ਚੰਡੀਗੜ੍ਹ

ਵਿਜੀਲੈਂਸ ਬਿਊਰੋ ਵੱਲੋਂ 20,000 ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 23 ਸਤੰਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਥਾਣਾ ਪਾਤੜਾਂ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰੀਕ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਅਸ਼ੋਕ ਕੁਮਾਰ ਵਾਸੀ ਪਾਤੜਾਂ ਕਸਬਾ, ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ....
ਪੰਜਾਬ ਸਰਕਾਰ ਵੱਲੋਂ ਕੈਬਨਿਟ ‘ਚ ਰੱਦੋ ਬਦਲ ਕਰਨ ਦੇ ਚਰਚੇ…
ਚੰਡੀਗੜ੍ਹ, 22 ਸਤੰਬਰ 2024 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਕੈਬਨਿਟ ਵਿੱਚ ਬਦਲਾਓ ਕਰਨ ਅਤੇ ਸੋਮਵਾਰ ਨੂੰ ਨਵੇਂ ਮੰਤਰੀਆਂ ਨੂੰ ਸਹੁੰ ਚੁਕਵਾਉਣ ਲਈ ਰਾਜ ਭਵਨ ਵਿੱਚ ਸਮਾਗਮ ਕਰਵਾਏ ਜਾਣ ਦੀ ਸੰਭਾਵਨਾ ਹੈ। ਪਤਾ ਲੱਗਾ ਹੈ ਕਿ ਸਰਕਾਰ ਦੇ ਮੌਜ਼ੂਦਾ ਮੰਤਰੀਆਂ ਵਿੱਚ 3-4 ਮੰਤਰੀਆਂ ਦੀ ਛੁੱਟੀ ਕਰਕੇ ਨਵੇਂ ਮੰਤਰੀਆਂ ਨੂੰ ਜਿੰਮੇਵਾਰੀ ਦਿੱਤੀ ਜਾ ਸਕਦੀ ਹੈ ਅਤੇ ਜਿਸ ਵਿੱਚ ਜਲੰਧਰ ਵਿੱਚ ਪਿਛਲੇ ਸਮੇਂ ਹੋਈ ਜਿਮਨੀ ਚੋਣ ‘ਚ ਜੇਤੂ ਰਹੇ ਵਿਧਾਇਕ ਮਹਿੰਦਰ....
ਪੰਜਾਬ ਸਰਕਾਰ ਨੇ ਹਾਈਕੋਰਟ ‘ਚ ਕਿਹਾ : ਅੰਮ੍ਰਿਤਪਾਲ ਤੇ ਸਾਥੀਆਂ ਤੋਂ ਖ਼ਤਰਾ ਮੁੱਖ ਮੰਤਰੀ ਮਾਨ ਨੂੰ 
ਚੰਡੀਗੜ੍ਹ, 22 ਸਤੰਬਰ 2024 : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨਐੱਸਏ) ਨੂੰ ਲਾਗੂ ਕਰਨ ਅਤੇ ਇਸ ਨੂੰ ਵਧਾਉਣ ਅਤੇ ਨਜ਼ਰਬੰਦੀ ਦੀ ਮਿਆਦ ਵਧਾਉਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਾ ਜਵਾਬ ਦਿੰਦੇ ਹੋਏ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਰਿਹਾਈ ਨੂੰ ਮੁੱਖ ਮੰਤਰੀ ਲਈ ਖਤਰਾ ਕਰਾਰ ਦਿੱਤਾ ਹੈ। ਸਰਕਾਰ ਨੇ ਕਿਹਾ ਕਿ ਥਾਣੇ ‘ਤੇ ਹਮਲੇ ਤੋਂ ਬਾਅਦ ਇੱਕ ਵੀਡੀਓ ਬਣਾਈ ਗਈ ਸੀ, ਜਿਸ ਵਿੱਚ ਮੁੱਖ ਮੰਤਰੀ ਮਾਨ ਦੀ ਹਾਲਤ ਬੇਅੰਤ ਸਿੰਘ....
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ
74.6 ਫੀਸਦ ਦੀ ਸਫ਼ਲ ਦਰ ਨਾਲ ਦੇਸ਼ ਭਰ ‘ਚੋਂ ਮੋਹਰੀ ਰਹੀ ਸੰਸਥਾ ਅਮਨ ਅਰੋੜਾ ਨੇ ਕੈਡਿਟਾਂ ਨੂੰ ਰੌਸ਼ਨ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ ਚੰਡੀਗੜ੍ਹ, 21 ਸਤੰਬਰ 2024 : ਪੰਜਾਬ ਸਰਕਾਰ ਦੇ ਐਸ.ਏ.ਐਸ. ਨਗਰ (ਮੋਹਾਲੀ) ‘ਚ ਬਣੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਦੇ 47 ਕੈਡਿਟਾਂ ਨੇ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) ਵੱਲੋਂ ਲਈ ਗਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.-।।) ਦੀ ਲਿਖਤੀ ਪ੍ਰੀਖਿਆ ਨੂੰ ਸਫਲਤਾਪੂਰਵਕ ਪਾਸ ਕਰਕੇ....
ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ 
ਚੰਡੀਗੜ੍ਹ, 21 ਸਤੰਬਰ 2024 : ਰਾਜ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਨੰਬਰ SEC/PE/S.A./2024/01, ਮਿਤੀ 05.09.2024, ਰਾਹੀਂ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਅਤੇ ਗਰਾਮ ਪੰਚਾਇਤਾਂ ਦੀਆਂ ਆਮ/ਉਪ ਚੋਣਾਂ ਲਈ ਉਮੀਦਵਾਰਾਂ ਨੂੰ ਸਬੰਧਤ ਰਿਟਰਨਿੰਗ ਅਫ਼ਸਰ ਵੱਲੋਂ ਅਲਾਟ ਕੀਤੇ ਜਾਣ ਵਾਲੇ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਸ੍ਰੀ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਇਨ੍ਹਾਂ ਚੋਣ ਨਿਸ਼ਾਨਾਂ ਸਬੰਧੀ ਕਮਿਸ਼ਨ ਵੱਲੋਂ ਵੱਖਰੇ ਤੌਰ ‘ਤੇ ਹੈਂਡ....
ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਵਲੋਂ ਪੰਜਾਬ ਨੂੰ ਮਿਲੀ 1000 ਕਰੋੜ ਦੀ ਵਿੱਤੀ ਸਹਾਇਤਾ : ਰਾਜ ਸਭਾ ਮੈਂਬਰ ਸਾਹਨੀ
ਚੰਡੀਗੜ੍ਹ, 21 ਸਤੰਬਰ 2024 : ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਨੇ ਭਾਗ 1 ਦੇ 55,000 ਕਰੋੜ ਰੁਪਏ ਵਿੱਚੋਂ ਪੰਜਾਬ ਲਈ 994 ਕਰੋੜ ਰੁਪਏ ਦੀ ਰਾਸ਼ੀ 50 ਸਾਲਾਂ ਦੇ ਵਿਆਜ ਮੁਕਤ ਕਰਜ਼ੇ ਨਾਲ ਵਿੱਤੀ ਸਹਾਇਤਾ ਵਜੋਂ ਅਲਾਟ ਕੀਤੀ ਹੈ। ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਜੋ ਵਿੱਤ ਬਾਰੇ ਸੰਸਦੀ ਸਲਾਹਕਾਰ ਕਮੇਟੀ ਦੇ ਮੈਂਬਰ ਵੀ ਹਨ; ਨੇ ਸੰਸਦ ਦੇ ਮਾਨਸੂਨ ਸੈਸ਼ਨ ਵਿੱਚ ਪੰਜਾਬ ਨੂੰ ਵਿਸ਼ੇਸ਼ ਵਿੱਤੀ ਸਹਾਇਤਾ ਦੇਣ ਬਾਰੇ ਆਪਣਾ ਪੱਖ ਰੱਖਿਆ....
ਪੰਜਾਬ ਆਪਣੇ ਬ੍ਰਾਂਡ ਅਧੀਨ ਬਾਜ਼ਾਰ 'ਚ ਉਤਾਰੇਗਾ ਰੇਸ਼ਮ ਉਤਪਾਦ : ਚੇਤਨ ਸਿੰਘ ਜੌੜਾਮਾਜਰਾ 
ਚੰਡੀਗੜ੍ਹ, 21 ਸਤੰਬਰ 2024 : ਖੇਤੀ ਦੇ ਸਹਾਇਕ ਕਿੱਤਿਆਂ ਨਾਲ ਜੁੜੇ ਉਤਪਾਦ ਆਪਣੇ ਬ੍ਰਾਂਡ ਤਹਿਤ ਬਾਜ਼ਾਰ ਵਿੱਚ ਵੇਚ ਕੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਨੇ ਹੁਣ ਆਪਣੇ ਬ੍ਰਾਂਡ ਅਧੀਨ ਸੂਬੇ ਦੇ ਰੇਸ਼ਮ ਉਤਪਾਦ ਮਾਰਕੀਟ ਵਿੱਚ ਉਤਾਰਨ ਵੱਲ ਵੱਡੀ ਪਹਿਲਕਦਮੀ ਕੀਤੀ ਹੈ। ਇਥੇ ਮੈਗਸੀਪਾ ਵਿਖੇ ਸਿਲਕ ਦਿਵਸ ਸਬੰਧੀ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਰੇਸ਼ਮ ਉਤਪਾਦਾਂ ਲਈ ਵਿਭਾਗ ਦਾ ਲੋਗੋ ਜਾਰੀ ਕਰਕੇ ਇਸ ਦੀ....
ਕਾਂਗਰਸੀ ਆਗੂ ਅਤੇ ਹਲਕਾ ਬਰਨਾਲਾ ਦੇ ਪ੍ਰਧਾਨ ਰਾਮਨਵਾਸੀਆ ਤੇ ਸਮਾਜ ਸੇਵੀ ਕੁਲਵੰਤ ਸਿੰਘ 'ਆਪ' ਵਿੱਚ ਸ਼ਾਮਲ
ਬਰਨਾਲਾ 'ਚ ਮਜ਼ਬੂਤ ਹੋਈ ਆਪ, ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵਾਂ ਆਗੂਆਂ ਦਾ ਪਾਰਟੀ 'ਚ ਕੀਤਾ ਸਵਾਗਤ ਚੰਡੀਗੜ੍ਹ, 20 ਸਤੰਬਰ 2024 : ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਸ਼ੁੱਕਰਵਾਰ ਨੂੰ ਬਰਨਾਲਾ ਵਿੱਚ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸੀ ਆਗੂ ਅਤੇ ਬਰਨਾਲਾ ਮਿਉਂਸਪਲ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ ਅਤੇ ਸਮਾਜ ਸੇਵੀ ਕੁਲਵੰਤ ਸਿੰਘ ‘ਆਪ’ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਮੌਜੂਦਗੀ ਵਿੱਚ....
ਟਰਾਂਸਪੋਰਟ ਵਿਭਾਗ ਨੇ 600 ਬੱਸਾਂ ਦੇ ਪਰਮਿਟ ਕੀਤੇ ਰੱਦ, ਸੁਖਬੀਰ ਸਿੰਘ ਬਾਦਲ ਦੇ 30 ਫ਼ੀਸਦੀ ਪਰਮਿਟ ਰੱਦ 
ਚੰਡੀਗੜ੍ਹ 20 ਸਤੰਬਰ 2024 : ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵੱਲੋਂ ਵੱਡੀ ਕਾਰਵਾਈ ਕਰਦਿਆਂ ਸੂਬੇ ਭਰ ਦੇ ਵਿੱਚ 600 ਤੋਂ ਵੱਧ ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਗਏ ਹਨ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਹੈ ਕਿ 2007 ਤੋਂ 2017 ਤੱਕ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਦਰਮਿਆਨ ਇਹ ਸਾਰਾ ਗੈਰ ਕਾਨੂੰਨੀ ਕੰਮ ਹੋਇਆ ਸੀ। ਉਹਨਾਂ ਦੱਸਿਆ ਕਿ ਪਰਮਿਟ ਗੈਰ ਕਾਨੂੰਨੀ ਤਰੀਕੇ ਦੇ ਨਾਲ ਜਾਰੀ ਕੀਤੇ ਗਏ ਸਨ। ਜਾਰੀ ਕੀਤੇ ਗਏ ਇਹਨਾਂ ਪਰਮਟਾਂ ਦੇ ਵਿੱਚ ਕਈ ਵੱਡੇ....
ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਸਰਕਾਰ ਨੇ ਦਿੱਤੀਆਂ ਨੌਕਰੀਆਂ : ਖੁੱਡੀਆਂ 
38 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਇਨ੍ਹਾਂ ਵਿੱਚੋਂ 8 ਨੂੰ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵਿੱਚ ਮਿਲੀ ਨੌਕਰੀ ਚੰਡੀਗੜ੍ਹ, 20 ਸਤੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਸ਼ਹਾਦਤ ਪਾਉਣ ਵਾਲੇ ਕਿਸਾਨਾਂ ਦੀ ਬਾਂਹ ਫੜ੍ਹਦਿਆਂ ਅੱਜ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦ ਕਿਸਾਨਾਂ ਦੇ 30 ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਨ੍ਹਾਂ....
ਰਾਹੁਲ ਗਾਂਧੀ ਤੁਹਾਡੇ ਬਿਆਨ ਨਾਲ ਅੱਤਵਾਦੀ ਨਹੀਂ ਬਣ ਜਾਵੇਗਾ : ਰਾਜਾ ਵੜਿੰਗ 
ਬਿੱਟੂ 'ਤੇ ਨਿਸ਼ਾਨਾ ਸਾਧਦਿਆਂ ਵੜਿੰਗ ਨੇ ਕਿਹਾ ਬਿੱਟੂ ਅਹਿਸਾਨ ਫਰਾਮੋਸ਼ ਆਦਮੀ ਹੈ। ਚੰਡੀਗੜ੍ਹ, 16 ਸਤੰਬਰ 2024 : ਪੰਜਾਬ ਕਾਂਗਰਸ ਪ੍ਰਧਾਨ ਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਰਾਹੁਲ ਗਾਂਧੀ ਬਾਰੇ ਕੀਤੀ ਟਿੱਪਣੀ 'ਤੇ ਨਿਸ਼ਾਨਾ ਸਾਧਿਆ ਹੈ। ਬਿੱਟੂ 'ਤੇ ਨਿਸ਼ਾਨਾ ਸਾਧਦਿਆਂ ਵੜਿੰਗ ਨੇ ਕਿਹਾ ਕਿ ਬਿੱਟੂ ਅਹਿਸਾਨ ਫਰਾਮੋਸ਼ ਆਦਮੀ ਹੈ। ਉਹ ਆਪਣੇ ਆਕਾ ਨੂੰ ਖ਼ੁਸ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਉਹ ਆਪਣੇ ਆਕਾ....
ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓਐਸਡੀ (ਲਿਟੀਗੇਸ਼ਨ) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ : ਡਾ.ਬਲਜੀਤ ਕੌਰ
ਚੰਡੀਗੜ੍ਹ, 16 ਸਤੰਬਰ 2024 : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਲਈ ਸਕੱਤਰੇਤ ਪੱਧਰ 'ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਇੱਕ ਅਸਾਮੀ ਭਰਨ ਲਈ ਯੋਗ ਅਤੇ ਤਜਰਬੇਕਾਰ ਕਾਨੂੰਨੀ ਪੇਸ਼ੇਵਰਾਂ ਤੋਂ ਅਰਜ਼ੀਆਂ ਦੀ ਮੰਗ 30 ਸਤੰਬਰ 2024 ਤੱਕ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਬਿਨੈਕਾਰ ਵੈੱਬਸਾਈਟਾਂ punjab.gov.in, welfare.punjab.gov.in 'ਤੇ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ....
ਗੈਂਗਸਟਰ ਹੈਪੀ ਪਾਸੀਆਂ ਵੱਲੋਂ ਮੁਲਜ਼ਮਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਖੋਖਲੇ ਹੋਏ ਸਿੱਧ, ਜਾਂਚ ‘ਚ ਹੋਇਆ ਖੁਲਾਸਾ
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਨਾਲ ਤਾਲਮੇਲ ਜ਼ਰੀਏ ਦੂਜੇ ਦੋਸ਼ੀ ਵਿਸ਼ਾਲ ਮਸੀਹ ਨੂੰ 72 ਘੰਟਿਆਂ ਦੇ ਅੰਦਰ ਕੀਤਾ ਗ੍ਰਿਫਤਾਰ ਧਮਾਕਾਖੇਜ਼ ਸਮੱਗਰੀ ਅਤੇ ਹਥਿਆਰਾਂ ਦਾ ਪ੍ਰਬੰਧ ਕਰਨ ਤੋਂ ਇਲਾਵਾ ਹੈਪੀ ਪਾਸੀਆਂ ਨੇ ਮੁਲਜ਼ਮਾਂ ਨੂੰ ਭਰਮਾਉਣ ਲਈ ਸ਼ੁਰੂ ਵਿੱਚ ਕੁਝ ਫੰਡ ਵੀ ਕਰਵਾਏ ਸਨ ਮੁਹੱਈਆ: ਡੀਜੀਪੀ ਗੌਰਵ ਯਾਦਵ ਡੀਜੀਪੀ ਪੰਜਾਬ ਨੇ ਅੱਤਵਾਦੀ ਹੈਂਡਲਰਾਂ ਦੀਆਂ ਨੌਜਵਾਨਾਂ ਨੂੰ ਭਰਮਾਉਣ ਵਾਲੀਆਂ ਗਤੀਵਿਧੀਆਂ ਦਾ ਖੁਲਾਸਾ ਕਰਦਿਆਂ ਨੌਜਵਾਨਾਂ ਨੂੰ ਅਜਿਹੇ ਅਨਸਰਾਂ ਦੇ ਝਾਂਸੇ ਵਿੱਚ....
ਜੰਮੂ-ਕਸ਼ਮੀਰ ਦਾ 33 ਕਿਲੋ ਹੈਰੋਇਨ ਬਰਾਮਦਗੀ ਮਾਮਲਾ, ਪੁਲਿਸ ਵੱਲੋਂ ਫੌਜ ਵਿੱਚੋਂ ਭਗੌੜੇ ਹੋਏ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
12.5 ਕਿਲੋ ਹੈਰੋਇਨ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਬਦਨਾਮ ਭਗੌੜੇ ਅੰਮ੍ਰਿਤ ਪਾਲ ਸਿੰਘ ਬਾਠ ਦੀ ਅਗਵਾਈ ਵਿੱਚ ਦੁਬਈ ਤੋਂ ਚੱਲ ਰਹੇ ਇਸ ਕਾਰਟੇਲ ਦੇ ਅੰਤਰਰਾਸ਼ਟਰੀ ਸਬੰਧ ਹਨ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਦੋਸ਼ੀ ਅੰਮ੍ਰਿਤਪਾਲ ਫੌਜੀ ਅਤੇ ਉਸਦੇ ਸਾਥੀ ਨੇ ਅਖਨੂਰ ਸੈਕਟਰ ਤੋਂ ਪ੍ਰਾਪਤ ਕੀਤੀ ਸੀ 50 ਕਿਲੋਗ੍ਰਾਮ ਹੈਰੋਇਨ: ਏਆਈਜੀ ਸੀਆਈ ਜਲੰਧਰ ਚੰਡੀਗੜ੍ਹ/ਜਲੰਧਰ, 15 ਸਤੰਬਰ 2024 : ਮੁੱਖ ਮੰਤਰੀ....
ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਹੜਤਾਲ ਖਤਮ, ਸਰਕਾਰ ਨਾਲ ਬਣੀ ਸਹਿਮਤੀ
ਚੰਡੀਗੜ੍ਹ 14 ਸਤੰਬਰ 2024 : ਸੂਬੇ ਭਰ ਵਿੱਚ ਪਿਛਲੇ ਛੇ ਦਿਨਾਂ ਤੋਂ ਚੱਲ ਰਹੀ ਸਰਕਾਰੀ ਡਾਕਟਰਾਂ ਦੀ ਹੜਤਾਲ ਅੱਜ ਖਤਮ ਹੋ ਗਈ ਹੈ। ਪੰਜਾਬ ਭਵਨ ਵਿੱਚ ਡਾਕਟਰਾਂ ਦੀ ਜਥੇਬੰਦੀ ਦੇ ਨਾਲ ਪੰਜਾਬ ਦੇ ਸਿਹਤ ਮੰਤਰੀ ਵੱਲੋਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਤੋਂ ਬਾਅਦ ਸੂਬੇ ਦੇ ਸਰਕਾਰੀ ਡਾਕਟਰਾਂ ਦੀ ਜਥੇਬੰਦੀ ਦੇ ਪ੍ਰਧਾਨ ਵੱਲੋਂ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਸਰਕਾਰ ਦੇ ਨਾਲ ਹੜਤਾਲ ਦੇ ਮੁੱਦਿਆਂ ਤੇ ਸਹਿਮਤੀ ਬਣੀ ਹੈ। ਜਿਸ ਕਾਰਨ ਅੱਜ ਤੋਂ ਇਹ ਹੜਤਾਲ ਖਤਮ ਕੀਤੀ ਜਾਂਦੀ ਹੈ। ਉਹਨਾਂ ਕਿਹਾ....