ਚੰਡੀਗੜ੍ਹ

ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ, ‘ਸੁੱਕੀਆਂ’ ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ : ਜੌੜਾਮਾਜਰਾ
ਨਵੇਂ ਦਿਸਹੱਦਿਆਂ ਅਤੇ ਪਾਣੀ ਪ੍ਰਬੰਧਨ ਪਹਿਲਕਦਮੀਆਂ ਵਿੱਚ ਪਾਣੀ ਦੇ ਸੁਚੱਜੇ ਵਹਾਅ ਤੇ ਵੰਡ ਲਈ ਖ਼ਸਤਾ ਨਹਿਰਾਂ, ਰਜਬਾਹਿਆਂ ਅਤੇ ਮਾਈਨਰਾਂ ਨੂੰ ਸੁਰਜੀਤ ਕਰਨਾ ਸ਼ਾਮਲ 18 ਸਾਲਾਂ ਦੇ ਖ਼ੁਸ਼ਕ ਦੌਰ ਉਪਰੰਤ ਕੰਢੀ ਨਹਿਰ ‘ਚ ਪਾਣੀ ਦਾ ਵਹਾਅ ਹੋਇਆ ਸ਼ੁਰੂ ਇਸ ਵਰ੍ਹੇ ਕਰੀਬ 1,573 ਜਲ ਪ੍ਰਵਾਹ ਕੀਤੇ ਬਹਾਲ ਚੰਡੀਗੜ੍ਹ, 28 ਜੂਨ 2024 : ਸੂਬੇ ਦੇ ਹਰ ਖੇਤ ਤੱਕ ਸਿੰਚਾਈ ਲਈ ਨਹਿਰੀ ਪਾਣੀ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਠੋਸ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ....
ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ-ਮੁਕਤ ਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ : ਖੁੱਡੀਆਂ
ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ⁠ਪਸ਼ੂ ਪਾਲਣ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਸੇਵਾਵਾਂ ਪ੍ਰਦਾਨ ਕਰਦੇ ਸਮੇਂ ਇਮਾਨਦਾਰੀ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਪ੍ਰੇਰਿਆ ਚੰਡੀਗੜ੍ਹ, 28 ਜੂਨ 2024 : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਸੂਬੇ ਦੇ ਪਸ਼ੂ ਪਾਲਣ ਵਿਭਾਗ ਵਿੱਚ ਨਵ-ਨਿਯੁਕਤ ਦੋ ਜੂਨੀਅਰ ਸਕੇਲ ਸਟੈਨੋਗ੍ਰਾਫਰਾਂ ਅਤੇ ਤਿੰਨ ਸਟੈਨੋ-ਟਾਈਪਿਸਟਾਂ ਨੂੰ....
ਪੀ.ਐਸ.ਪੀ.ਸੀ.ਐਲ. ਵੱਲੋਂ 26 ਜੂਨ ਨੂੰ ਹੁਣ ਤੱਕ ਦੀ ਸਭ ਤੋਂ ਵੱਧ 3563 ਲੱਖ ਯੂਨਿਟ ਦੀ ਬਿਜਲੀ ਮੰਗ ਪੂਰੀ ਕੀਤੀ ਗਈ : ਈ.ਟੀ.ਓ
ਚੰਡੀਗੜ੍ਹ, 27 ਜੂਨ 2024 : ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਨੇ 26 ਜੂਨ 2024 ਨੂੰ ਇੱਕ ਦਿਨ ਵਿੱਚ 3563 ਲੱਖ ਯੂਨਿਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਪੂਰੀ ਕੀਤੀ ਹੈ, ਜਦੋਂ ਕਿ ਪਿਛਲੀ ਸਭ ਤੋਂ ਵੱਧ ਮੰਗ 09 ਸਤੰਬਰ 2023 ਨੂੰ 3427 ਲੱਖ ਯੂਨਿਟ ਸੀ। ਇਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਜਾਣਕਾਰੀ ਸਾਂਝੀ ਕਰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਨੇ 19 ਜੂਨ 2024 ਨੂੰ 15933 ਮੈਗਾਵਾਟ ਦੀ ਹੁਣ....
‘ਆਪ’ ਸਰਕਾਰ ਪੰਜਾਬ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ : ਅਮਨ ਅਰੋੜਾ
ਸ਼ੀਤਲ ਅੰਗੂਰਾਲ ਨੇ ਜਲੰਧਰ ਦੇ ਲੋਕਾਂ ਤੋਂ ਵਿਕਾਸ ਦਾ ਹੱਕ ਖੋਇਆ, ਉਹ ਇੱਕ ਗ਼ੱਦਾਰ ਹੈ: ਆਪ ਸ਼ੀਤਲ ਅੰਗੁਰਾਲ ਮਾਫੀਆ ਹੈ: ਆਪ ਮੁੱਖ ਮੰਤਰੀ ਨੇ ਅੰਗੁਰਾਲ ਨੂੰ ਭ੍ਰਿਸ਼ਟਾਚਾਰ ਰੋਕਣ ਦੀ ਦਿੱਤੀ ਸੀ ਚੇਤਾਵਨੀ, ਇਸ ਲਈ ਉਹ ਪਾਰਟੀ ਛੱਡ ਗਏ: ਆਪ ਅੰਗੁਰਾਲ ਨੇ ਕੁਲਫੀਵਾਲੇ ਤੋਂ ਵੀ ਲਿਆ "ਹਫਤਾ" : ਆਪ ਚੰਡੀਗੜ੍ਹ, 27 ਜੂਨ 2024 : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ 'ਤੇ ਜਲੰਧਰ ਪੱਛਮੀ ਦੇ ਲੋਕਾਂ ਨਾਲ ਧੋਖਾ ਕਰਨ, ਉਨ੍ਹਾਂ ਦੇ ਫ਼ਤਵੇ ਦਾ ਨਿਰਾਦਰ ਕਰਨ ਅਤੇ ਲੋਕਾਂ ਦੀ....
ਨਿਰਾਸ਼ ਗਰੁੱਪ ਨੇ ਪਹਿਲਾਂ ਹੀ ਝੂੰਦਾ ਕਮੇਟੀ ਦੀਆਂ ਸਿਫਾਰਸ਼ਾਂ ਰੱਦ ਕੀਤੀਆਂ: ਡਾ. ਚੀਮਾ
ਅਕਾਲੀ ਦਲ ਨੇ ਨਿਰਾਸ਼ ਤੱਤਾਂ ਨੂੰ ਆਪਣੇ ਵਿਚਾਰ ਪ੍ਰਗਟਾਵੇ ਲਈ ਪਾਰਟੀ ਪਲੇਟਫਾਰਮ ਦੀ ਵਰਤੋਂ ਕਰਨ ਦੀ ਕੀਤੀ ਅਪੀਲ ਜਲੰਧਰ ਦੀ ਉਮੀਦਵਾਰ ਸੁਰਜੀਤ ਕੌਰ ਨੂੰ ਪਹਿਲਾਂ ਹੀ ਪਾਰਟੀ ਦੇ ਫੈਸਲੇ ਤੋਂ ਜਾਣੂ ਕਰਵਾ ਦਿੱਤਾ ਸੀ: ਡਾ. ਸੁੱਖੀ ਚੰਡੀਗੜ੍ਹ, 27 ਜੂਨ 2024 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਜੋ ਵੀ ਖਾਲਸਾ ਪੰਥ ਅਤੇ ਪਾਰਟੀ ਨੂੰ ਕਮਜ਼ੋਰ ਕਰਨ ਦੇ ਯਤਨ ਕਰ ਰਹੇ ਹਨ, ਉਹਨਾਂ ਨੇ ਪਹਿਲਾਂ ਹੀ ਝੂੰਦਾ ਕਮੇਟੀ ਦੀ ਰਿਪੋਰਟ ਨੂੰ ਠੁਕਰਾ....
ਚੰਡੀਗੜ੍ਹ ‘ਚ 24 ਘੰਟੇ ਖੁੱਲ੍ਹਣਗੀਆਂ ਦੁਕਾਨਾਂ 
ਚੰਡੀਗੜ੍ਹ, 27 ਜੂਨ 2024 : ਚੰਡੀਗੜ੍ਹ ਵਿੱਚ 24 ਬਾਈ 7 ਸੰਕਲਪ ‘ਤੇ ਹਰ ਤਰ੍ਹਾਂ ਦੀਆਂ ਦੁਕਾਨਾਂ ਅਤੇ ਹੋਰ ਵਪਾਰਕ ਅਦਾਰੇ ਖੋਲ੍ਹਣ ਦਾ ਰਸਤਾ ਸਾਫ਼ ਹੋ ਗਿਆ ਹੈ। ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੀ ਮਨਜ਼ੂਰੀ ਤੋਂ ਬਾਅਦ ਕਿਰਤ ਵਿਭਾਗ ਨੇ ਆਪਣਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ, ਜਿਸ ਵਿੱਚ ਇਸ ਛੋਟ ਲਈ ਸ਼ਰਤਾਂ ਅਤੇ ਸ਼ਰਤਾਂ ਵੀ ਤੈਅ ਕੀਤੀਆਂ ਗਈਆਂ ਹਨ। ਪ੍ਰਸ਼ਾਸਨ ਨੇ ਪੰਜਾਬ ਸ਼ਾਪਸ ਐਂਡ ਕਮਰਸ਼ੀਅਲ ਐਸਟੈਬਲਿਸ਼ਮੈਂਟ ਐਕਟ 1958 (1958 ਦਾ ਪੰਜਾਬ ਐਕਟ ਨੰਬਰ 15) ਦਾ ਹਵਾਲਾ....
ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 27 ਜੂਨ 2024 : ਭਾਰਤ ਵਿੱਚ ਆਇਰਲੈਂਡ ਦੇ ਰਾਜਦੂਤ ਸ੍ਰੀ ਕੇਵਿਨ ਕੈਲੀ ਨੇ ਆਪਣੇ ਤਿੰਨ ਸੀਨੀਅਰ ਸਾਥੀਆਂ ਸਮੇਤ ਅੱਜ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਪੰਜਾਬ ਵਿਧਾਨ ਸਭਾ ਵਿੱਚ ਹੋਈ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਆਇਰਲੈਂਡ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਸ. ਸੰਧਵਾਂ ਨੇ ਪੰਜਾਬ ਅਤੇ ਆਇਰਲੈਂਡ ਦਰਮਿਆਨ ਖੇਤੀਬਾੜੀ, ਇੰਡਸਟਰੀ, ਤਕਨਾਲੋਜੀ ਅਤੇ ਹੋਰਨਾਂ ਖੇਤਰਾਂ ਵਿੱਚ ਠੋਸ....
ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰ ਕੇ ਇਸਦਾ ਦੋਸ਼ ਸਿੱਖਾਂ ’ਤੇ ਮੜ੍ਹਨ ਦੀ ਖ਼ਤਰਨਾਕ ਸਾਜ਼ਿਸ਼ : ਅਕਾਲੀ ਦਲ ਦੀ ਵਰਕਿੰਗ
ਕਮੇਟੀ ਨੇ ਪੰਥ ਤੇ ਪੰਜਾਬੀਆਂ ਨੂੰ ਕੀਤਾ ਚੌਕਸ ਕਿਹਾ ਤਰੱਕੀ ਤੇ ਖੁਸ਼ਹਾਲੀ ਲਈ ਸ਼ਾਂਤੀ ਜ਼ਰੂਰੀ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਚ ਪੂਰਨ ਭਰੋਸਾ ਪ੍ਰਗਟਾਇਆ ਪਾਰਟੀ ਅਸਲ ਸੰਘੀ ਢਾਂਚੇ ਲਈ ਯਤਨ ਤੇਜ਼ ਕਰੇਗੀ ਗਲਤੀ ਕਰ ਰਹੇ ਮੈਂਬਰਾਂ ਨੂੰ ਕੀਤੀ ਅਪੀਲ, ਪਾਰਟੀ ਦਾ ਮਾਹੌਲ ਨਾ ਖਰਾਬ ਕੀਤਾ ਜਾਵੇ ਤੇ ਆਪਣੇ ਵਿਚਾਰ ਸਿਰਫ ਪਾਰਟੀ ਪਲੇਟਫਾਰਮ ’ਤੇ ਹੀ ਰੱਖੇ ਜਾਣ ਸਿੱਖਾਂ ’ਤੇ ਹਮਲਿਆਂ ਦੀ ਕੀਤੀ ਨਿਖੇਧੀ, ਕਿਹਾ ਕਿ ਕੰਗਣਾ ਰਣੌਤ ਵਰਗੇ ਫਿਰਕੂ ਆਗੂਆਂ ਦੀ ਭੜਕਾਊ ਬਿਆਨਬਾਜ਼ੀ ਦੇਸ਼ ਦੀ ਏਕਤਾ ਦਾ ਕਰ ਰਹੀ....
ਪੰਜਾਬ ਵਿੱਚ 105 ਨਾਨਕ ਬਗੀਚੀਆਂ ਅਤੇ 25 ਪਵਿਤਰ ਵਣ ਸਥਾਪਤ ਕੀਤੇ
4.60 ਲੱਖ ਟਿਊਬਵੈੱਲਾਂ ‘ਤੇ 8 ਲੱਖ ਤੋਂ ਵੱਧ ਬੂਟੇ ਲਗਾਏ ਵਣ ਵਿਭਾਗ ਸੂਬੇ ਨੂੰ ਸਵੱਛ ਅਤੇ ਹਰਿਆ-ਭਰਿਆ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 26 ਜੂਨ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਰਹਿਨੁਮਾਈ ਹੇਠ ਇਸ ਦਿਸ਼ਾ ਵਿੱਚ ਸ਼ਲਾਘਾਯੋਗ ਕੰਮ ਕੀਤਾ ਹੈ। ਸਾਲ 2023-24 ਦੌਰਾਨ ਵਿਭਾਗ ਨੇ 5740....
ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ
ਸਾਉਣੀ ਸੀਜ਼ਨ 2024 ਦੌਰਾਨ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ‘ਤੇ ਸਬਸਿਡੀ ਲੈਣ ਲਈ ਕਿਸਾਨਾਂ ਤੋਂ 21,000 ਤੋਂ ਵੱਧ ਅਰਜ਼ੀਆਂ ਹੋਈਆਂ ਪ੍ਰਾਪਤ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 26 ਜੂਨ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਨਾਲ ਰੋਕਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਕਟਾਈ ਦੇ ਸੀਜ਼ਨ-2024 ਦੌਰਾਨ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਮਸ਼ੀਨਰੀ....
ਪੰਜਾਬ ‘ਚ ਮੌਸਮ ਨੇ ਬਦਲਿਆ ਮਿਜ਼ਾਜ, ਮੀਂਹ ਦਾ ਅਲਰਟ ਜਾਰੀ
ਚੰਡੀਗੜ੍ਹ, 26 ਜੂਨ 2024 : ਪੰਜਾਬ ‘ਚ ਮੌਸਮ ਬਦਲਣ ਨਾਲ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਪੰਜਾਬ ਦੇ ਕਿ ਇਲਾਕਿਆਂ ‘ਚ ਬਦਲ ਛਾਏ ਹੋਏ ਹਨ, ਜਿਸ ਨਾਲ ਤਾਪਮਾਨ ‘ਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਮੁਖੀ ਡਾ: ਪਵਨੀਤ ਕੌਰ ਕਿੰਗਰਾ ਦੇ ਮੁਤਾਬਕ ਪੰਜਾਬ ‘ਚ 27 ਜੂਨ ਤੋਂ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਇਸਦੇ ਨਾਲ ਹੀ ਤਾਪਮਾਨ ਵਿੱਚ ਗਿਰਾਵਟ ਆਉਣ ਵਾਲੀ ਹੈ। ਫਿਲਹਾਲ ਮੌਸਮ ਵਿਭਾਗ ਵਲੋਂ ਗਰਮੀ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ....
ਤਿੰਨੋਂ ਸੰਸਦ ਮੈਂਬਰ ਪਾਰਲੀਮੈਂਟ ‘ਚ ਕਰਨਗੇ ਪੰਜਾਬ ਦੀ ਇਨਕਲਾਬੀ ਆਵਾਜ਼ ਬੁਲੰਦ : ਭਗਵੰਤ ਮਾਨ
“ਆਪ” ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ ‘ਚ ਪਹੁੰਚੇ ਭਗਵੰਤ ਮਾਨ, ਮੁਲਾਕਾਤ ਕਰਕੇ ਤਿੰਨਾਂ ਸਾਂਸਦਾਂ ਦੀ ਕੀਤੀ ਹੌਸਲਾ-ਅਫ਼ਜ਼ਾਈ ਸਾਡੇ ਸਾਰੇ ਸੰਸਦ ਮੈਂਬਰ ਬਹੁਤ ਹੀ ਤਜਰਬੇਕਾਰ ਅਤੇ ਸੂਝਵਾਨ ਹਨ, ਉਹ ਪੰਜਾਬ ਦੇ ਰੁਕੇ ਫ਼ੰਡਾਂ ਦਾ ਮੁੱਦਾ ਪਾਰਲੀਮੈਂਟ ਵਿਚ ਉਠਾਉਣਗੇ ਅਤੇ ਜਲਦੀ ਹੀ ਜਾਰੀ ਕਰਵਾਉਣਗੇ – ਭਗਵੰਤ ਮਾਨ ਚੰਡੀਗੜ੍ਹ, 25 ਜੂਨ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਗੁਰਮੀਤ ਸਿੰਘ ਮੀਤ ਹੇਅਰ....
ਮੁੱਖ ਮੰਤਰੀ ਨੂੰ ਸੂਬੇ 'ਚ ਨਸ਼ਿਆਂ 'ਤੇ ਰੋਕ ਲਗਾਉਣ 'ਚ ਅਸਫਲ : ਤਰੁਣ ਚੁੱਘ 
ਚੰਡੀਗੜ੍ਹ, 24 ਜੂਨ : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਹ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ ਕਿ ਕੀ 10,000 ਪੰਜਾਬ ਪੁਲੀਸ ਮੁਲਾਜ਼ਮਾਂ ਦੇ ਤਬਾਦਲੇ ਡਰੱਗ ਮਾਫੀਆ ਨਾਲ ਸਬੰਧਾਂ ਕਾਰਨ ਕੀਤੇ ਗਏ ਹਨ ਜਾਂ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਦੂਸਰੀਆ ਸਿਆਸੀ ਪਾਰਟੀਆਂ ਦੀ ਮਦਦ ਕਰਨ ਕਾਰਨ। ਇਸ ਮਾਮਲੇ ਵਿੱਚ ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਕਰਦਿਆਂ ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਗੰਭੀਰ ਮਾਮਲੇ ਵਿੱਚ ਪੰਜਾਬ ਨੂੰ....
ਚੰਡੀਗੜ੍ਹ ਏਲਾਂਟੇ ਮਾਲ ‘ਚ ਟੋਏ ਟਰੇਨ ਪਲਟਣ ਨਾਲ 11 ਸਾਲਾ ਬੱਚੇ ਦੀ ਮੌਤ 
ਚੰਡੀਗੜ੍ਹ 24 ਜੂਨ 2024 : ਚੰਡੀਗੜ੍ਹ ਦੇ ਏਲਾਂਟੇ ਮਾਲ ‘ਚ ਖਿਡੌਣਾ ਟਰੇਨ ਪਲਟਣ ਨਾਲ ਵੱਡਾ ਹਾਦਸਾ ਵਾਪਰ ਗਿਆ। ਹਾਦਸੇ ਵਿੱਚ ਬੱਚੇ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੱਚਾ ਖਿਡੌਣੇ ਵਾਲੀ ਰੇਲਗੱਡੀ ਵਿੱਚ ਬੈਠਾ ਸੀ, ਅਤੇ ਜਦੋਂ ਟਰੇਨ ਪਲਟ ਗਈ ਤਾਂ ਬੱਚੇ ਦਾ ਸਿਰ ਜ਼ਮੀਨ ਨਾਲ ਜਾ ਟਕਰਾਇਆ। ਜਿਸ ਤੋਂ ਬਾਅਦ ਬੱਚੇ ਨੂੰ ਗੰਭੀਰ ਹਾਲਤ ‘ਚ ਸੈਕਟਰ-32 ਹਸਪਤਾਲ ਲਿਜਾਇਆ ਗਿਆ। ਪਰ ਇਲਾਜ ਦੌਰਾਨ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਨਵਾਂਸ਼ਹਿਰ ਦੇ ਸ਼ਹਿਜ਼ਾਦ ਵਜੋਂ ਹੋਈ ਹੈ। ਬੱਚੇ....
ਝੋਨੇ ਦੀ ਨਾੜ ‘ਤੇ ਆਧਾਰਿਤ ਜਲਖੇੜੀ ਪਾਵਰ ਪਲਾਂਟ ਆਪਣੇ ਨਵੇਂ ‘ਅਵਤਾਰ’ ਵਿੱਚ 17 ਸਾਲਾਂ ਬਾਅਦ ਮੁੜ ਚਾਲੂ : ਈ.ਟੀ.ਓ. 
ਪੀ.ਐਸ.ਪੀ.ਸੀ.ਐਲ ਨੇ ਹਰੀ ਊਰਜਾ ਨੂੰ ਦਿੱਤਾ ਹੁਲਾਰਾ ਚੰਡੀਗੜ੍ਹ, 24 ਜੂਨ 2024 : ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪਿੰਡ ਜਲਖੇੜੀ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ 10 ਮੈਗਾਵਾਟ ਬਾਇਓਮਾਸ ਪਾਵਰ ਪਲਾਂਟ ਦੇ ਸਫਲ ਮੁੜ ਚਾਲੂ ਹੋਣ ਦਾ ਐਲਾਨ ਕੀਤਾ, ਜਿਸ ਨਾਲ ਪੰਜਾਬ ਲਈ ਵਾਤਾਵਰਣ ਅਤੇ ਆਰਥਿਕ ਲਾਭ ਹੋਣਗੇ। ਪਿੰਡ ਜਲਖੇੜੀ (ਤਹਿਸੀਲ ਅਤੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ) ਵਿਖੇ 10 ਮੈਗਾਵਾਟ ਬਾਇਓਮਾਸ ਪਲਾਂਟ ਮੂਲ ਰੂਪ ਵਿੱਚ ਪੀਐਸਈਬੀ (ਹੁਣ ਪੀਐਸਪੀਸੀਐਲ) ਦੁਆਰਾ ਜੂਨ 1992 ਵਿੱਚ ਚਾਲੂ....