ਚੰਡੀਗੜ੍ਹ

ਅਕਾਲੀ ਦਲ ਦੇ ਅੰਤ ਦੀ ਸ਼ੁਰੂਆਤ ਹੋ ਚੁੱਕੀ ਹੈ: ਰਾਜਾ ਵੜਿੰਗ
ਚੰਡੀਗੜ੍ਹ, 11 ਅਪ੍ਰੈਲ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਸੰਭਵਾਨਾਵਾਂ ਬਾਰੇ ਟਿੱਪਣੀ ਕੀਤੀ। ਰਾਜਾ ਵੜਿੰਗ ਨੇ ਕਿਹਾ ਕਿ ਹਾਲ ਦੇ ਘਟਨਾਕ੍ਰਮ ਅਤੇ ਰਾਜਨੀਤਿਕ ਹਲਾਤਾਂ ਦੌਰਾਨ ਅਕਾਲੀ ਦਲ ਆਪਣੀ ਸਾਖ ਨੂੰ ਬਚਾਉਣ ਲਈ ਬਹੁਤ ਵੱਡੀ ਚੁਣੌਤੀ ਦਾ ਸਾਹਮਣਾ ਕਰ ਰਿਹਾ ਹੈ। ਉਹ ਚਾਹੇ ਜਿਹੜਾ ਮਰਜ਼ੀ ਕਾਰਡ ਖੇਡ ਲੈਣ ਉਨ੍ਹਾਂ ਦੀ ਹਾਰ ਤੈਅ ਹੈ। ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਦੇ....
ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਬੇਟਾ ਤੇ ਨੂੰਹ ਭਾਜਪਾ ‘ਚ ਸ਼ਾਮਲ
ਨੂੰਹ ਲੜ ਸਕਦੀ ਹੈ ਭਾਜਪਾ ਵੱਲੋਂ ਬਠਿੰਡਾ ਤੋਂ ਲੋਕ ਸਭਾ ਚੋਣ ਕੁਝ ਦਿਨ ਪਹਿਲਾਂ ਹੀ IAS ਦੇ ਅਹੁਦੇ ਤੋਂ ਸਵੈ ਇੱਛਤ ਸੇਵਾ ਮੁਕਤੀ ਲਈ ਕੀਤਾ ਸੀ ਅਪਲਾਈ ਚੰਡੀਗੜ੍ਹ, 11 ਅਪ੍ਰੈਲ : ਅਕਾਲੀ ਦਲ ਦੀ ਸਰਕਾਰ ਦੌਰਾਨ ਮੰਤਰੀ ਰਹਿ ਚੁੱਕੇ ਸਿਕੰਦਰ ਸਿੰਘ ਮਲੂਕਾ ਦਾ ਬੇਟਾ ਗੁਰਪ੍ਰੀਤ ਮਲੂਕਾ ਅਤੇ ਆਈਏਐਸ ਨੂੰਹ ਪਰਮਪਾਲ ਕੌਰ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜ਼ਿਕਰਯੋਗ ਹੈ ਕਿ ਆਈਏਐਸ ਅਧਿਕਾਰੀ ਪਰਮਪਾਲ ਕੌਰ ਨੇ ਕੁਝ ਦਿਨ ਪਹਿਲਾਂ ਹੀ ਅਸਤੀਫ਼ਾ ਦੇ ਦਿੱਤਾ ਸੀ, ਇਹ ਸੰਭਾਵਨਾ ਹੈ ਕਿ ਪਰਮਪਾਲ....
ਆਈ.ਏ.ਐਸ. ਅਫਸਰ ਪਰਮਪਾਲ ਕੌਰ ਦਾ ਅਸਤੀਫਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ : ਮੁੱਖ ਮੰਤਰੀ 
ਚੰਡੀਗੜ੍ਹ, 11 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਅਤੇ ਨੂੰਹ ਪਰਮਪਾਲ ਕੌਰ ਸਿੰਧੂ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਜਿਕਰਯੋਗ ਹੈ ਕਿ ਆਈ.ਏ.ਐਸ. ਪਰਮਪਾਲ ਕੌਰ ਨੇ ਕੁਝ ਦਿਨ ਪਹਿਲਾਂ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਈ.ਏ.ਐਸ. ਅਫਸਰ ਪਰਮਪਾਲ ਕੌਰ ਦਾ ਅਸਤੀਫਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਜਿੰਨੀ ਕਾਹਲੀ ਆਈ.ਏ....
ਭਾਰਤੀ ਜਨਤਾ ਪਾਰਟੀ ਨੇ ਸੰਜੇ ਟੰਡਨ ਨੂੰ ਐਲਾਨਿਆ ਚੰਡੀਗੜ੍ਹ ਤੋਂ ਉਮੀਦਵਾਰ, ਕਿਰਨ ਖੇਰ ਦੀ ਕੱਟੀ ਟਿਕਟ 
ਚੰਡੀਗੜ੍ਹ, 10 ਅਪ੍ਰੈਲ : ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਲਈ 10ਵੀਂ ਸੂਚੀ ਜਾਰੀ ਕਰ ਦਿੱਤੀ ਹੈ। 2 ਰਾਜਾਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਦੇ ਕੁੱਲ 9 ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਨੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਦੀ ਟਿਕਟ ਰੱਦ ਕਰ ਕੇ ਸੰਜੇ ਟੰਡਨ ਨੂੰ ਉਮੀਦਵਾਰ ਬਣਾਇਆ ਹੈ। ਭਾਜਪਾ ਨੇ ਹੁਣ ਤੱਕ ਕੁੱਲ 414 ਉਮੀਦਵਾਰਾਂ ਦਾ ਐਲਾਨ ਕੀਤਾ ਹੈ।
ਵਿਜੀਲੈਂਸ ਬਿਊਰੋ ਨੇ ਪਟਵਾਰੀ ਤੇ ਉਸਦੇ ਕਰਿੰਦੇ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਕਾਬੂ
ਚੰਡੀਗੜ੍ਹ, 10 ਅਪ੍ਰੈਲ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੈਕਟਰ 32, ਚੰਡੀਗੜ੍ਹ ਰੋਡ, ਲੁਧਿਆਣਾ ਸਥਿਤ ਪਟਵਾਰਖਾਨੇ ਵਿਖੇ ਤਾਇਨਾਤ ਮਾਲ ਪਟਵਾਰੀ ਸੁਖਵਿੰਦਰ ਸਿੰਘ ਸੋਢੀ ਅਤੇ ਉਸ ਦੇ ਕਰਿੰਦੇ ਅਮਨਦੀਪ ਸਿੰਘ ਉਰਫ਼ ਦੀਪ ਵਾਸੀ ਪਿੰਡ ਢੇਰੀ, ਨੇੜੇ ਮੇਹਰਬਾਨ, ਜ਼ਿਲ੍ਹਾ ਲੁਧਿਆਣਾ ਨੂੰ 3,500 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ....
ਆਪ 16 ਅਪ੍ਰੈਲ ਨੂੰ ਲੁਧਿਆਣਾ ਅਤੇ ਜਲੰਧਰ ਲਈ ਉਮੀਦਵਾਰਾਂ ਦਾ ਕਰੇਗੀ ਐਲਾਨ : ਭਗਵੰਤ ਮਾਨ
ਚੰਡੀਗੜ੍ਹ, 10 ਅਪ੍ਰੈਲ : ਆਮ ਆਦਮੀ ਪਾਰਟੀ (ਆਪ) 16 ਅਪ੍ਰੈਲ ਨੂੰ ਲੁਧਿਆਣਾ ਅਤੇ ਜਲੰਧਰ ਲਈ ਆਪਣੇ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਕਰੇਗੀ। ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ਰਾਹੀਂ ਇਹ ਗੱਲ ਸਾਂਝੀ ਕੀਤੀ ਹੈ। ‘ਆਪ’ ਪੰਜਾਬ ‘ਚ 9 ਲੋਕ ਸਭਾ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਪਾਰਟੀ ਨੇ ਆਪਣੀ ਪਹਿਲੀ ਸੂਚੀ ਵਿੱਚ ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ, ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ, ਬਠਿੰਡਾ....
ਪਹਿਲਾਂ ਅਕਾਲੀ ਦਲ ਦੇ ਨੇਤਾਵਾਂ ਨੇ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦਿੱਤੀ, ਹੁਣ ਉਨ੍ਹਾਂ ਦੇ ਪੁੱਤਰ ਵੇਚ ਰਹੇ ਹਨ ਨਸ਼ਾ: ਜੌੜਾਮਾਜਰਾ
ਅਕਾਲੀ ਦਲ ਨੇ ਪੰਜਾਬ ਵਿਚ ਨਸ਼ੇ ਦੀ ਜੜ੍ਹਾਂ ਬੀਜੀਆਂ, ਸਾਨੂੰ ਪੰਜਾਬ ਨੂੰ ਅਕਾਲੀ ਦਲ ਤੋਂ ਬਚਾਉਣ ਦੀ ਲੋੜ: ਚੇਤਨ ਸਿੰਘ ਜੌੜਾਮਾਜਰਾ ਇਹ (ਸ਼੍ਰੋਮਣੀ ਅਕਾਲੀ ਦਲ ਬਾਦਲ) ਬੇਸ਼ਰਮ ਹਨ, ਇਕ ਪਾਸੇ ਸੁਖਬੀਰ ਬਾਦਲ ‘ਪੰਜਾਬ ਬਚਾਓ ਯਾਤਰਾ’ ਕੱਢ ਰਹੇ ਹਨ, ਦੂਜੇ ਪਾਸੇ ਪੰਜਾਬ ਨੂੰ ਆਰਥਿਕ ਸੰਕਟ ਵੱਲ ਅਤੇ ਸਾਡੀ ਨੌਜਵਾਨੀ ਨੂੰ ਨਸ਼ਿਆਂ ਵੱਲ ਧੱਕਣ ਲਈ ਜ਼ਿੰਮੇਵਾਰ ਹਨ: ਚੇਤਨ ਸਿੰਘ ਜੌੜਾਮਾਜਰਾ ਚੇਤਨ ਸਿੰਘ ਜੌੜਾਮਾਜਰਾ ਦੀ ਅਪੀਲ- ਪੰਜਾਬ ਦੇ ਲੋਕ ਇਹਨਾਂ ਸਿਆਸਤਦਾਨਾਂ ਤੋਂ ਦੂਰ ਰਹਿਣ ਜਿਹਨਾਂ ਨੇ ਆਪਣੇ ਨਿੱਜੀ....
ਸੁਖਬੀਰ ਬਾਦਲ ਹੋਏ ਬਿਮਾਰ, ਪੰਜਾਬ ਬਚਾਓ ਯਾਤਰਾ ਦੀ ਬਿਕਰਮ ਸਿੰਘ ਮਜੀਠੀਆ ਕਰਨਗੇ ਰਹਿਨੁਮਾਈ 
ਚੰਡੀਗੜ੍ਹ, 9 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਿਹਤ ਅਚਾਨਕ ਖਰਾਬ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਡਾਇਰੀਆ ਤੋਂ ਪੀੜਤ ਹੋ ਗਏ ਹਨ, ਜਿਸ ਦੀ ਵਜ੍ਹਾ ਕਰਕੇ ਉਹ ਲੁਧਿਆਣਾ ਜ਼ਿਲ੍ਹੇ ਦੇ ਅੰਦਰ ਪਾਇਲ ਤੋਂ ਸ਼ੁਰੂ ਹੋਣ ਵਾਲੀ ਪੰਜਾਬ ਬਚਾਓ ਯਾਤਰਾ ਵਿੱਚ ਸ਼ਾਮਲ ਨਹੀਂ ਹੋਣਗੇ ਅਤੇ ਉਹਨਾਂ ਦੀ ਜਗ੍ਹਾ ’ਤੇ ਅੱਜ ਸੀਨੀਅਰ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਇਸ ਯਾਤਰਾ ਦੀ ਰਹਿਨੁਮਾਈ ਕਰਨਗੇ। ਇਸ ਦੀ ਪੁਸ਼ਟੀ ਉਹਨਾਂ ਨੇ ਖੁਦ ਕੀਤੀ ਹੈ। ਇੱਥੇ ਇਹ ਗੱਲ ਜ਼ਿਕਰਯੋਗ....
ਆਪ ਨੇ ਚੋਣ ਨਿਯਮਾਂ ਦੀ ਉਲੰਘਣਾ ਕਰਨ ਲਈ ਸੁਖਬੀਰ ਬਾਦਲ ਖਿਲਾਫ ਦਰਜ ਕਰਵਾਈ ਸ਼ਿਕਾਇਤ
ਸੁਖਬੀਰ ਬਾਦਲ ਨੇ ਆਪਣੀ ਸਿਆਸੀ ਮੁਹਿੰਮ ਦੌਰਾਨ ਇੱਕ ਬੱਚੇ ਤੋਂ ਅਕਾਲੀ ਦਲ ਜ਼ਿੰਦਾਬਾਦ ਅਤੇ ਅਕਾਲੀ ਦਲ ਨੂੰ ਵੋਟ ਪਾਉਣ ਦੇ ਨਾਅਰੇ ਲਗਵਾਏ ਇਹ ਈਸੀਆਈ ਦੇ ਨਿਰਦੇਸ਼ਾਂ ਅਤੇ ਮਾਨਯੋਗ ਬੰਬੇ ਹਾਈ ਕੋਰਟ ਦੇ 4 ਅਗਸਤ, 2014 ਦੇ ਫੈਸਲੇ ਦੀ ਸਪੱਸ਼ਟ ਉਲੰਘਣਾ ਹੈ, ਜਿਸ ਵਿੱਚ ਨਾਬਾਲਗ ਬੱਚਿਆਂ ਦੀ ਚੋਣ ਸੰਬੰਧੀ ਗਤੀਵਿਧੀਆਂ ਵਿੱਚ ਭਾਗ ਲੈਣ ਦੀ ਇਜਾਜ਼ਤ ਨਾ ਦੇਣ 'ਤੇ ਜ਼ੋਰ ਦਿੱਤਾ ਗਿਆ ਸੀ: ਆਪ ਆਪਣੀ ਸਿਆਸੀ ਮੁਹਿੰਮ ਲਈ ਬੱਚੇ ਦੀ ਵਰਤੋਂ ਕਰਨਾ ਸੁਖਬੀਰ ਬਾਦਲ ਲਈ ਨੀਵੇਂ ਪੱਧਰ ਦੀ ਗੱਲ ਹੈ, ਇਹ ਘਟਨਾ ਮੰਦਭਾਗੀ....
ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ
ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਅਗਲੀ ਕਾਰਵਾਈ ਲਈ ਭਾਰਤੀ ਚੋਣ ਕਮਿਸ਼ਨ ਨੂੰ ਭੇਜੀ ਗਈ ਰਿਪੋਰਟ ਪੰਜਾਬ 'ਚ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨਹੀਂ ਕੀਤੀ ਜਾਵੇਗੀ ਬਰਦਾਸ਼ਤ'' ਚੰਡੀਗੜ੍ਹ, 9 ਅਪ੍ਰੈਲ : ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦੇ ਹੋਏ ਪਟਿਆਲਾ ਪੁਲਿਸ ਨੇ ਐਮਸੀਐਮਸੀ, ਪਟਿਆਲਾ (ਮੀਡੀਆ ਸਰਟੀਫਿਕੇਸ਼ਨ ਅਤੇ ਮਾਨੀਟਰਿੰਗ ਕਮੇਟੀ) ਦੀਆਂ ਸਿਫ਼ਾਰਸ਼ਾਂ 'ਤੇ ਪ੍ਰਾਈਮ ਸਿਨੇਮਾ ਦੇ ਮਾਲਕ/ਪ੍ਰਬੰਧਕਾਂ ਅਤੇ ਕਿਊਬ ਸਿਨੇਮਾ ਦੇ ਇੰਚਾਰਜ ਖ਼ਿਲਾਫ਼ ਕੇਸ ਦਰਜ ਕੀਤਾ ਹੈ....
ਮੋਗਾ ਵਿੱਚ ਅਕਾਲੀ ਦਲ ਤੇ ਭਾਜਪਾ ਨੂੰ ਵੱਡਾ ਝਟਕਾ, ਜ਼ਿਲ੍ਹਾ ਪ੍ਰਧਾਨ ਅਤੇ ਭਾਜਪਾ ਦੇ ਹਲਕਾ ਇੰਚਾਰਜ ਆਪ ਵਿੱਚ ਸ਼ਾਮਲ
ਚੰਡੀਗੜ੍ਹ, 9 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਦਿੱਤਾ, ਜਦੋਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੋਵੇਂ ਪਾਰਟੀਆਂ ਦੇ ਕਈ ਨੇਤਾ 'ਆਪ' ਵਿੱਚ ਸ਼ਾਮਲ ਹੋ ਗਏ। ਮੋਗਾ ਤੋਂ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਆਪਣੇ ਕੇਡਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਹ ਮੋਗਾ ਵਿੱਚ 6 ਵਾਰ ਨਗਰ ਕੌਂਸਲਰ ਅਤੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਰਹਿ ਚੁੱਕੇ ਹਨ। ਉਨ੍ਹਾਂ ਦੇ ਨਾਲ ਸੰਜੀਵ....
ਕਿਸਾਨਾਂ ਦੀ ਪੈਦਾਵਾਰ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ : ਮੁੱਖ ਮੰਤਰੀ ਮਾਨ  
ਚੰਡੀਗੜ੍ਹ, 9 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾੜੀ ਮੰਡੀਕਰਨ ਸੀਜ਼ਨ 2024-25 ਦੌਰਾਨ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਹੈ। ਖਰੀਦ ਦੀ ਸਥਿਤੀ ਦਾ ਜਾਇਜ਼ਾ ਲੈਣ ਮਗਰੋਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਾਲ 35.07 ਲੱਖ ਹੈਕਟੇਅਰ ਰਕਬਾ ਕਣਕ ਦੀ ਕਾਸ਼ਤ ਅਧੀਨ ਹੈ। ਉਨ੍ਹਾਂ ਅੱਗੇ ਕਿਹਾ ਕਿ ਹਾੜੀ ਮੰਡੀਕਰਨ ਸੀਜ਼ਨ 2024-25 ਦੌਰਾਨ ਕਣਕ ਦਾ ਅਨੁਮਾਨਿਤ ਉਤਪਾਦਨ 161.30 ਲੱਖ ਮਿਲੀਅਨ ਟਨ ਹੈ। ਭਗਵੰਤ ਸਿੰਘ ਮਾਨ ਨੇ....
ਪੰਜਾਬ ਪੁਲਿਸ ਨੇ 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ, ਬੀ.ਐਮ.ਡਬਲਿਊ. ਕਾਰ, ਮੋਬਾਈਲ ਫ਼ੋਨ ਅਤੇ ਦਸਤਾਵੇਜ਼ ਕੀਤੇ ਬਰਾਮਦ
92 ਕੇਸਾਂ ਵਿੱਚ ਪੀ.ਓ ਐਲਾਨਿਆ ਮੁਲਜ਼ਮ ਨੀਰਜ ਅਰੋੜਾ ਗ੍ਰਿਫ਼ਤਾਰੀ ਤੋਂ ਬਚਣ ਲਈ ਫਰਜ਼ੀ ਪਛਾਣ ਪੱਤਰਾਂ ਦੀ ਕਰ ਰਿਹਾ ਸੀ ਵਰਤੋਂ ਚੰਡੀਗੜ੍ਹ/ਫਾਜ਼ਿਲਕਾ, 9 ਅਪ੍ਰੈਲ : ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਸਕੈਮ ’ਚ ਵੱਡੀ ਸਫਲਤਾ ਦਰਜ ਕਰਦੇ ਹੋਏ ਫ਼ਰੀਦਕੋਟ ਅਤੇ ਫਾਜ਼ਿਲਕਾ ਪੁਲੀਸ ਦੀਆਂ ਸਾਂਝੀਆਂ ਟੀਮਾਂ ਨੇ ਮੁੱਖ ਦੋਸ਼ੀ ਨੀਰਜ ਥਠਾਈ ਉਰਫ ਨੀਰਜ ਅਰੋੜਾ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਪਿਛਲੇ 8-9 ਸਾਲਾਂ ਤੋਂ ਫਰਾਰ ਸੀ ਅਤੇ ਭਗੌੜਾ ਸੀ, ਨੂੰ ਉੱਤਰਾਖੰਡ ਦੇ ਜ਼ਿਲ੍ਹਾ ਪਾਉਡੀ ਤੋਂ ਗ੍ਰਿਫਤਾਰ ਕੀਤਾ । ਉਕਤ ਮੁਲਜ਼ਮ....
ਟਿਕਟਾਂ ਦੀ ਵੰਡ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ‘ਚ ਫਸਿਆ ਪੇਚ, ਆਨੰਦਪੁਰ ਸਾਹਿਬ ਤੋਂ ਡਾ. ਚੀਮਾਂ, ਸੰਗਰੂਰ ਤੋਂ ਇਕਬਾਲ ਝੂੰਦਾਂ ਨੇ ਠੋਕੀ ਦਾਅਵੇਦਾਰੀ 
ਚੰਡੀਗੜ੍ਹ, 08 ਅਪ੍ਰੈਲ : ਲੋਕ ਸਭਾ ਚੋਣਾਂ-2024 ਨੂੰ ਲੈ ਕੇ ਜਿੱਥੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਆਪਣੇ ਕਈ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ, ਉਥੇ ਚੋਣ ਸਰਗਰਮੀਆਂ ਨੂੰ ਵੀ ਤੇਜ਼ ਕੀਤਾ ਹੋਇਆ ਹੈ। ਉੱਧਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਾਲੇ ਤੱਕ ਕੋਈ ਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ, ਜਿਸ ਦਾ ਮੁੱਖ ਕਾਰਨ ਸੂਬੇ ਦੀਆਂ ਕਈ ਸੀਟਾਂ ਤੇ ਟਿਕਟਾਂ ਨੂੰ ਲੈ ਕੇ ਪੇਚ ਫਸਿਆ ਹੋਣਾ ਦੱਸਿਆ ਜਾ ਰਿਹਾ ਹੈ। ਜੇਕਰ ਪੰਜਾਬ ਦੇ ਵੱਖ ਵੱਖ ਲੋਕ ਸਭਾ ਹਲਕਿਆਂ ਤੇ ਝਾਤ ਮਾਰੀਏ....
ਆਨੰਦਪੁਰ ਸਾਹਿਬ ‘ਚ ‘ਆਪ’ ਨੂੰ ਵੱਡਾ ਹੁਲਾਰਾ, ਗੜ੍ਹਸ਼ੰਕਰ ਨਗਰ ਕੌਂਸਲ ਦੇ ਪ੍ਰਧਾਨ ਤ੍ਰਿਮਬਕ ਦੱਤ ਐਰੀ ਸਮੇਤ ਕਈ ਕੌਂਸਲਰ ਤੇ ਸਰਪੰਚ ‘ਆਪ’ ਵਿੱਚ ਹੋਏ ਸ਼ਾਮਲ
ਸੀਐਮ ਭਗਵੰਤ ਮਾਨ ਨੇ ਸਾਰੇ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਸਾਰੇ ਆਗੂ ‘ਆਪ’ ਵਿੱਚ ਸ਼ਾਮਲ ਇਨ੍ਹਾਂ ਆਗੂਆਂ ਦਾ ‘ਆਪ’ ‘ਚ ਆਉਣਾ ਮਾਨ ਸਰਕਾਰ ਦੇ ਲੋਕ ਭਲਾਈ ਫੈਸਲਿਆਂ ਦਾ ਫਲ ਹੈ: ਜੈ ਕਿਸ਼ਨ ਸਿੰਘ ਕਿਹਾ- ਪਾਰਟੀ ਨੇ ਗੜ੍ਹਸ਼ੰਕਰ ਵਿੱਚ ਬੇਮਿਸਾਲ ਕੰਮ ਕੀਤਾ ਹੈ, ਸ਼ਹਿਰ ਵਿੱਚ ਸੀਵਰੇਜ ਅਤੇ ਬਾਈਪਾਸ ਦੇ ਲੰਬੇ ਸਮੇਂ ਤੋਂ ਲਟਕ ਰਹੇ ਪ੍ਰੋਜੈਕਟ ਹੋਏ ਪੂਰੇ, 90% ਘਰਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆਇਆ....