ਚੰਡੀਗੜ੍ਹ

ਸਕੂਲਾਂ ਦੀ ਕੁਸ਼ਲਤਾ ਵਧਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਦੋ ਘੰਟੇ ਫੀਲਡ ਵਿੱਚ ਰਹਿਣ : ਹਰਜੋਤ ਬੈਂਸ 
ਮਹੀਨਾਵਾਰ ਆਧਾਰ ‘ਤੇ ਕੀਤੀ ਜਾਵੇਗੀ ਡੀ.ਈ.ਓਜ਼ ਦੀ ਕਾਰਗੁਜ਼ਾਰੀ ਦੀ ਸਮੀਖਿਆ: ਸਿੱਖਿਆ ਮੰਤਰੀ ਸਕੂਲ ਆਫ਼ ਐਮੀਨੈਂਸ ਪ੍ਰਾਜੈਕਟ, ਦਾਖ਼ਲਾ ਮੁਹਿੰਮ ਅਤੇ ਵਿਦਿਆਰਥੀਆਂ ਦੀ ਕੋਚਿੰਗ ਸਬੰਧੀ ਕਾਰਗੁਜ਼ਾਰੀ ਦੀ ਕੀਤੀ ਸਮੀਖਿਆ ਚੰਡੀਗੜ੍ਹ, 11 ਮਾਰਚ 2025 : ਸੂਬੇ ਦੇ ਸਰਕਾਰੀ ਸਕੂਲਾਂ ਦੀ ਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਅਤੇ ਵਿਸ਼ਵ-ਪੱਧਰੀ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀ.ਈ.ਓ.-ਐਲੀਮੈਂਟਰੀ....
ਸਨਅਤਕਾਰਾਂ ਲਈ ਯਕਮੁਸ਼ਤ ਨਿਬੇੜਾ ਸਕੀਮ, 31 ਦਸੰਬਰ 2025 ਤੱਕ ਡਿਫਾਲਟਰਾਂ ਨੂੰ ਦੰਡ ਵਿਆਜ ਦੀ 100 ਫੀਸਦੀ ਛੋਟ : ਤਰੁਨਪ੍ਰੀਤ ਸਿੰਘ ਸੌਂਦ
ਉਦਯੋਗ ਤੇ ਪੂੰਜੀ ਪ੍ਰੋਤਸਾਹਨ ਮੰਤਰੀ ਨੇ ਸਕੀਮ ਲਾਗੂ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ 30 ਅਪ੍ਰੈਲ, 2025 ਤੱਕ ਜਾਰੀ ਕਰ ਦਿੱਤੇ ਜਾਣਗੇ ਨੋਟਿਸ ਬਿਨੈਕਾਰਾਂ ਦੀ ਸਹੂਲਤ ਲਈ ਪੀ.ਐਸ.ਆਈ.ਈ.ਸੀ. ਵੱਲੋਂ ਸਥਾਪਤ ਕੀਤੇ ਜਾਣਗੇ ਵਿਸ਼ੇਸ਼ ਹੈਲਪ ਡੈਕਸ ਚੰਡੀਗੜ੍ਹ, 11 ਮਾਰਚ 2025 : ਪਿਛਲੇ ਹਫਤੇ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਦੇ ਸਨਅਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਲੰਬਿਤ ਪਏ ਕੇਸਾਂ ਦੇ ਨਿਪਟਾਰੇ ਲਈ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ.) ਸ਼ੁਰੂ ਕਰਨ ਲਈ ਉਦਯੋਗ ਤੇ....
ਪੰਜਾਬ ਸਰਕਾਰ ਦੀ ਘਟੀਆ ਕਰਤੂਤ ਆਈ ਸਾਹਮਣੇ, ਸਿੱਖ ਕੌਮ ਵਿੱਚ ਖਾਨਾਜੰਗੀ ਕਰਵਾ ਕੇ ਖੂਨ ਖਰਾਬਾ ਕਰਵਾਉਣ ਦੀ ਸਾਜਿਸ਼ ਦਾ ਪਰਦਾਫਾਸ਼ : ਡਾ. ਦਲਜੀਤ ਸਿੰਘ ਚੀਮਾ
ਚੰਡੀਗੜ੍ਹ, 10 ਮਾਰਚ 2025 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਸਕੱਤਰ ਨੂੰ ਆਖਿਆ ਕਿ ਉਹ ਕੁਝ ਅਫਸਰਾਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਜਾਰੀ ਹੋਏ ਕੁਝ ਪੰਥਕ ਧੜਿਆਂ ਦੇ ਬਿਆਨਾਂ ਦੀ ਵੀਡੀਓ ਸਾਂਝੀ ਕਰ ਕੇ ਭਾਵਨਾਵਾਂ ਭੜਕਾ ਕੇ ਝੜਪਾਂ ਕਰਵਾਉਣ ਦੇ ਯਤਨਾਂ ਦੀ ਨਿਆਂਇਕ ਜਾਂਚ ਦੇ ਹੁਕਮ ਦੇਣ। ਇਥੇ ਜਾਰੀ ਕੀਤੇ ਬਿਆਨ ਵਿਚ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਇਨ੍ਹਾਂ ਅਫਸਰਾਂ ਨੂੰ ਆਮ ਆਦਮੀ ਪਾਰਟੀ (ਆਪ) ਦੇ ਅਹੁਦੇਦਾਰਾਂ ਨੇ ਹੁਕਮ....
ਐੱਸਕੇਐੱਮ ਦੇ ਸੱਦੇ 'ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ ਵਿੱਚ ਆਪ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਫ਼ਤਰਾਂ ਅੱਗੇ ਵਿਸ਼ਾਲ ਰੋਹ ਭਰਪੂਰ ਚੇਤਾਵਨੀ ਧਰਨੇ 
ਸਾਂਝਾ ਕਿਸਾਨ ਅੰਦੋਲਨ ਹੋਰ ਵਿਸ਼ਾਲ ਅਤੇ ਤੇਜ਼ ਕਰਨ ਦੀ ਚਿਤਾਵਨੀ ਮੁੱਖ ਮੰਤਰੀ, ਪੰਜਾਬ ਨੂੰ ਮੰਗਾਂ ਸਬੰਧੀ ਖੁੱਲੀ ਡਿਬੇਟ ਦੀ ਚੁਣੌਤੀ ਚੰਡੀਗੜ੍ਹ 10 ਮਾਰਚ (ਭੁਪਿੰਦਰ ਸਿੰਘ ਧਨੇਰ) : ਐੱਸ ਕੇ ਐੱਮ ਦੇ ਸੱਦੇ 'ਤੇ ਪੰਜਾਬ ਚੈਪਟਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਭਰ ਵਿੱਚ ਆਪ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ/ ਦਫ਼ਤਰਾਂ ਅੱਗੇ ਸੈਂਕੜੇ ਔਰਤਾਂ ਸਮੇਤ ਦਹਿ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਮਜ਼ਦੂਰਾਂ ਵੱਲੋਂ ਰੋਹ ਭਰਪੂਰ ਚੇਤਾਵਨੀ ਧਰਨੇ ਦਿੱਤੇ ਗਏ। ਇਨਾਂ ਧਰਨਿਆਂ ਵਿੱਚ ਪੰਜਾਬ....
2 ਲੱਖ 25 ਹਜ਼ਾਰ ਬੇਸਹਾਰਾ ਬੱਚਿਆਂ ਨੂੰ ਸੂਬਾ ਸਰਕਾਰ ਵੱਲੋਂ 367.59 ਕਰੋੜ ਦੀ ਦਿੱਤੀ ਵਿੱਤੀ ਸਹਾਇਤਾ : ਡਾ ਬਲਜੀਤ ਕੌਰ
ਕਿਹਾ, ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੇਸਹਾਰਾ ਬੱਚਿਆਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 10 ਮਾਰਚ 2025 : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 2 ਲੱਖ 25 ਹਜ਼ਾਰ ਦੇ ਕਰੀਬ ਬੱਚਿਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 2 ਲੱਖ 25 ਹਜ਼ਾਰ ਬੇਸਹਾਰਾ ਬੱਚਿਆਂ ਨੂੰ....
ਪਾਰਟੀ ਵਿੱਚ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਬਲਵਿੰਦਰ ਸਿੰਘ ਭੂੰਦੜ 
ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਵਾਲਿਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣਗੇ : ਅਕਾਲੀ ਦਲ ਚੰਡੀਗੜ੍ਹ, 9 ਮਾਰਚ 2025 : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕੁਝ ਪਾਰਟੀ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਫੈਸਲਿਆਂ ਵਿਰੁੱਧ ਦਿੱਤੇ ਬਿਆਨਾਂ/ਵੀਡੀਓਜ਼ ਦਾ ਸਖ਼ਤ ਨੋਟਿਸ ਲਿਆ। ਅੱਜ ਚੰਡੀਗੜ੍ਹ ਵਿਖੇ ਹੋਈ ਸੰਸਦੀ ਬੋਰਡ ਦੀ ਮੀਟਿੰਗ ਵਿੱਚ ਇਸ ਮੁੱਦੇ 'ਤੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਗੁਲਜ਼ਾਰ ਸਿੰਘ ਰਣੀਕੇ, ਜਨਮੇਜਾ ਐਸ....
ਡਾਕਟਰ ਸਿਹਤ ਸੰਭਾਲ ਸੇਵਾਵਾਂ ਸੂਬੇ ਦੀ ਬੁਨਿਆਦੀ ਢਾਂਚੇ ਦੀ ਰੀੜ੍ਹ ਦੀ ਹੱਡੀ ਹਨ : ਅਮਨ ਅਰੋੜਾ
ਅਮਨ ਅਰੋੜਾ ਵੱਲੋਂ ਸਿਹਤ ਸੰਭਾਲ ਖੇਤਰ ਵਿੱਚ ਨਵੀਨ ਉਪਰਾਲਿਆਂ ਲਈ ਡਾਕਟਰਾਂ ਦੀ ਸ਼ਲਾਘਾ ਦੋ-ਰੋਜ਼ਾ 'ਈ.ਐਨ.ਟੀ. ਸਰਜੀਕਲ ਕਨਕਲੇਵ' ਦਾ ਕੀਤਾ ਉਦਘਾਟਨ ਰੋਬੋਟ ਦੀ ਮਦਦ ਨਾਲ ਸਰਜਰੀ ਕਰਨ 'ਤੇ ਕੇਂਦ੍ਰਿਤ ਸੀ ਸੰਮੇਲਨ ਚੰਡੀਗੜ੍ਹ, 8 ਮਾਰਚ 2025 : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਫੋਰਟਿਸ ਹਸਪਤਾਲ, ਮੋਹਾਲੀ ਦੇ ਸਿਰ ਅਤੇ ਗਰਦਨ ਦੀ ਸਰਜਰੀ ਅਤੇ ਈ.ਐਨ.ਟੀ. ਵਿਭਾਗ ਵੱਲੋਂ ਕਰਵਾਏ ਦੋ-ਰੋਜ਼ਾ ਈ.ਐਨ.ਟੀ. ਸਰਜੀਕਲ ਕਨਕਲੇਵ-2025 ਦਾ ਉਦਘਾਟਨ....
ਪੰਜਾਬ 'ਚ ਸਕੂਲ ਤੇ ਦਫ਼ਤਰ ਰਹਿਣਗੇ ਬੰਦ, 14 ਮਾਰਚ ਨੂੰ ਸਰਕਾਰੀ ਛੁੱਟੀ ਦਾ ਐਲਾਨ
ਚੰਡੀਗੜ੍ਹ, 08 ਮਾਰਚ 2025 : ਪੰਜਾਬ ਸਰਕਾਰ ਨੇ ਅਗਲੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ, ਹੋਲੀ ਦਾ ਤਿਉਹਾਰ 14 ਮਾਰਚ ਨੂੰ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਇਸ ਦਿਨ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਭਰ ਵਿੱਚ ਸਕੂਲ, ਕਾਲਜ ਅਤੇ ਦਫ਼ਤਰ ਬੰਦ ਰਹਿਣਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ 8 ਮਾਰਚ ਯਾਨੀ ਅੱਜ ਦੇ ਦਿਨ ਨੂੰ ਸੂਬੇ ਵਿੱਚ ਰਾਖਵੀਂ ਛੁੱਟੀ ਐਲਾਨੀ ਹੋਈ ਹੈ। ਦਰਅਸਲ, 8 ਮਾਰਚ ਅੰਤਰਰਾਸ਼ਟਰੀ....
ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਅਹੁਦੇ ਹਟਾਉਣਾ ਬਦਲਾਖੋਰੀ ਹੈ : ਮੁੱਖ ਮੰਤਰੀ ਭਗਵੰਤ ਮਾਨ 
ਚੰਡੀਗੜ੍ਹ, 8 ਮਾਰਚ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰਸ਼ਿਪ ਵੱਲੋਂ ਬਦਲਾਖੋਰੀ ਦੀ ਭਾਵਨਾ ਨਾਲ ਜਥੇਦਾਰ ਸਾਹਿਬਾਨ ਨੂੰ ਗੈਰ-ਰਸਮੀ ਰਸਮੀ ਢੰਗ ਨਾਲ ਹਟਾਉਣ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜਥੇਦਾਰ ਸਾਹਿਬ ਨੂੰ ਗੈਰ-ਰਸਮੀ ਤੌਰ ‘ਤੇ ਹਟਾਇਆ ਜਾਣਾ ਮੰਦਭਾਗਾ ਹੈ ਕਿਉਂਕਿ ਹੁਣ ਰਾਜਨੀਤੀ, ਧਾਰਮਿਕ ਆਗੂਆਂ ਦੀ ਚੋਣ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ....
35 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚੋਂ ਪੰਜਾਬ ਨੇ ਏ.ਆਈ.ਐਫ਼ ਉਪਯੋਗਤਾ ਵਿੱਚ ਪੰਜਾਬ ਨੇ ਹਾਸਲ ਕੀਤਾ ਪਹਿਲਾ ਸਥਾਨ
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ’ਤੇ ਸੂਬਾ ਪੱਧਰੀ ਸੰਮੇਲਨ ਦੀ ਕੀਤੀ ਪ੍ਰਧਾਨਗੀ ਏ.ਆਈ.ਐਫ਼. ’ਤੇ ਜਾਣਕਾਰੀ ਭਰਪੂਰ ਕਿਤਾਬਚਾ ਕੀਤਾ ਜਾਰੀ ਪੰਜਾਬ ਬਾਗਬਾਨੀ ਵਿਭਾਗ ਨੇ ਸੂਬਾ ਪੱਧਰੀ ਏ.ਆਈ.ਐਫ਼. ਸੰਮੇਲਨ ਕਰਵਾਇਆ ਚੰਡੀਗੜ੍ਹ, 7 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਦੀ ਸੁਹਿਰਦ ਨਿਗਰਾਨੀ ਹੇਠ ਪੰਜਾਬ ਸਰਕਾਰ, ਬਾਗਬਾਨੀ ਖੇਤਰ ਵਿੱਚ ਬੇਮਿਸਾਲ ਵਿਕਾਸ ਕਰ ਰਹੀ ਹੈ। ਬਾਗਬਾਨੀ ਵਿਭਾਗ, ਜੋ ਪੰਜਾਬ ਵਿੱਚ....
ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵਿਸ਼ਵ ਪੱਧਰੀ ਸਿੱਖਿਆ ਦੇਣਾ ਯਕੀਨੀ ਬਣਾਇਆ ਜਾ ਰਿਹਾ ਹੈ : ਹਰਜੋਤ ਸਿੰਘ ਬੈਂਸ 
ਹਰਜੋਤ ਸਿੰਘ ਬੈਂਸ ਵੱਲੋਂ 161 ਸਰਕਾਰੀ ਸਕੂਲਾਂ ਦਾ “ਬੈਸਟ ਸਕੂਲ ਐਵਾਰਡ” ਨਾਲ ਸਨਮਾਨ 11 ਕਰੋੜ ਰੁਪਏ ਦੇ ਨਕਦ ਪੁਰਸਕਾਰ ਵੰਡੇ ਇਹ ਸਕੂਲ ਦੂਜਿਆਂ ਲਈ ਰੋਲ ਮਾਡਲ ਬਣਨਗੇ: ਸਿੱਖਿਆ ਮੰਤਰੀ ਆਗਾਮੀ ਸੈਸ਼ਨ ਦੌਰਾਨ ਰਾਜ ਪੱਧਰੀ ਸਰਬੋਤਮ ਸਕੂਲ ਪੁਰਸਕਾਰ ਕੀਤੇ ਜਾਣਗੇ ਸ਼ੁਰੂ : ਬੈਂਸ ਚੰਡੀਗੜ੍ਹ, 7 ਮਾਰਚ 2025 : ਸੂਬੇ ਦੇ ਸਰਕਾਰੀ ਸਕੂਲਾਂ ਦੇ ਪ੍ਰਦਰਸ਼ਨ ਨੂੰ ਹੋਰ ਬਿਹਤਰ ਕਰਨ ਅਤੇ ਮੁਕਾਬਲੇ ਦਾ ਹੁਨਰ ਪੈਦਾ ਕਰਨ ਲਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕੁੱਲ 11 ਕਰੋੜ....
ਰਾਸ਼ਟਰੀ ਪਰਿਵਾਰਿਕ ਲਾਭ ਸਕੀਮ ਤਹਿਤ ਪਰਿਵਾਰਾਂ ਨੂੰ 20,000 ਰੁਪਏ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ
ਇਸ ਯੋਜਨਾ ਦਾ ਲਾਭ ਲੈਣ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰਾਂ ਨਾਲ ਕੀਤਾ ਜਾ ਸਕਦਾ ਹੈ ਸੰਪਰਕ ਚੰਡੀਗੜ੍ਹ, 7 ਮਾਰਚ 2025 : ਪੰਜਾਬ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਦੀ ਸਹਾਇਤਾ ਲਈ ਰਾਸ਼ਟਰੀ ਪਰਿਵਾਰਿਕ ਲਾਭ ਸਕੀਮ ਤਹਿਤ ਘਰ ਦੇ ਕਮਾਉ ਮੁੱਖੀ ਦੀ ਮੌਤ ਹੋ ਜਾਣ 'ਤੇ ਪਰਿਵਾਰ ਨੂੰ 20,000/- ਰੁਪਏ ਦੀ ਯੱਕ-ਮੁਸ਼ਤ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਕਿਸੇ ਵੀ ਪ੍ਰਕਾਰ ਦੀ....
ਨਸ਼ਾ ਵਿਰੋਧੀ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਡਰੱਗ ਦਾ ਬਿਲਕੁਲ ਸਫ਼ਾਇਆ ਨਹੀਂ ਹੋ ਜਾਂਦਾ : ਭਗਵੰਤ ਸਿੰਘ ਮਾਨ
ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਲੋਕ ਸਰਗਰਮ ਭੂਮਿਕਾ ਨਿਭਾਉਣ: ਮੁੱਖ ਮੰਤਰੀ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਦੀ ਵਚਨਬੱਧਤਾ ਦੁਹਰਾਈ ਮੁਹਾਲੀ, 6 ਮਾਰਚ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਗਰਮ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ ਤਾਂ ਜੋ ਸੂਬੇ ਵਿੱਚੋਂ ਇਸ ਅਲਾਮਤ ਦਾ ਪੂਰੀ ਤਰ੍ਹਾਂ ਸਫ਼ਾਇਆ ਕੀਤਾ ਜਾ ਸਕੇ। ਸਿਟੀ ਸਰਵੀਲੈਂਸ ਅਤੇ ਮੈਨੇਜਮੈਂਟ ਸਿਸਟਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ....
ਵਿਰੋਧੀ ਆਗੂ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉਤੇ ਕਬਜ਼ਾ ਕਰਨ ਲਈ ਕਾਹਲੇ ਹਨ : ਭਗਵੰਤ ਸਿੰਘ ਮਾਨ  
ਚੰਡੀਗੜ੍ਹ, 5 ਮਾਰਚ 2025 : ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਵਿਅੰਗ ਕੀਤਾ ਕਿ ਵਿਰੋਧੀ ਆਗੂ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉਤੇ ਕਬਜ਼ਾ ਕਰਨ ਲਈ ਕਾਹਲੇ ਹਨ, ਜਿਸ ਲਈ ਉਹ ਵੱਖ-ਵੱਖ ਹਥਕੰਡੇ ਅਪਣਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਘਰ ਪੰਜਾਬ ਦੇ ਸਾਢੇ ਤਿੰਨ ਕਰੋੜ ਲੋਕਾਂ ਨਾਲ ਸਬੰਧਤ ਹੈ ਅਤੇ ਸਿਰਫ਼ ਲੋਕਾਂ ਦੁਆਰਾ ਚੁਣੇ ਗਏ ਵਿਅਕਤੀ ਨੂੰ ਹੀ ਉਨ੍ਹਾਂ ਦੀ ਸੇਵਾ ਕਰਨ ਅਤੇ ਇਸ ਘਰ ਵਿੱਚ ਰਹਿਣ ਦਾ ਮਾਣ ਹਾਸਲ ਹੁੰਦਾ ਹੈ। ਅਸਲ....
ਭਲਾਈ ਸਕੀਮਾਂ ਦੇ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਦੇਰੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਡਾ. ਬਲਜੀਤ ਕੌਰ 
ਡਾ. ਬਲਜੀਤ ਕੌਰ ਵੱਲੋਂ ਭਲਾਈ ਸਕੀਮਾਂ ਅਧੀਨ ਬਕਾਇਆ ਫ਼ੰਡਾਂ ਦੀ ਵਰਤੋਂ ਵਿੱਚ ਤੇਜ਼ੀ ਲਿਆਉਣ ਦੇ ਸਖ਼ਤ ਨਿਰਦੇਸ਼ ਸਮੀਖਿਆ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਫ਼ਤੇ ਦੇ ਅੰਦਰ-ਅੰਦਰ ਕਾਰਵਾਈ ਰਿਪੋਰਟ ਦੇਣ ਦੀ ਕੀਤੀ ਹਦਾਇਤ ਚੰਡੀਗੜ੍ਹ, 5 ਮਾਰਚ 2025 : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਵੱਖ-ਵੱਖ ਭਲਾਈ ਸਕੀਮਾਂ ਅਧੀਨ ਬਕਾਇਆ ਪਏ ਫੰਡਾਂ ਦੀ ਤੇਜ਼ੀ ਨਾਲ ਵਰਤੋਂ ਨੂੰ ਯਕੀਨੀ ਬਣਾਉਣ ਦੇ ਸਖ਼ਤ....