ਚੰਡੀਗੜ੍ਹ

ਜਾਖੜ ਨੇ ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ‘ਤੇ ਰੱਖਣ ਦੀ ਕੀਤੀ ਮੰਗ
ਚੰਡੀਗੜ੍ਹ, 13 ਜੂਨ 2024 : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿਖੀ ਹੈ। ਇਸ ਵਿੱਚ ਜਾਖੜ ਨੇ ਉਨ੍ਹਾਂ ਨੂੰ ਤੀਜੀ ਵਾਰ ਦੇਸ਼ ਦਾ ਪ੍ਰਧਾਨ ਮੰਤਰੀ ਬਣਨ ‘ਤੇ ਵਧਾਈ ਦਿੱਤੀ ਹੈ ਤੇ ਇਸ ਦੇ ਨਾਲ ਹੀ ਤੁਗ਼ਲਕਾਬਾਦ ਸਥਿਤ ਗੁਰੂ ਰਵਿਦਾਸ ਮੰਦਿਰ ਦੇ ਪੁਨਰ ਨਿਰਮਾਣ ਤੇ ਨਵੀਨੀਕਰਨ ਦੌਰਾਨ ਆਦਮਪੁਰ ਹਵਾਈ ਅੱਡੇ ਦਾ ਨਾਂ ਬਦਲ ਕੇ ਗੁਰੂ ਰਵਿਦਾਸ ਹਵਾਈ ਅੱਡਾ ਰੱਖਣ ਅਤੇ ਇਸ ਦੇ ਆਲੇ-ਦੁਆਲੇ ਢੁਕਵਾਂ ਬਗ਼ੀਚਾ ਬਣਾਉਣ ਬਾਰੇ ਲਿਖਿਆ ਹੈ। ਉਨ੍ਹਾਂ ਕਿਹਾ ਹੈ ਕਿ ਇਸ ਨਾਲ....
ਪੰਜਾਬ ਦੀਆਂ ਧੀਆਂ ਨੇ ਵਧਾਇਆ ਮਾਣ, ਤਿੰਨ ਲੜਕੀਆਂ ਦੀ ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਹੋਈ ਚੋਣ
ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਕੈਡਿਟਾਂ ਦੀ ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਜੁਲਾਈ ਤੋਂ ਸ਼ੁਰੂ ਹੋਵੇਗੀ ਸਿਖਲਾਈ ਚੰਡੀਗੜ੍ਹ, 13 ਜੂਨ 2024 : ਪੰਜਾਬ ਦੀਆਂ ਲੜਕੀਆਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ ਨਗਰ (ਮੁਹਾਲੀ) ਦੀਆਂ ਤਿੰਨ ਹੋਰ ਮਹਿਲਾ ਕੈਡਿਟਾਂ ਨੂੰ ਵੱਕਾਰੀ ਇੰਡੀਅਨ ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣਿਆ ਗਿਆ ਹੈ। ਉਨ੍ਹਾਂ....
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੁਵੈਤ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 13 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੁਵੈਤ ਵਿਖੇ ਬਹੁ-ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਦੀ ਵਾਪਰੀ ਘਟਨਾ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ ਵਿੱਚ ਕਈ ਭਾਰਤੀਆਂ ਨੂੰ ਆਪਣੀ ਜਾਨ ਗਵਾਉਣੀ ਪਈ। ਇਕ ਸ਼ੋਕ ਸੁਨੇਹੇ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ, ਜਿਸ ਵਿੱਚ ਵੱਡੀ ਗਿਣਤੀ ਭਾਰਤੀਆਂ ਦੀ ਦਮ ਘੁਟਣ ਕਾਰਨ ਮੌਤ ਹੋਈ। ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਕਾਰਨ ਕਈ ਕੀਮਤੀ ਜਾਨਾਂ ਗਈਆਂ, ਜਦੋਂ ਕਿ ਕਈ ਹੋਰ ਫੱਟੜ ਹੋ....
ਭਾਖੜਾ ਡੈਮ ਤੋਂ ਛੱਡਿਆ ਜਾਵੇਗਾ 26500 ਕਿਊਸਿਕ ਪਾਣੀ, ਲੋਕਾਂ ਨੂੰ ਕੀਤੀ ਅਪੀਲ
ਚੰਡੀਗੜ੍ਹ, 12 ਜੂਨ : ਡਿਪਟੀ ਡਾਇਰੈਕਟਰ ਵਾਟਰ ਰੈਗੂਲੇਸ਼ਨ ਬੀ ਬੀ ਐਮ ਬੀ ਵੱਲੋ ਸੰਬੰਧਿਤ ਅਧਿਕਾਰੀਆਂ ਨੂੰ ਜਾਰੀ ਕੀਤਾ ਗਿਆ ਹੈ। ਆਨੰਦਪੁਰ ਸਾਹਿਬ ਅਤੇ ਨੰਗਲ ਦੇ ਤਹਿਸੀਲਦਾਰਾਂ ਨੂੰ ਇਹ ਸੂਚਨਾ ਸਤਲੁਜ ਦਰਿਆ ਦੇ ਨਜ਼ਦੀਕ ਵਸੇ ਪਿੰਡਾਂ ਦੇ ਵਿੱਚ ਮੁਨਿਆਦੀ ਕਰਵਾ ਕੇ ਦੇਣ ਲਈ ਪ੍ਰਸ਼ਾਸ਼ਨ ਵੱਲੋ ਆਖਿਆ ਗਿਆ ਹੈ। ਟੈਕਨੀਕਲ ਕਮੇਟੀ ਦੀ 28/5/24 ਨੂੰ ਹੋਈ ਮੀਟਿੰਗ ਦੇ ਅਨੁਸਾਰ ਪਾਰਟਨਰ ਸਟੇਟਾਂ ਦੀ ਬਿਜਲੀ ਅਤੇ ਪਾਣੀ ਦੀ ਡਿਮਾਂਡ ਅਤੇ ਝੋਨੇ ਦੇ ਸੀਜਨ ਨੂੰ ਦੇਖਦੇਆ ਹੋਇਆ 13 ਜੂਨ 2024 ਨੂੰ ਭਾਖੜਾ ਡੈਮ....
ਚੰਡੀਗੜ੍ਹ ਵਿੱਚ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਚੰਡੀਗੜ੍ਹ, 12 ਜੂਨ : ਚੰਡੀਗੜ੍ਹ ਦੇ ਸੈਕਟਰ 32 ਵਿੱਚ ਸਥਿਤ ਹਸਪਤਾਲ ਨੂੰ ਬੰਬ ਦੀ ਧਮਕੀ ਮਿਲੀ ਹੈ। ਜਾਣਕਾਰੀ ਅਨੁਸਾਰ ਇਹ ਧਮਕੀ ਇੱਕ ਈਮੇਲ ਰਾਹੀਂ ਦਿੱਤੀ ਗਈ ਹੈ। ਇਸ ਗੱਲ ਦਾ ਪਤਾ ਲੱਗਦਿਆਂ ਹੀ ਚੰਡੀਗੜ੍ਹ ਪੁਲਿਸ ਮੌਕੇ ‘ਤੇ ਪਹੁੰਚ ਗਏ ਹਨ। ਧਮਕੀ ਤੋਂ ਬਾਅਦ ਬੰਬ ਨਿਰੋਧਕ ਦਸਤੇ ਵੀ ਮੌਕੇ ਤੇ ਬੁਲਾਏ ਗਏ ਹਨ। ਸੈਕਟਰ 32 ਵਿੱਚ ਇੱਕ ਮੈਂਟਲ ਹੈਲਥ ਇੰਸਟੀਚਿਊਟ ਹੈ, ਜਿਸ ਨੂੰ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਤੋਂ ਬਾਅਦ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਪੁਲਿਸ ਮੁਤਾਬਕ ਇਹ ਕੋਈ....
ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਵੱਧ ਖ਼ਪਤ ਵਾਲੇ ਝੋਨੇ ਤੋਂ ਛੁਟਕਾਰਾ ਦਿਵਾਉਣ ਲਈ ਬਾਸਮਤੀ ਹੇਠ ਰਕਬਾ ਵਧਾ ਕੇ 10 ਲੱਖ ਹੈਕਟੇਅਰ ਕਰਨ ਦਾ ਮਿੱਥਿਆ ਟੀਚਾ : ਖੁੱਡੀਆਂ
ਚੰਡੀਗੜ੍ਹ, 12 ਜੂਨ : ਪੰਜਾਬ ਸਰਕਾਰ ਨੇ ਮੌਜੂਦਾ ਬਿਜਾਈ ਸੀਜ਼ਨ ਦੌਰਾਨ ਪਿਛਲੇ ਸਾਲ ਦੇ ਮੁਕਾਬਲੇ ਬਾਸਮਤੀ ਦੀ ਕਾਸ਼ਤ ਹੇਠ 67 ਫ਼ੀਸਦੀ ਰਕਬਾ ਵਧਾਉਣ ਦਾ ਟੀਚਾ ਮਿੱਥਿਆ ਹੈ ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਵੱਧ ਖ਼ਪਤ ਵਾਲੇ ਝੋਨੇ ਤੋਂ ਛੁਟਕਾਰਾ ਦਿਵਾਇਆ ਜਾ ਸਕੇ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ। ਇੱਥੇ ਆਪਣੇ ਦਫ਼ਤਰ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੇਤੀਬਾੜੀ ਮੰਤਰੀ....
ਚੀਮਾ ਵੱਲੋਂ ਮੀਥੇਨੌਲ ਦੀ ਆਵਾਜਾਈ ਨੂੰ ਨਿਯਮਤ ਕਰਨ ਲਈ ਮਜ਼ਬੂਤ ਢਾਂਚੇ 'ਤੇ ਜ਼ੋਰ, ਆਬਕਾਰੀ ਵਿਭਾਗ ਨੂੰ ਕੇਂਦਰ ਸਰਕਾਰ ਕੋਲ ਮੁੱਦਾ ਉਠਾਉਣ ਲਈ ਕਿਹਾ
ਪਿਛਲੇ ਦੋ ਮਹੀਨਿਆਂ ਦੌਰਾਨ ਵਿਭਾਗ ਦੀਆਂ ਲਾਗੂਕਰਨ ਗਤੀਵਿਧੀਆਂ ਦੀ ਸਮੀਖਿਆ ਕੀਤੀ ਆਬਕਾਰੀ ਵਿਭਾਗ ਨੇ 14011 ਲੀਟਰ ਨਜਾਇਜ਼ ਸ਼ਰਾਬ ਅਤੇ 3450 ਲੀਟਰ ਈਐਨਏ ਜ਼ਬਤ, 16.8 ਲੱਖ ਲੀਟਰ ਲਾਹਣ ਨਸ਼ਟ ਕੀਤੀ ਚੰਡੀਗੜ੍ਹ, 12 ਜੂਨ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ) ਸ੍ਰੀ ਵਿਕਾਸ ਪ੍ਰਤਾਪ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਨੂੰ ਨਿਰਦੇਸ਼ ਦਿੱਤੇ ਕਿ ਮੈਥਨੌਲ ਦੀ ਅੰਤਰਰਾਜੀ ਆਵਾਜਾਈ....
ਮੁੱਖ ਮੰਤਰੀ ਮਾਨ ਦੀ ਦਿੱਲੀ ਵਿਖੇ ਹਾਈਕਮਾਂਡ ਨਾਲ ਮੀਟਿੰਗ, ਕਈ ਮੰਤਰੀਆਂ ਦੀ ਹੋ ਸਕਦੀ ਹੈ ਛੁੱਟੀ
ਚੰਡੀਗੜ੍ਹ, 12 ਜੂਨ : ਪੰਜਾਬ ‘ਚ ਮੰਤਰੀਆਂ ਅਤੇ ਉਹਨਾਂ ਦੇ ਵਿਭਾਗਾਂ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਖ਼ਬਰ ਸਾਹਮਣੇ ਆਈ ਹੈ ਕਿ ਕਈ ਮੰਤਰੀਆਂ ਨੂੰ ਮੰਤਰੀ ਪਦ ਤੋਂ ਹੱਥ ਧੋਣੇ ਪੈ ਸਕਦੇ ਹਨ ਤੇ ਕਈਆਂ ਨੂੰ ਕਿਸੇ ਹੋਰ ਥਾਂ ਬਦਲੀ ਕੀਤਾ ਜਾ ਸਕਦਾ ਹੈ। ਲੋਕ ਸਭਾ ਦੇ ਨਤੀਜਿਆਂ ਤੋਂ ਬਾਅਦ ਸੀਐਮ ਮਾਨ ਲਗਾਤਾਰ ਐਕਟਿਵ ਮੋੜ ਵਿਚ ਨਜਰ ਆ ਰਹੇ ਹਨ। ਮਾਨ ਲਗਾਤਾਰ ਨਵੇਂ ਚੁਣੇ ਸਾਂਸਦਾਂ, ਵਿਧਾਇਕਾਂ ਅਤੇ ਪਾਰਟੀ ਅਹੁਦੇਦਾਰਾਂ ਨਾਲ ਮੀਟਿੰਗਾਂ ਕਰਕੇ ਇਹ ਪਤਾ ਲਗਾਉਣ ਦੀ....
ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸ਼ੁਰੂ ਕਰੇਗੀ ਵਿਸ਼ੇਸ਼ ਮੁਹਿੰਮ
ਸਿੱਧੀ ਭਰਤੀ ਅਤੇ ਤਰੱਕੀ ਵਿੱਚ ਦਿਵਿਆਂਗ ਵਿਅਕਤੀਆਂ ਲਈ 4 ਫੀਸਦੀ ਰਾਖਵਾਂਕਰਨ ਯਕੀਨੀ ਬਣਾਇਆ ਜਾਵੇਗਾ: ਡਾ.ਬਲਜੀਤ ਕੌਰ ਕਿਹਾ, ਪੀ.ਡਬਲਿਯੂ.ਡੀ ਅਸਾਮੀਆਂ ਨੂੰ ਤੁਰੰਤ ਭਰਨ ਲਈ ਕਾਰਵਾਈ ਵਿੱਚ ਲਿਆਂਦੀ ਜਾਵੇ ਤੇਜ਼ੀ ਚੰਡੀਗੜ੍ਹ, 12 ਜੂਨ : ਸੂਬੇ ਵਿੱਚ ਸਾਰਿਆਂ ਲਈ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਲਈ ਖਾਲੀ ਰਾਖ਼ਵੀਆਂ ਅਸਾਮੀਆਂ ਨੂੰ ਭਰਨ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ....
ਵਿਜੀਲੈਂਸ ਨੇ ਏ.ਐਸ.ਆਈ.ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਚੰਡੀਗੜ੍ਹ, 11 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਧਨੌਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਿਰਮਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਰਾਜੇਸ਼ ਕੁਮਾਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ....
ਪੰਜਾਬ ਵਿਚ ਗਰਮੀ ਦਾ ਕਹਿਰ ਲਗਾਤਾਰ ਜਾਰੀ, 20 ਜੂਨ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ, 11 ਜੂਨ : ਪੰਜਾਬ ਵਿਚ ਇਕ ਵਾਰ ਫੇਰ ਤੋਂ ਗਰਮੀ ਨੇ ਆਪਣੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਸੂਬੇ ਵਿਚ ਲਗਾਤਾਰ ਗਰਮੀ ਦਾ ਕਹਿਰ ਜਾਰੀ ਹੈ, ਜਿਸ ਕਰ ਕੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋਇਆ ਪਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿਚ ਪੂਰਾ ਹਫ਼ਤਾ ਇਸੇ ਤਰ੍ਹਾਂ ਗਰਮੀ ਦਾ ਕਹਿਰ ਜਾਰੀ ਰਹੇਗਾ, ਜਿਸ ਕਰ ਕੇ ਅਗਲੇ ਤਿੰਨ-ਚਾਰ ਦਿਨਾਂ ਵਿੱਚ ਸੂਬੇ ਦਾ ਤਾਪਮਾਨ 45 ਤੋਂ 46 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਇਸ ਦੌਰਾਨ ਮਾਨਸੂਨ ਤੋਂ ਵੱਡੀ ਰਾਹਤ ਮਿਲਣ ਵਾਲੀ ਹੈ....
CISF ਕਾਂਸਟੇਬਲ ਦੇ ਭਰਾ ਦਾ ਬਿਆਨ, ਕੁਲਵਿੰਦਰ ਕੌਰ ਨਹੀਂ ਮੰਗੇਗੀ ਮੁਆਫ਼ੀ
ਚੰਡੀਗੜ੍ਹ, 11 ਜੂਨ : ਚੰਡੀਗੜ੍ਹ ਏਅਰਪੋਰਟ ‘ਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਥੱਪੜ ਮਾਰਨ ਦਾ ਮਾਮਲਾ ਸੁਰਖੀਆਂ ‘ਚ ਹੈ। ਮਾਮਲੇ ਦੀ ਜਾਂਚ ਲਈ ਐਸਆਈਟੀ ਬਣਾਈ ਗਈ ਹੈ ਪਰ ਸੀ.ਆਈ.ਐੱਸ.ਐੱਫ ਕਾਂਸਟੇਬਲ ਕੁਲਵਿੰਦਰ ਕੌਰ ਨੂੰ ਥੱਪੜ ਮਾਰਨ ਦਾ ਕੋਈ ਪਛਤਾਵਾ ਨਹੀਂ ਹੈ। ਕੁਲਵਿੰਦਰ ਮੁਆਫ਼ੀ ਵੀ ਨਹੀਂ ਮੰਗੇਗੀ। ਇਸ ਗੱਲ ਦੀ ਪੁਸ਼ਟੀ ਕੁਲਵਿੰਦਰ ਕੌਰ ਦੇ ਵੱਡੇ ਭਰਾ ਸ਼ੇਰ ਸਿੰਘ ਮਹੀਵਾਲ ਨੇ ਕੀਤੀ। ਇਸ ਤੋਂ ਪਹਿਲਾਂ, ਸੀਆਈਐਸਐਫ ਦੇ ਇੱਕ ਸੀਨੀਅਰ ਅਧਿਕਾਰੀ ਦੇ ਹਵਾਲੇ ਨਾਲ ਕਿਹਾ....
ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਦੀ ਜਿੱਦ ’ਤੇ ਅੜਿਆ ਨੌਜਵਾਨ ਮੋਬਾਈਲ ਟਾਵਰ ‘ਤੇ ਚੜ੍ਹਿਆ 
ਚੰਡੀਗੜ੍ਹ, 11 ਜੂਨ : ਚੰਡੀਗੜ੍ਹ ‘ਚ ਸੈਕਟਰ-17 ਦੇ ਬੱਸ ਸਟੈਂਡ ਦੇ ਪਿੱਛੇ ਇਕ ਪ੍ਰਾਈਵੇਟ ਕੰਪਨੀ ਦੇ ਟਾਵਰ ‘ਤੇ ਇਕ ਨੌਜਵਾਨ ਚੜ੍ਹ ਗਿਆ। ਪੁਲਸ ਨੂੰ ਜਿਵੇਂ ਹੀ ਪਤਾ ਲੱਗਾ ਕਿ ਨੌਜਵਾਨ 50 ਫੁੱਟ ਉੱਚੇ ਟਾਵਰ ‘ਤੇ ਚੜ੍ਹ ਗਿਆ ਹੈ ਤਾਂ ਮੌਕੇ ‘ਤੇ ਪਹੁੰਚ ਗਈ। ਪੁਲਸ ਨੂੰ ਦੇਖ ਕੇ ਨੌਜਵਾਨ ਨੇ ਧਮਕੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਉਸ ਨੂੰ ਹੇਠਾਂ ਲਿਆਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਛਾਲ ਮਾਰ ਦੇਵੇਗਾ। ਜਿਸ ਤੋਂ ਬਾਅਦ ਪੁਲਿਸ ਡਰੋਨ ਰਾਹੀਂ ਨੌਜਵਾਨਾਂ ‘ਤੇ ਨਜ਼ਰ ਰੱਖ ਰਹੀ ਹੈ। ਨੌਜਵਾਨ ਦਾ ਕਹਿਣਾ ਹੈ ਕਿ....
ਬਦਮਾਸ਼ਾਂ ਦੀ ਗੁੰਡਾਗਰਦੀ, ਗੱਡੀਆਂ ਦੇ ਸ਼ੀਸ਼ੇ ਤੋੜ ਕੇ ਮੌਕੇ ਤੋਂ ਫਰਾਰ
ਚੰਡੀਗੜ੍ਹ, 11 ਜੂਨ : ਚੰਡੀਗੜ੍ਹ ਸੈਕਟਰ 38ਏ ਵਿੱਚ ਦੇਰ ਰਾਤ ਗੁੰਡਾਗਰਦੀ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿੱਥੇ ਲੋਕਾਂ ਨੇ ਘਰਾਂ ਦੇ ਬਾਹਰ ਖੜ੍ਹੇ ਵਾਹਨਾਂ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਪੱਥਰ ਵੀ ਸੁੱਟੇ ਅਤੇ ਮੌਕੇ ਤੋਂ ਫਰਾਰ ਹੋ ਗਏ। ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਨੇ ਕਮਰੇ ਵਿੱਚ ਇਨ੍ਹਾਂ ਬਦਮਾਸ਼ਾਂ ਦੀ ਗੁੰਡਾਗਰਦੀ ਦੀ ਤਸਵੀਰ ਕੈਦ ਕਰ ਲਈ। ਆਸ-ਪਾਸ ਰਹਿਣ ਵਾਲੇ ਲੋਕ ਅਤੇ ਸੀਸੀਟੀਵੀ ਫੁਟੇਜ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਕਿਵੇਂ ਇਹ ਬਦਮਾਸ਼ ਹੱਥਾਂ ਵਿੱਚ ਲੋਹੇ ਦੀਆਂ ਰਾਡਾਂ....
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਪੰਜਾਬ ਦੇ ਹੱਕਾਂ ਦਾ ਪੂਰਾ ਹੋਣਾ ਯਕੀਨੀ ਬਣਾਉਣ : ਮਜੀਠੀਆ
ਚੰਡੀਗੜ੍ਹ, 10 ਜੂਨ : ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਨਵੇਂ ਬਣੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਆਖਿਆ ਕਿ ਉਹ ਚੰਡੀਗੜ੍ਹ ਪੰਜਾਬ ਦੇਣ ਦੇ ਮਾਮਲੇ ਵਿਚ ਪੰਜਾਬ ਦੇ ਸਾਰੇ ਹੱਕ ਪੂਰੇ ਹੋਣੇ ਯਕੀਨੀ ਬਣਾਉਣ ਅਤੇ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਪੁਨਰਗਠਨ ਤੇ ਯੂਟੀ ਦੀ ਸਿਰਜਣਾ ਵੇਲੇ ਲਏ ਗਏ ਸਾਰੇ ਫੈਸਲੇ ਇੰਨ ਬਿਨ ਲਾਗੂ ਕਰਵਾਉਣ। ਮਜੀਠੀਆ ਨੇ ਰਾਜਧਾਨੀ ਚੰਡੀਗੜ੍ਹ ਦੇ ਮਾਮਲੇ ਵਿਚ ਇਸ ਦੇ ਹੱਕ ਨੂੰ ਖੋਰਾ ਲਾਉਣ ਵਾਸਤੇ ਵਾਰ-ਵਾਰ ਲਏ ਜਾ ਰਹੇ ਫੈਸਲਿਆਂ ਤੋਂ ਔਖੇ ਹਨ, ਕਿਉਂਕਿ....