ਚੰਡੀਗੜ੍ਹ

ਕਾਰਪੋਰੇਸ਼ਨਾਂ 'ਚ ਮੁਲਾਜ਼ਮਾਂ ਦੀ ਛੁੱਟੀ ਅਪਲਾਈ ਅਤੇ ਪ੍ਰਵਾਨ ਕਰਨ ਲਈ ਆਨਲਾਈਨ ਸਿਸਟਮ ਲਾਗੂ ਕੀਤਾ ਜਾਵੇਗਾ : ਮੰਤਰੀ ਈ.ਟੀ.ਓ
ਚੰਡੀਗੜ੍ਹ : ਪੰਜਾਬ ਸਰਕਾਰ ਦੇ ਵਿਭਗਾਂ ਦੀ ਤਰਜ਼ ‘ਤੇ ਪੰਜਾਬ ਸੇਟਟ ਪਾਵਰ ਕਾਰਪੋਰੇਸ਼ਨ ਅਤੇ ਪਾਵਰ ਸਟੇਟ ਟ੍ਰਾਂਸਮਿਸਨ ਕਾਰਪੋਰੇਸ਼ਨ ਵਿਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਦੀਆਂ ਪ੍ਰਵਾਨਗੀਆਂ ਲਈ ਆਨਲਾਈਨ ਸਿਸਟਮ ਲਾਗੂ ਕੀਤਾ ਜਾਵੇਗਾ। ਅੱਜ ਇੱਥੇ ਦੋਵਾਂ ਕਾਰਪੋਰੇਸ਼ਨਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪਾਵਰ ਕਾਰਪੋਰੇਸ਼ਨ ਦੇ ਦਫਤਰਾਂ ਵਿਚ ਮੁਲਾਜ਼ਮਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਅਹਿਮ ਫੈਸਲਾ ਲੈਂਦਿਆਂ ਹੁਕਮ ਦਿੱਤੇ ਕਿ ਦੋਵਾਂ....
ਐਸ ਐਸ ਪੀ ਵਿਵਾਦ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਸਰਕਾਰ ਤੋਂ 3 ਆਈਪੀਐਸ ਅਫ਼ਸਰਾਂ ਦਾ ਮੰਗਿਆ ਪੈਨਲ
ਚੰਡੀਗੜ੍ਹ : ਐਸ ਐਸ ਪੀ ਵਿਵਾਦ ਵਿਚਾਲੇ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਸਰਕਾਰ ਤੋਂ 3 ਆਈਪੀਐਸ ਅਫ਼ਸਰਾਂ ਦਾ ਪੈਨਲ ਮੰਗਿਆ ਹੈ। ਦਰਅਸਲ ਚੰਡੀਗੜ੍ਹ ਪ੍ਰਸ਼ਾਸਨ ਨੇ 12 ਦਸੰਬਰ ਨੂੰ ਪੰਜਾਬ ਸਰਕਾਰ ਨੂੰ ਸੂਚਨਾ ਦਿੱਤੇ ਬਿਨਾਂ ਹੀ ਪੰਜਾਬ ਕਾਡਰ ਦੇ ਐਸਐਸਪੀ ਕੁਲਦੀਪ ਸਿੰਘ ਚਾਹਲ ਨੂੰ ਫਾਰਗ ਕਰ ਦਿੱਤਾ ਸੀ। ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਕੇਡਰ ਦੇ ਕਿਸੇ ਐਸਐਸਪੀ ਨੂੰ ਡੈਪੂਟੇਸ਼ਨ ਦੀ ਮਿਆਦ ਤੋਂ ਪਹਿਲਾਂ ਫਾਰਗ ਕੀਤਾ ਗਿਆ ਅਤੇ ਸੂਬਾ ਸਰਕਾਰ ਨੂੰ ਇਸ ਦੀ ਜਾਣਕਾਰੀ ਨਹੀਂ ਦਿੱਤੀ ਗਈ ਸੀ। ਚੰਡੀਗੜ੍ਹ ਪੁਲਿਸ....
ਮੰਤਰੀ ਭੁੱਲਰ ਦੇ ਬਿਆਨ ’ਤੇ ਭੜਕੇ ਬਾਦਲ, ਟਰਾਂਸਪੋਰਟ ਦੇ ਕੰਮ ਨੂੰ ਮਾਫੀਆ ਕਹਿਣ ’ਤੇ ਭੇਜਿਆ ਜਾਵੇਗਾ ਕਾਨੂੰਨੀ ਨੋਟਿਸ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪ੍ਰਾਈਵੇਟ ਬੱਸ ਰੋਕਣ 'ਤੇ ਵੱਡਾ ਬਿਆਨ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਇਹ ਜੋ ਟਰਾਂਸਪੋਰਟ ਨੂੰ ਮਾਫੀਆ ਕਹਿੰਦੇ ਹਨ , ਉਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਮੈਂ ਟਰਾਂਸਪੋਰਟ ਮੰਤਰੀ ਨੂੰ ਕਾਨੂੰਨੀ ਨੋਟਿਸ ਦੇਣ ਜਾ ਰਿਹਾ ਹਾਂ। ਜੇਕਰ ਅੱਜ ਤੋਂ ਬਾਅਦ ਮੀਡੀਆ ਨੇ ਵੀ ਟਰਾਂਸਪੋਰਟ ਦੇ ਕੰਮ ਨੂੰ ਮਾਫੀਆ ਕਿਹਾ ਤਾਂ ਉਨ੍ਹਾਂ ਨੂੰ ਵੀ ਕਾਨੂੰਨੀ ਨੋਟਿਸ ਭੇਜਿਆ ਜਾਵੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਸਾਡੀ ਟਰਾਂਸਪੋਰਟ ਆਜ਼ਾਦੀ ਤੋਂ....
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫੈਸਲਿਆ ਦੀ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਪਾਲਣਾ ਕਰੇਗੀ : ਸੂਬਾ ਪ੍ਰਧਾਨ
ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ (ਰਜਿ.) ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਪ੍ਰੈਸ ਨਾਲ ਜਾਣਕਾਰੀ ਸਾਂਝੇ ਕਰਦਿਆ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 15 ਦਸੰਬਰ ਤੋਂ ਲੈ ਕੇ 31 ਦਸੰਬਰ ਤੱਕ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ ਕੁਝ ਅਹਿਮ ਫ਼ੈਸਲੇ ਲਏ ਹਨ, ਜਿਨ੍ਹਾਂ ਵਿੱਚ ਗੁਰਦੁਆਰਾ ਸਾਹਿਬਾਨ ਅੰਦਰ 15 ਤੋਂ 31 ਦਸੰਬਰ ਤੱਕ ਸਾਦੇ ਲੰਗਰ ਬਣਨਗੇ ਤੇ ਗੁਰਦੁਆਰਿਆਂ ਵਿਚ ਮਿੱਠੇ ਪਕਵਾਨ ਨਹੀਂ ਬਣਨਗੇ ਤੇ ਇਨ੍ਹਾਂ ਮਿਤੀਆਂ 'ਚ ਕੋਈ ਵੀ ਸਿਰੋਪਾਓ....
ਵਿਧਾਨ ਸਭਾ ਸਪੀਕਰ ਵੱਲੋਂ ਮੀਟਿੰਗ ’ਚੋਂ ਗੈਰ-ਹਾਜ਼ਰ ਅਧਿਕਾਰੀਆਂ ਦਾ ਮਾਮਲਾ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਲਿਜਾਣ ਦੇ ਨਿਰਦੇਸ਼
ਚੰਡੀਗੜ੍ਹ : ਮੰਤਰੀਆਂ, ਵਿਧਾਇਕਾਂ, ਅਧਿਕਾਰੀਆਂ ਅਤੇ ਉਦਯੋਗਪਤੀਆਂ ਨੂੰ ਇੱਕ ਮੰਚ ’ਤੇ ਲਿਆ ਕੇ ਵੱਖ ਵੱਖ ਸਮੱਸਿਆਵਾਂ ਦਾ ਪਤਾ ਲਾਉਣ ਅਤੇ ਉਨ੍ਹਾਂ ਦਾ ਨਿਪਟਾਰੇ ਲਈ ਪੰਜਾਬ ਦੇ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਜਮਹੂਰੀਅਤ ਨੂੰ ਵਧੇਰੇ ਮਜ਼ਬੂਤ ਕਰਨ ਤੇ ਜਵਾਬਦੇਹੀ ਨੂੰ ਯਕੀਨੀ ਬਣਉਣ ਲਈ ਇੱਕ ਨਵੀਂ ਪਹਿਲ ਕਦਮੀ ਕੀਤੀ ਹੈ। ਇਸੇ ਦੌਰਾਨ ਹੀ ਉਨ੍ਹਾਂ ਨੇ ਮੀਟਿੰਗ ਤੋਂ ਗੈਰ-ਹਾਜ਼ਰ ਅਧਿਕਾਰੀਆਂ ਦਾ ਮਾਮਲਾ ਵਿਸ਼ੇਸ਼ਾ ਅਧਿਕਾਰ ਕਮੇਟੀ ਕੋਲ ਲਿਜਾਣ ਦੇ ਵੀ ਨਿਰਦੇਸ਼ ਵੀ ਦਿੱਤੇ ਹਨ। ਅੱਜ ਵਿਧਾਨ ਸਭਾ ਵਿੱਚ....
ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਝੂਠ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ : ਵਿਜੇ ਰੂਪਾਨੀ
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਭਾਰੀ ਬਣਨ ਤੋਂ ਬਾਅਦ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਪੰਜਾਬ ਦੇ ਇੰਚਾਰਜ ਵਿਜੇ ਰੂਪਾਨੀ ਚੰਡੀਗੜ੍ਹ ਪੁੱਜੇ। ਸੂਬਾ ਭਾਜਪਾ ਹੈੱਡਕੁਆਰਟਰ ਸੈਕਟਰ 37-ਏ ਪੁੱਜਣ 'ਤੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਪਣੀ ਟੀਮ ਦੇ ਅਹੁਦੇਦਾਰਾਂ ਸਮੇਤ ਵਿਜੇ ਰੂਪਾਨੀ ਦਾ ਫੁੱਲਾਂ ਦੇ ਗੁਲਦਸਤੇ ਅਤੇ ਦੁਸ਼ਾਲਾ ਦੇ ਕੇ ਸਵਾਗਤ ਕੀਤਾ। ਇਸ ਤੋਂ ਬਾਅਦ ਵਿਜੇ ਰੂਪਾਨੀ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈਆਂ ਵੱਖ-ਵੱਖ....
ਪੰਚਾਇਤੀ ਜ਼ਮੀਨਾਂ ਹਰ ਹਾਲਤ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਈਆਂ ਜਾਣਗੀਆਂ : ਮੰਤਰੀ ਧਾਲੀਵਾਲ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ‘ਤੇ ਕੀਤੇ ਗਏ ਨਾਜਾਇਜ਼ ਕਬਜੇ ਛੁਡਾਉਣ ਲਈ ਛੇਤੀ ਹੀ ਦੁਬਾਰਾ ਮੁਹਿੰਮ ਸ਼ੁਰੂ ਕਰੇਗੀ। ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਚਲਾਈ ਮੁਹਿੰਮ ਦੌਰਾਨ 10 ਹਜ਼ਾਰ ਏਕੜ ਤੋਂ ਵੱਧ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾ....
ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਦੇਹਾਂਤ, ਬਾਦਲ ਨੇ ਪ੍ਰਗਟਾਇਆ ਦੁੱਖ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਪੀਜੀਆਈ ਚੰਡੀਗੜ੍ਹ ਵਿਖੇ ਆਖਰੀ ਸਾਹ ਲਿਆ। ਉਨ੍ਹਾਂ ਦੀ ਉਮਰ 85 ਸਾਲ ਦੇ ਲਗਭਗ ਸੀ। ਜਾਣਕਾਰੀ ਅਨੁਸਾਰ ਬ੍ਰਹਮਪੁਰਾ ਪਿਛਲੇ ਕਈ ਦਿਨਾਂ ਤੋਂ ਬਿਮਾਰ ਹੋਣ ਕਾਰਨ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਅਧੀਨ ਸਨ, ਜਿਥੇ ਉਨ੍ਹਾਂ ਨੇ ਆਪਣੇ ਆਖਰੀ ਸਾਹ ਲਏੇ। ਉਹ ਅਕਾਲੀ ਦਲ ਦੇ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਮੰਤਰੀ ਵੀ ਰਹੇ ਹਨ ਅਤੇ 4 ਸਾਲ ਤੱਕ ਵਿਧਾਇਕ ਵੀ ਰਹੇ।....
ਪੰਜਾਬ ਕੇਡਰ ਦੇ ਆਈਪੀਐਸ ਅਧਿਕਾਰੀ ਨੂੰ ਚੰਡੀਗੜ੍ਹ ਦੇ ਐਸਐਸਪੀ ਦੇ ਅਹੁਦੇ ਤੋਂ ਫਾਰਗ ਕੀਤੇ ਜਾਣ ਦਾ ਆਪ ਪਾਰਟੀ ਵੱਲੋਂ ਵਿਰੋਧ
ਚੰਡੀਗੜ੍ਹ : ਪੰਜਾਬ ਕੇਡਰ ਦੇ ਆਈਪੀਐਸ ਅਧਿਕਾਰੀ ਕੁਲਦੀਪ ਚਾਹਲ ਨੂੰ ਕੱਲ੍ਹ ਅਚਾਨਕ ਹੀ ਚੰਡੀਗੜ੍ਹ ਦੇ ਐਸਐਸਪੀ ਦੇ ਅਹੁਦੇ ਤੋਂ ਫਾਰਗ ਕੀਤੇ ਜਾਣ ਦਾ ਆਮ ਆਦਮੀ ਪਾਰਟੀ ਵੱਲੋਂ ਵਿਰੋਧ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਚੀਫ ਬੁਲਾਰੇ ਮਲਵਿੰਦਰ ਸਿੰਘ ਕੰਗ ਅਤੇ ਨੀਲ ਗਰਗ ਨੇ ਕਿਹਾ ਕਿ ਭਾਜਪਾ ਹਮੇਸ਼ਾ ਹੀ ਪੰਜਾਬ ਨਾਲ ਧੱਕਾ ਕਰਦੀ ਆਈ ਹੈ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਕਾਰਨ ਪੰਜਾਬ ਕੇਡਰ ਦੇ ਅਧਿਕਾਰੀ ਨੂੰ ਅਹੁਦੇ ਤੋਂ ਹਟਾਉਣਾ ਮੰਦਭਾਗਾ ਹੈ। ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਦੇ....
ਬਾਦਲ ਪਰਿਵਾਰ ਆਪਣੇ ਨਿੱਜ ਲਈ ਖ਼ਜ਼ਾਨੇ ਨੂੰ ਨਿਰੰਤਰ ਖੋਰਾ ਲਾਉਂਦਾ ਰਿਹਾ : ਮੰਤਰੀ ਲਾਲਜੀਤ ਸਿੰਘ ਭੁੱਲਰ
"ਪੰਜਾਬ ਟਰਾਂਸਪੋਰਟ (ਸੋਧ) ਸਕੀਮ-2022" ਤਹਿਤ 100 ਫ਼ੀਸਦੀ ਸ਼ੇਅਰ ਨਾਲ ਸਿਰਫ਼ ਸੂਬਾ ਸਰਕਾਰ ਦੀਆਂ ਬੱਸਾਂ ਨੂੰ ਹੀ ਅੰਤਰ-ਰਾਜੀ ਰੂਟਾਂ 'ਤੇ ਚਲਣ ਦੀ ਇਜਾਜ਼ਤ ਚੰਡੀਗੜ੍ਹ : ਪੰਜਾਬ ਵਿੱਚੋਂ ਪ੍ਰਾਈਵੇਟ ਬੱਸ ਮਾਫ਼ੀਆ ਜੜ੍ਹੋਂ ਖ਼ਤਮ ਕਰਨ ਦੇ ਵਾਅਦੇ ਨਾਲ ਸੱਤਾ ਦੀ ਕਮਾਨ ਸੰਭਾਲਣ ਵਾਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇੱਕ ਹੋਰ ਅਹਿਮ ਫ਼ੈਸਲਾ ਲੈਂਦਿਆਂ ਇੰਟਰ-ਸਟੇਟ ਰੂਟਾਂ 'ਤੇ ਬਾਦਲ ਪਰਿਵਾਰ ਅਤੇ ਵੱਡੇ ਬੱਸ ਆਪ੍ਰੇਟਰਾਂ ਦੀਆਂ ਨਿੱਜੀ ਬੱਸਾਂ ਦਾ ਏਕਾਧਿਕਾਰ ਖ਼ਤਮ ਕਰ ਦਿੱਤਾ ਹੈ। ਟਰਾਂਸਪੋਰਟ....
ਮੁੱਖ ਮੰਤਰੀ ਮਾਨ ਨੇ ਚੰਡੀਗੜ੍ਹ ਦੇ ਐਸ.ਐਸ.ਪੀ. ਦੇ ਅਹੁਦੇ ਤੋਂ ਪੰਜਾਬ ਕਾਡਰ ਦੇ ਆਈ.ਪੀ.ਐਸ.ਅਧਿਕਾਰੀ ਨੂੰ ਫਾਰਗ ਕਰ ਦੇਣ ’ਤੇ ਰੋਸ ਕੀਤਾ ਜ਼ਾਹਰ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਦੇ ਐਸ.ਐਸ.ਪੀ. ਦੇ ਅਹੁਦੇ ਤੋਂ ਪੰਜਾਬ ਕਾਡਰ ਦੇ ਆਈ.ਪੀ.ਐਸ. ਅਧਿਕਾਰੀ ਨੂੰ ਫਾਰਗ ਕਰ ਦੇਣ ’ਤੇ ਰੋਸ ਜ਼ਾਹਰ ਕੀਤਾ ਹੈ। ਰਾਜਪਾਲ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਜਾਣੂੰ ਕਰਵਾਇਆ ਕਿ ਕੇਂਦਰੀ ਸ਼ਾਸਿਤ ਪ੍ਰਦੇਸ਼, ਚੰਡੀਗੜ੍ਹ ਦੇ ਐਸ.ਐਸ.ਪੀ. ਦੇ ਅਹੁਦੇ ਉਤੇ ਰਵਾਇਤੀ ਤੌਰ ਉਤੇ ਪੰਜਾਬ ਕਾਡਰ ਦਾ ਆਈ.ਪੀ.ਐਸ. ਅਧਿਕਾਰੀ ਹੀ....
ਸੁਨੀਲ ਜਾਖੜ ਦੀ ਐਸਜੀਪੀਸੀ ਨੂੰ ਚਿੱਠੀ, ਸਾਹਿਬਜਾਦਿਆਂ ਦੀ ਮਹਾਨ ਸ਼ਹਾਦਤ ਦੀਆਂ ਸ਼ਾਖੀਆਂ ਸਾਰੀਆਂ ਭਾਸ਼ਾਵਾਂ ਵਿਚ ਛਪਵਾ ਕੇ ਵੰਡਣ ਦੀ ਕੀਤੀ ਅਪੀਲ
ਚੰਡੀਗੜ੍ਹ : ਸਾਬਕਾ ਸਾਂਸਦ ਅਤੇ ਭਾਜਪਾ ਆਗੂ ਸ੍ਰੀ ਸੁਨੀਲ ਜਾਖੜ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਉਹ ਸਾਹਿਬਜਾਦਿਆਂ ਦੀ ਮਹਾਨ ਸ਼ਹਾਦਤ ਦੀਆਂ ਸ਼ਾਖੀਆਂ ਦੇਸ਼ ਦੀਆਂ ਵੱਖ ਵੱਖ ਜ਼ੁਬਾਨਾਂ ਵਿਚ ਛਾਪ ਕੇ ਦੇਸ਼ ਭਰ ਵਿਚ ਐਸਜੀਪੀਸੀ ਰਾਹੀਂ ਵੰਡਵਾਉਣ ਤਾਂ ਜ਼ੋ ਦੇਸ਼ ਭਰ ਦੇ ਲੋਕ ਛੋਟੇ ਸ਼ਾਹਿਬਜਾਦਿਆਂ ਦੇ ਮਹਾਨ ਬਲਿਦਾਨ ਤੋਂ ਜਾਣੂ ਹੋ ਸਕਨ ਅਤੇ ਨਾਲ ਹੀ ਨਵੀਂ ਪੀੜ੍ਹੀ ਦੇ ਪ੍ਰੇਰਣਾ ਸੋ੍ਰ਼ਤ ਚਾਰ ਸ਼ਾਹਿਬਜਾਦੇ ਬਣ ਸਕਨ। ਸ੍ਰੀ ਜਾਖੜ ਨੇ ਆਪਣੇ....
ਮੁੱਖ ਮੰਤਰੀ ਮਾਨ ਨੇ ਇਟਲੀ ਦੇ ਰਾਜਦੂਤ ਵਿਨਸੈਜੋ ਡੀ ਲੂਕਾ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਟਲੀ ਦੇ ਰਾਜਦੂਤ ਵਿਨਸੈਜੋ ਡੀ ਲੂਕਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਵਿੱਚ ਵਪਾਰਕ ਮੌਕਿਆਂ ਬਾਰੇ ਉਨ੍ਹਾਂ ਦਰਮਿਆਨ ਫਲਦਾਇਕ ਚਰਚਾ ਹੋਈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਟਲੀ ਦੇ ਰਾਜਦੂਤ ਦਾ ਪੰਜਾਬ ਵਿੱਚ ਨਿਵੇਸ਼ ਲਈ ਨਿੱਘਾ ਸਵਾਗਤ ਕੀਤਾ। ਦੱਸ ਦੇਈਏ ਕਿ ਰਾਜਦੂਤ ਵਿਨਸੇਜੋ ਡੀ ਲੂਕਾ ਦੀ ਚੰਡੀਗੜ੍ਹ ਦੀ ਇਹ ਪਹਿਲੀ ਅਧਿਕਾਰਤ ਯਾਤਰਾ ਹੈ। ਮੀਟਿੰਗ ਵਿੱਚ ਇਟਲੀ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਕਾਮਿਆਂ ਦੀ ਮੌਜੂਦਗੀ....
ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ. ਵਿਜੀਲੈਂਸ ਨੂੰ 50 ਲੱਖ ਰਿਸ਼ਵਤ ਪੇਸ਼ਕਸ਼ ਕਰਨ ਦੇ ਮਾਮਲੇ 'ਚ ਸਾਬਕਾ ਮੰਤਰੀ ਅਰੋੜਾ ਖਿਲਾਫ਼ ਚਲਾਨ ਪੇਸ਼
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਰਿਸ਼ਵਤਖੋਰੀ ਦੇ ਕੇਸ ਵਿੱਚ ਅੰਸ਼ਕ ਜਾਂਚ ਪੂਰੀ ਕਰਨ ਉਪਰੰਤ ਮੁਲਜ਼ਮ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਖਿਲਾਫ਼ ਐਸ.ਏ.ਐਸ.ਨਗਰ ਦੀ ਸਮਰੱਥ ਅਦਾਲਤ ਵਿੱਚ ਚਾਰਜਸ਼ੀਟ (ਚਲਾਨ) ਦਾਖਲ ਕਰ ਦਿੱਤਾ ਹੈ। ਇਸ ਕੇਸ ਦਾ ਸਪਲੀਮੈਂਟਰੀ ਚਲਾਣ ਬਾਅਦ ਵਿੱਚ ਸਿਰ ਪੇਸ਼ ਕਰ ਦਿੱਤਾ ਜਾਵੇਗਾ ਕਿਉਂਕਿ ਇਸ ਮਾਮਲੇ ਵਿੱਚ ਹਾਲੇ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਆਫ਼....
ਪੰਜਾਬ ਨੇ ਭਾਰਤ ਨਾਲ ਆਰਥਿਕ ਸੰਬੰਧਾਂ ਨੂੰ ਮਜ਼ਬੂਤ ​​ਕਰਨ ਲਈ ਇਟਲੀ ਨੂੰ ਮੌਕਿਆਂ ਦੀ ਕੀਤੀ ਪੇਸ਼ਕਸ਼
ਚੰਡੀਗੜ੍ਹ : ਇਟਲੀ ਅਤੇ ਪੰਜਾਬ ਵਿਚਕਾਰ ਸਹਿਯੋਗ ਦੀ ਗੁੰਜਾਇਸ਼ ਬਹੁਤ ਵੱਡੀ ਹੈ, ਚੇਅਰਮੈਨ ਅਮਿਤ ਥਾਪਰ ਨੇ ਕਿਹਾ ਕਿ ਸੀਆਈਆਈ ਪੰਜਾਬ ਅਤੇ ਪ੍ਰਧਾਨ, ਗੰਗਾ ਐਕਰੋਵੂਲਜ਼ ਲਿਮਟਿਡ ਅੱਜ ਸੀਆਈਆਈ ਉੱਤਰੀ ਖੇਤਰ ਹੈੱਡਕੁਆਰਟਰ ਵਿਖੇ ਅੱਜ ਸੀਆਈਆਈ ਉੱਤਰੀ ਖੇਤਰ ਦੇ ਹੈੱਡਕੁਆਰਟਰ ਵਿਖੇ ਪੰਜਾਬ ਅਤੇ ਇਟਲੀ ਦਰਮਿਆਨ ਕਾਰੋਬਾਰਾਂ ਨੂੰ ਉਤਸ਼ਾਹਿਤ ਕਰਨ ਬਾਰੇ ਗੋਲਮੇਜ਼ ਵਿੱਚ ਬੋਲਦਿਆਂ, ਅਮਿਤ ਥਾਪਰ, ਚੇਅਰਮੈਨ, ਸੀਆਈਆਈ ਪੰਜਾਬ ਅਤੇ ਪ੍ਰਧਾਨ, ਗੰਗਾ ਐਕਰੋਵੂਲਜ਼ ਲਿਮਟਿਡ ਨੇ ਸਾਂਝਾ ਕੀਤਾ, “ਪੰਜਾਬ ਵਿੱਚ ਪੰਜ ਖੇਤਰ....