੀਗੜ੍ਹ, 17 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਰਾਜਸਥਾਨ ਪੁਲਿਸ ਅਤੇ ਬਠਿੰਡਾ ਪੁਲਿਸ ਨਾਲ ਸਾਂਝੀ ਕਾਰਵਾਈ ਦੌਰਾਨ ਲਾਰੈਂਸ ਬਿਸ਼ਨੋਈ ਅਤੇ ਅਮਰੀਕਾ ਅਧਾਰਿਤ ਗੋਲਡੀ ਬਰਾੜ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ....
ਪੰਜਾਬ ‘ਚ ਮੌਨਸੂਨ ਨੇ ਫਿਰ ਫੜਿਆ ਜ਼ੋਰ, ਕਈ ਜ਼ਿਲਿਆਂ ‘ਚ ਭਾਰੀ ਮੀਂਹ
ਚੰਡੀਗੜ੍ਹ, 17 ਜੁਲਾਈ, 2024 : ਪਿਛਲੇ ਇੱਕ ਹਫ਼ਤੇ ਤੋਂ ਸੁਸਤ ਚੱਲ ਰਹੇ ਮੌਨਸੂਨ ਨੇ ਮੰਗਲਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਨੂੰ ਡੋਬ ਦਿੱਤਾ। ਲੁਧਿਆਣਾ, ਚੰਡੀਗੜ੍ਹ, ਮੋਹਾਲੀ, ਰੋਪੜ ਅਤੇ ਪਟਿਆਲਾ ਵਿੱਚ ਮੀਂਹ ਪਿਆ। ਚੰਡੀਗੜ੍ਹ ਵਿੱਚ ਸਭ ਤੋਂ ਵੱਧ 41.6 ਮਿਲੀਮੀਟਰ ਮੀਂਹ ਪਿਆ। ਜਦੋਂ ਕਿ ਮੋਹਾਲੀ ਵਿੱਚ 7.0 ਮਿਲੀਮੀਟਰ, ਪਟਿਆਲਾ ਵਿੱਚ 32.5 ਮਿਲੀਮੀਟਰ, ਰੋਪੜ ਵਿੱਚ 8.5 ਮਿਲੀਮੀਟਰ ਅਤੇ ਲੁਧਿਆਣਾ ਵਿੱਚ 0.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਹਾਲਾਂਕਿ ਮੀਂਹ ਤੋਂ ਬਾਅਦ ਸੂਰਜ ਨਿਕਲਣ ਅਤੇ....
ਮੁੱਖ ਸਕੱਤਰ ਵੱਲੋਂ ਸੂਬੇ ਵਿੱਚ ਡਾਇਰੀਆ ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰਾਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼
ਕੁਝ ਕਸਬਿਆਂ ਵਿੱਚ ਹੈਜ਼ੇ ਦੇ ਫੈਲਾਅ ਨੂੰ ਰੋਕਣ ਲਈ ਸਬੰਧਤ ਵਿਭਾਗਾਂ ਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਇਸ ਮੁੱਦੇ ਉਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜ਼ੀਰੋ ਸਹਿਣਸ਼ੀਲਤਾ ਰੱਖਣ ਦੇ ਨਿਰਦੇਸ਼ ਚੰਡੀਗੜ੍ਹ, 16 ਜੁਲਾਈ 2024 : ਸੂਬੇ ਦੇ ਕੁਝ ਕਸਬਿਆਂ ਵਿੱਚ ਡਾਇਰੀਆ ਦੇ ਫੈਲਾਅ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਇੱਕ ਹੰਗਾਮੀ ਮੀਟਿੰਗ ਕੀਤੀ। ਮੀਟਿੰਗ ਵਿੱਚ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ, ਨਗਰ ਨਿਗਮ....
ਪੰਜਾਬ ਅੰਦਰ ਸੜ੍ਹਕੀ ਨੈਟਵਰਕ ਦੀ ਮਜ਼ਬੂਤੀ ਸਬੰਧੀ ਕੌਮੀ ਰਾਜਮਾਰਗ ਮੰਤਰੀ ਦੀ ਅਗਵਾਈ ਹੇਠ ਉਚ-ਪੱਧਰੀ ਮੀਟਿੰਗ
ਲੋਕ ਨਿਰਮਾਣ ਮੰਤਰੀ ਵੱਲੋਂ ਸੂਬਾ ਸਰਕਾਰ ਨਾਲ ਸਬੰਧਤ ਮਾਮਲਿਆਂ ਨੂੰ ਸਮਾਂ-ਬੱਧ ਤਰੀਕੇ ਨਾਲ ਹੱਲ ਕਰਨ ਦਾ ਭਰੋਸਾ ਚੰਡੀਗੜ੍ਹ, 16 ਜੁਲਾਈ 2024 : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਬੀਤੀ ਸ਼ਾਮ ਸੂਬੇ ਵਿੱਚ ਸੜ੍ਹਕੀ ਨੈਟਵਰਕ ਦੇ ਬੁਨਿਆਦੀ ਢਾਂਚੇ ਨੂੰ ਹੋਰ ਸੁਧਾਰਨ ਲਈ ਸੂਬੇ ਵਿੱਚ ਪੈਂਦੇ ਕੌਮੀ ਰਾਜ ਮਾਰਗ ਪ੍ਰੋਜੈਕਟਾਂ ਬਾਰੇ ਨਵੀਂ ਦਿੱਲੀ ਵਿਖੇ ਹੋਈ ਉੱਚ-ਪੱਧਰੀ ਸਮੀਖਿਆ ਮੀਟਿੰਗ ਵਿੱਚ ਸ਼ਾਮਿਲ ਹੋਏ। ਰਾਜਮਾਰਗ ਅਤੇ ਟਰਾਂਸਪੋਰਟ ਬਾਰੇ ਕੇਂਦਰੀ ਮੰਤਰੀ ਸ਼੍ਰੀ ਨਿਤਿਨ....