ਚੰਡੀਗੜ੍ਹ

Punjab Image
ਵਿਜੀਲੈਂਸ ਬਿਊਰੋ ਵੱਲੋਂ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏਐਸਆਈ. ਤੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ 
ਚੰਡੀਗੜ੍ਹ 2 ਜੁਲਾਈ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਡਵੀਜ਼ਨ ਨੰਬਰ 5, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ ਵਿਰੁੱਧ 2,70,000 ਰੁਪਏ ਰਿਸ਼ਵਤ ਮੰਗਣ ਅਤੇ ਹਾਸਲ ਕਰਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਕੇਸ ਲੁਧਿਆਣਾ ਬੱਸ ਸਟੈਂਡ ਨੇੜੇ ਜਵਾਹਰ ਨਗਰ ਕੈਂਪ ਵਿਖੇ ਸਥਿਤ ਤਾਜ ਹੋਟਲ ਦੇ ਮਾਲਕ....
ਅਸੀਂ ਪੰਜਾਬ ਦਾ ਪਾਣੀ ਪੰਜਾਬ ਤੋਂ ਬਾਹਰ ਨਹੀਂ ਜਾਣ ਦੇਵਾਂਗੇ : ਹਰਸਿਮਰਤ ਕੌਰ ਬਾਦਲ
ਚੰਡੀਗੜ੍ਹ, 2 ਜੁਲਾਈ 2024 : ਬਠਿੰਡਾ ਸੀਟ ਤੋਂ ਚੌਥੀ ਬਾਰ ਸੰਸਦ ਬਣੇ ਬੀਬਾ ਹਰਸਿਮਰਤ ਕੌਰ ਬਾਦਲ ਨੇ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸਤਵੇਂ ਦਿਨ ਪੰਜਾਬ ਦੇ ਕਈ ਭੱਖਵੇ ਮੁੱਦਿਆਂ ਤੇ ਆਪਣੇ ਵਿਚਾਰ ਰੱਖੇ। ਹਰਸਿਮਰਤ ਕੌਰ ਨੇ ਇਸ ਦੌਰਾਨ ਨੇ ਕੇਂਦਰ ਤੇ ਸਰਕਾਰਾਂ ਨੂੰ ਘੇਰਿਆ ਫਿਰ ਭਾਵੇਂ ਉਹ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹੋਵੇਂ ਜਾਂ ਕੇਂਦਰ ਦੀ ਭਾਜਪਾ ਸਰਕਾਰ। ਹਰਸਿਮਰਤ ਨੇ ਪਾਣੀ, ਨਸ਼ਾ, ਅਸਲੇ ਪੰਥਕ ਵਰਗ੍ਹੇ ਮੁੱਦਿਆਂ ਤੇ ਖੁੱਲ੍ਹ ਕੇ ਗੱਲ ਕੀਤੀ। ਨਾਲ ਹੀ ਉਨ੍ਹਾਂ ਦੇ ਅੰਮ੍ਰਿਤਪਾਲ ਦੀ....
ਪੰਜਾਬ ਏ.ਆਈ.ਐਫ ਸਕੀਮ ਅਧੀਨ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਵਿੱਚ ਦੇਸ਼ ਵਿੱਚੋਂ ਮੋਹਰੀ
ਸਭ ਤੋਂ ਵੱਧ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਵਾਲੇ ਦੇਸ਼ ਦੇ ਚੋਟੀ ਦੇ ਦਸ ਜ਼ਿਲ੍ਹਿਆਂ ਵਿੱਚ ਪੰਜਾਬ ਦੇ 9 ਜ਼ਿਲ੍ਹੇ ਸ਼ਾਮਲ ਸੂਬੇ ਨੇ ਕਿਸਾਨ ਭਲਾਈ ਲਈ 14199 ਅਹਿਮ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੂਰੀ ਚੰਡੀਗੜ੍ਹ, 2 ਜੁਲਾਈ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ.) ਨੂੰ ਉਤਸ਼ਾਹਿਤ ਕਰਨ ਵਿੱਚ ਲਗਾਤਾਰ ਮਿਸਾਲੀ ਕਦਮ ਚੁੱਕ ਰਹੀ ਹੈ। ਸੂਬੇ ਨੇ ਏ.ਆਈ.ਐਫ. ਸਕੀਮ ਅਧੀਨ ਸਭ ਤੋਂ ਵੱਧ ਪ੍ਰਵਾਨਿਤ ਪ੍ਰਾਜੈਕਟਾਂ....
ਰਾਜਾ ਵੜਿੰਗ ਨੇ ਸੰਸਦ ਦੇ ਵਿੱਚ ਮੂਸੇਵਾਲੇ ਦੇ ਕਤਲ ਦਾ ਚੁੱਕਿਆ ਮੁੱਦਾ, ਪਿਤਾ ਬਲਕੌਰ ਸਿੰਘ ਨੇ ਕੀਤਾ ਧੰਨਵਾਦ
ਚੰਡੀਗੜ੍ਹ 2 ਜੁਲਾਈ 2024 : ਲੁਧਿਆਣਾ ਤੋਂ ਲੋਕ ਸਭਾ ਦੇ ਸਾਂਸਦ ਰਾਜਾ ਵੜਿੰਗ ਵੱਲੋਂ ਸਦਨ ਵਿੱਚ ਸਿੱਧੂ ਮੂਸੇ ਵਾਲੇ ਦੇ ਕਤਲ ਦਾ ਮੁੱਦਾ ਚੁੱਕਿਆ ਗਿਆ। ਇਸਤੇ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਰਾਜਾ ਵੜਿੰਗ ਦਾ ਧੰਨਵਾਦ ਕੀਤਾ ਹੈ। ਬਲਕੌਰ ਸਿੰਘ ਨੇ ਕਿਹਾ ਕਿ, ਮੇਰੇ ਮਨ ਨੂੰ ਸ਼ਾਂਤੀ ਮਿਲੀ ਹੈ ਅਤੇ ਮੈਨੂੰ ਉਮੀਦ ਹੈ ਕਿ ਨਿਆ ਜਰੂਰ ਮਿਲੇਗਾ। ਜ਼ਿਕਰਯੋਗ ਹੈ ਕਿ, ਰਾਜਾ ਵੜਿੰਗ ਨੇ ਸੰਸਦ ਦੇ ਵਿੱਚ ਮੂਸੇਵਾਲੇ ਦੇ ਕਤਲ ਦਾ ਮੁੱਦਾ ਚੁੱਕਦਿਆਂ ਇਹ ਗੱਲ ਕਹੀ ਸੀ....
ਪੰਜਾਬ ਵਿੱਚ ਆਇਆ ਮਾਨਸੂਨ, ਅਗਲੇ 4 ਦਿਨਾਂ ਤੱਕ ਮੀਂਹ ਪੈਣ ਦੀ ਭਵਿੱਖਬਾਣੀ
ਚੰਡੀਗੜ੍ਹ 2 ਜੁਲਾਈ 2024 : ਭਾਰਤੀ ਮੌਸਮ ਵਿਭਾਗ ਨੇ ਮੌਸਮ ਨੂੰ ਲੈ ਕੇ ਵੱਡਾ ਅਪਡੇਟ ਦਿੱਤਾ ਹੈ। ਆਈਐਮਡੀ ਨੇ ਕਿਹਾ ਕਿ ਉੱਤਰੀ ਭਾਰਤ ਵਿੱਚ ਅਗਲੇ ਚਾਰ ਤੋਂ ਪੰਜ ਦਿਨਾਂ ਤੱਕ ਮੌਸਮ ਸੁਹਾਵਣਾ ਰਹੇਗਾ। ਉੱਤਰ-ਪੱਛਮੀ ਅਤੇ ਉੱਤਰ-ਪੂਰਬੀ ਭਾਰਤ ਵਿੱਚ ਭਾਰੀ ਤੋਂ ਬਹੁਤ ਭਾਰੀ ਵਰਖਾ ਹੋ ਸਕਦੀ ਹੈ। ਪੰਜਾਬ ਵਿੱਚ ਮਾਨਸੂਨ ਆ ਗਿਆ ਹੈ। ਅਗਲੇ 4 ਦਿਨਾਂ ਤੱਕ ਪੰਜਾਬ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਸੂਬੇ ਵਿੱਚ 4 ਜੁਲਾਈ ਤੱਕ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਇਸ ਵਾਰ ਮਾਨਸੂਨ ਦੇ ਆਮ....
ਦੋ ਅੰਮ੍ਰਿਤਧਾਰੀ ਸਿੱਖ ਬੀਬੀਆਂ ਨੂੰ ਪ੍ਰੀਖਿਆ ਕੇਂਦਰ 'ਚ ਦਾਖਲ ਹੋਣ ਤੋਂ ਰੋਕਣ ਵਾਲੇ ਪ੍ਰੀਖਿਆ ਅਮਲੇ ਖਿਲਾਫ ਕੋਈ ਕਾਰਵਾਈ ਨਾ ਕਰਨ ’ਤੇ ਪ੍ਰੇਸ਼ਾਨ: ਹਰਸਿਮਰਤ ਕੌਰ ਬਾਦਲ
ਚੰਡੀਗੜ੍ਹ, 1 ਜੁਲਾਈ 2024 : ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੂੰ ਦੱਸਿਆ ਕਿ ਸਿੱਖ ਕੌਮ ਰਾਜਸਥਾਨ ਸਰਕਾਰ ਵੱਲੋਂ 23 ਜੂਨ ਨੂੰ ਰਾਜਸਥਾਨ ਜੁਡੀਸ਼ੀਅਲ ਸਰਵਿਸਿਜ਼ ਪ੍ਰੀਖਿਆ ਦੇਣ ਗਈਆਂ ਦੋ ਅੰਮ੍ਰਿਤਧਾਰੀ ਸਿੱਖ ਬੀਬੀਆਂ ਨੂੰ ਪ੍ਰੀਖਿਆ ਕੇਂਦਰ ਵਿਚ ਦਾਖਲ ਹੋਣ ਤੋਂ ਰੋਕਣ ਵਾਲੇ ਪ੍ਰੀਖਿਆ ਅਮਲੇ ਖਿਲਾਫ ਕੋਈ ਵੀ ਕਾਰਵਾਈ ਨਾ ਕਰਨ ਤੋਂ ਪ੍ਰੇਸ਼ਾਨ ਹੈ। ਮੁੱਖ ਮੰਤਰੀ ਨੂੰ ਲਿਖੇ ਇਕ ਪੱਤਰ ਵਿਚ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ....
ਆਪ’ ਨੇ ਭਾਜਪਾ ਦੇ ਜਲੰਧਰ ਪੱਛਮੀ ਤੋਂ ਉਮੀਦਵਾਰ ਸ਼ੀਤਲ ਅੰਗੁਰਲ ਦੇ ਜਬਰੀ ਵਸੂਲੀ ਦੇ ਮਾਮਲੇ ਦਾ ਕੀਤਾ ਪਰਦਾਫਾਸ਼
ਕੰਗ ਨੇ ਜਲੰਧਰ ਪੱਛਮੀ ਦੇ ਲੋਕਾਂ ਨੂੰ ਸਮਝਦਾਰੀ ਨਾਲ ਵੋਟ ਕਰਨ ਦੀ ਕੀਤੀ ਅਪੀਲ, ਕਿਹਾ- ਇਮਾਨਦਾਰ ਅਤੇ ਮਿਹਨਤੀ ਵਿਧਾਇਕ ਹੀ ਚੁਣੋ ਚੰਡੀਗੜ੍ਹ, 1 ਜੁਲਾਈ 2024 : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਜਲੰਧਰ ਪੱਛਮੀ ਤੋਂ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ ਜਬਰੀ ਵਸੂਲੀ ਦੇ ਮਾਮਲੇ ਵਿੱਚ ਬੇਨਕਾਬ ਕੀਤਾ ਹੈ। ਸ਼ੀਤਲ ਅੰਗੁਰਾਲ ਦੇ ਭਰਾ ਰਾਜਨ ਅੰਗੁਰਾਲ ਨੇ ਆਪਣੇ ਭਰਾ ਦੀ ਸ਼ਹਿ ‘ਤੇ ਸੰਦੀਪ ਕੁਮਾਰ ਨਾਂ ਦੇ ਵਿਅਕਤੀ ਤੋਂ ਲੱਖਾਂ ਰੁਪਏ ਦੀ ਠੱਗੀ ਕੀਤੀ ਹੈ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਅਤੇ ਮੈਂਬਰ....
ਪੰਜਾਬ ਵਿੱਚ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ, 1 ਜੁਲਾਈ ਨੂੰ ਭਾਰੀ ਮੀਂਹ ਦੀ ਭਵਿੱਖਬਾਣੀ 
ਚੰਡੀਗੜ੍ਹ, 30 ਜੂਨ 2024 : ਪੰਜਾਬ ਵਿੱਚ ਮੀਂਹ ਨੂੰ ਲੈ ਕੇ ਅੱਜ ਐਤਵਾਰ ਨੂੰ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ ਨੇ ਅੱਜ ਅਤੇ 1 ਜੁਲਾਈ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਵੱਲੋਂ ਜਾਰੀ ਅਲਰਟ ਤੋਂ ਬਾਅਦ ਲੋਕਾਂ ਨੂੰ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ ਹੈ। ਅਗਲੇ 2-3 ਦਿਨਾਂ ਤੱਕ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਸੂਬੇ ‘ਚ ਪੈ ਰਹੀ ਗਰਮੀ ਤੋਂ ਰਾਹਤ ਮਿਲੇਗੀ। ਆਈਐਮਡੀ ਵੱਲੋਂ ਜਾਰੀ....
ਸੂਬੇ ਦੇ ਪਿੰਡਾਂ ਵਿੱਚ ਸਰਕਾਰੀ ਇਮਾਰਤਾਂ ਉਸਾਰਨ ਲਈ ਛੱਡੀਆਂ ਥਾਵਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੇ ਨਿਰਦੇਸ਼
ਚੰਡੀਗੜ੍ਹ, 30 ਜੂਨ 2024 : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਪਿੰਡਾਂ ਵਿੱਚ ਸਰਕਾਰੀ ਇਮਾਰਤਾਂ ਉਸਾਰਨ ਲਈ ਛੱਡੀਆਂ ਥਾਵਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਵਿਭਾਗ ਦੇ ਖੇਤਰੀ ਦਫ਼ਤਰਾਂ ਨੂੰ ਪੰਚਾਇਤਾਂ ਅਤੇ ਗ੍ਰਾਮ ਸਭਾਵਾਂ ਦੇ ਸਹਿਯੋਗ ਨਾਲ ਇਨ੍ਹਾਂ ਜ਼ਮੀਨਾਂ ਨੂੰ ਨਜਾਇਜ਼ ਕਬਜ਼ਿਆਂ ਤੋਂ ਤੁਰੰਤ ਮੁਕਤ ਕਰਵਾਉਣ ਅਤੇ ਨਿਯਮਤ ਜਾਂਚ ਨੂੰ ਯਕੀਨੀ ਬਣਾਉਣ ਲਈ ਵੀ....
12 ਨਵੇਂ ਨਗਰ ਵਣ/ਵਾਟੀਕਾ ਪ੍ਰੋਜੈਕਟਾਂ ਨੂੰ ਪ੍ਰਵਾਨਗੀ
ਬਠਿੰਡਾ ਵਿਖੇ ਫੈਂਸਿੰਗ ਪੋਸਟ ਵਰਮੀਕੰਪੋਸਟ ਅਤੇ ਵੂਡਨ ਕਰੇਟ ਤਿਆਰ ਕਰਨ ਦਾ ਕੰਮ ਸ਼ੁਰੂ ਵਣ ਵਿਭਾਗ ਸੂਬੇ ਨੂੰ ਸਵੱਛ ਅਤੇ ਹਰਿਆ-ਭਰਿਆ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 30 ਜੂਨ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਰਹਿਨੁਮਾਈ ਹੇਠ ਇਸ ਦਿਸ਼ਾ ਵਿੱਚ ਸ਼ਲਾਘਾਯੋਗ ਕੰਮ ਕੀਤਾ ਹੈ। ਨਗਰ ਵਣ....
ਪੰਜਾਬ ਵੱਲੋਂ ਪੀਕ ਪਾਵਰ ਡਿਮਾਂਡ ਨੂੰ ਪੂਰਾ ਕਰਨ ਵਿੱਚ ਨਵਾਂ ਰਿਕਾਰਡ ਸਥਾਪਤ : ਹਰਭਜਨ ਸਿੰਘ ਈ.ਟੀ.ਓ
ਚੰਡੀਗੜ੍ਹ, 29 ਜੂਨ 2024 : ਪੰਜਾਬ ਨੇ 19 ਜੂਨ, 2024 ਨੂੰ ਦਰਜ਼ ਕੀਤੇ 15933 ਮੈਗਾਵਾਟ ਦੇ ਪਿਛਲੇ ਰਿਕਾਰਡ ਨੂੰ ਪਛਾੜਦਿਆਂ 29 ਜੂਨ ਨੂੰ 16089 ਮੈਗਾਵਾਟ ਦੀ ਆਪਣੀ ਹੁਣ ਤੱਕ ਦੀ ਬਿਜਲੀ ਦੀ ਸੱਭ ਤੋਂ ਉੱਚੀ ਮੰਗ ਨੂੰ ਸਫਲਤਾਪੂਰਵਕ ਪੂਰਾ ਕਰਕੇ ਇੱਕ ਇਤਿਹਾਸਕ ਮੀਲ ਪੱਥਰ ਸਥਾਪਤ ਕੀਤਾ ਹੈ। ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀ ਰਾਜ ਦੇ ਮਜ਼ਬੂਤ ਬਿਜਲੀ ਬੁਨਿਆਦੀ ਢਾਂਚੇ ਅਤੇ ਕੁਸ਼ਲ ਪ੍ਰਬੰਧਨ ਨੂੰ ਦਰਸਾਉਂਦੀ ਹੈ। ਇੱਥੇ ਜਾਰੀ....
ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਭਾਰੀ ਮੀਂਹ ਦੀ ਚਿਤਾਵਨੀ
ਚੰਡੀਗੜ੍ਹ, 29 ਜੂਨ 2024 : ਮੌਸਮ ਵਿਭਾਗ ਨੇ ਅਗਲੇ ਦੋ-ਤਿੰਨ ਦਿਨਾਂ ਅੰਦਰ ਮਾਨਸੂਨ ਦੇ ਸਾਰੇ ਪੰਜਾਬ ਤੇ ਹਰਿਆਣਾ ’ਚ ਪਹੁੰਚਣ ਦੀ ਉਮੀਦ ਜ਼ਾਹਿਰ ਕਰਦਿਆਂ ਇਨ੍ਹਾਂ ਸੂਬਿਆਂ ’ਚ ਅਗਲੇ ਕੁਝ ਦਿਨ ਦੌਰਾਨ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਚਾਰ ਤੋਂ ਪੰਜ ਦਿਨਾਂ ਤੱਕ ਉੱਤਰ-ਪੱਛਮੀ ਭਾਰਤ ’ਚ ਭਾਰੀ ਮੀਂਹ ਪੈ ਸਕਦਾ ਹੈ। ਵਿਭਾਗ ਨੇ ਮੀਂਹ ਦੇ ਨਾਲ ਹਨੇਰੀ ਚੱਲਣ ਅਤੇ ਬਿਜਲੀ ਲਿਸ਼ਕਣ ਦੀ ਸੰਭਾਵਨਾ ਵੀ ਜ਼ਾਹਿਰ ਕੀਤੀ ਹੈ। ਵਿਭਾਗ ਨੇ ਦੱਸਿਆ ਕਿ ਮਾਨਸੂਨ ਇਸ....
ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼, 8 ਕਿਲੋ ਹੈਰੋਇਨ ਅਤੇ 3 ਪਿਸਤੌਲਾਂ ਸਮੇਤ 6 ਕਾਬੂ
ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 30,000 ਰੁਪਏ ਦੀ ਡਰੱਗ ਮਨੀ, ਇਕ ਐਕਟਿਵਾ ਅਤੇ ਦੋ ਮੋਟਰਸਾਈਕਲ ਵੀ ਕੀਤੇ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਦੋਵਾਂ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ ਗ੍ਰਿਫਤਾਰ ਕੀਤੇ ਗਏ ਸਾਰੇ ਦੋਸ਼ੀ ਪਾਕਿ ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ: ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਚੰਡੀਗੜ੍ਹ....
ਯੂਥ ਅਕਾਲੀ ਦੀ ਸਮੁੱਚੀ ਲੀਡਰਸ਼ਿਪ ਨੇ ਸੁਖਬੀਰ ਬਾਦਲ ਦੀ ਲੀਡਰਸ਼ਿਪ ’ਚ ਪੂਰਨ ਭਰੋਸਾ ਪ੍ਰਗਟਾਇਆ
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਹਨਾਂ ਨੇ ਭਾਜਪਾ ਨਾਲ ਸਮਝੌਤੇ ਲਈ ਇਸ ਕਰ ਕੇ ਸਹਿਮਤੀ ਨਹੀਂ ਦਿੱਤੀ ਕਿਉਂਕਿ ਉਹ ਖਾਲਸਾ ਪੰਥ, ਪੰਜਾਬ ਤੇ ਅਕਾਲੀ ਦਲ ਦੇ ਵੱਕਾਰ ਨਾਲ ਸਮਝੌਤਾ ਨਹੀਂ ਕਰ ਸਕਦੇ ਚੰਡੀਗੜ੍ਹ, 29 ਜੂਨ 2024 : ਯੂਥ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੇ ਅੱਜ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਪੂਰਨ ਭਰੋਸਾ ਪ੍ਰਗਟਾਇਆ ਅਤੇ ਕਿਹਾ ਕਿ ਸਿਰਫ ਉਹ ਹੀ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਨੂੰ ਪ੍ਰਭਾਵਸ਼ਾਲੀ ਲੀਡਰਸ਼ਿਪ ਦੇ ਸਕਦੇ ਹਨ। ਯੂਥ ਅਕਾਲੀ ਦਲ ਨੇ ਇਕ ਮਤ ਵਿਚ ਕਿਹਾ ਕਿ....
ਪੰਜਾਬ ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਚੰਡੀਗੜ੍ਹ, 28 ਜੂਨ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਐਸ.ਬੀ.ਐਸ. ਨਗਰ ਦੇ ਥਾਣਾ ਬੰਗਾ ਸਿਟੀ ਵਿਖੇ ਤਾਇਨਾਤ ਹੈੱਡ ਕਾਂਸਟੇਬਲ (ਹੌਲਦਾਰ) ਅਵਤਾਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬੰਗਾ ਸ਼ਹਿਰ ਦੀ ਰਹਿਣ ਵਾਲੀ ਰੇਖਾ ਦੇਵੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ....