ਚੰਡੀਗੜ੍ਹ

‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਹਰੇਕ ਕਮੇਟੀ ਮੈਂਬਰ ਲਈ ਵਿਸ਼ੇਸ਼ ਕਾਰਜ ਖੇਤਰ ਨਿਰਧਾਰਤ: ਹਰਪਾਲ ਚੀਮਾ
ਕਿਹਾ, ਇਹ ਮੁਹਿੰਮ ਸੂਬੇ ਵਿੱਚੋਂ ਨਸ਼ਾ ਤਸਕਰੀ ਨੂੰ ਅੰਤਿਮ ਅਤੇ ਮੁਕੰਮਲ ਝਟਕਾ ਦੇਵੇਗੀ ਪਰਿਵਾਰਾਂ ਨੂੰ ਆਪਣੇ ਨਸ਼ਾ ਪੀੜਤ ਮੈਂਬਰਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਉਣ ਦੀ ਕੀਤੀ ਅਪੀਲ ਚੰਡੀਗੜ੍ਹ, 1 ਮਾਰਚ 2025 : ਪੰਜਾਬ ਦੇ ਵਿੱਤ ਮੰਤਰੀ ਅਤੇ ਨਸ਼ਿਆਂ ਦੀ ਤਸਕਰੀ ਵਿਰੁੱਧ ਜੰਗ ਦੀ ਅਗਵਾਈ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ-ਕਮੇਟੀ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ....
ਸਿੱਖ ਕਤਲੇਆਮ ਦੇ ਇੱਕ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ, ਲੜਾਈ ਜਾਰੀ ਰਹੇਗੀ : ਆਰਪੀ ਸਿੰਘ 
ਆਰਪੀ ਸਿੰਘ ਨੇ ਕਿਹਾ ਕਿ ਸੱਜਣ ਕੁਮਾਰ ਨੂੰ ਮੌਤ ਦੀ ਸਜ਼ਾ ਦੇਣ ਲਈ ਅਪੀਲ ਕੀਤੀ ਜਾਵੇ, ਉਨ੍ਹਾਂ ਦੀ ਸਰਕਾਰ ਤੋਂ ਮੰਗ ਚੰਡੀਗੜ੍ਹ, 1 ਮਾਰਚ 2025 : ਸਿੱਖ ਕਤਲੇਆਮ ਮਾਮਲੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦੂਜੀ ਵਾਰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਸਾਫ਼ ਪਤਾ ਲੱਗਦਾ ਹੈ ਕਿ ਭਾਰਤੀ ਜਨਤਾ ਪਾਰਟੀ ਪਹਿਲੇ ਦਿਨ ਤੋਂ ਹੀ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਵਚਨਬੱਧ ਸੀ ਅਤੇ ਅੱਜ ਵੀ, 41 ਸਾਲ ਬਾਅਦ, ਇਹ ਇਨਸਾਫ਼ ਲਈ ਲੜ ਰਹੀ ਹੈ ਅਤੇ ਖੜ੍ਹੀ ਹੈ ਅਤੇ ਇਹ ਯਕੀਨੀ ਬਣਾਏਗੀ ਕਿ ਸੱਜਣ....
ਅਸੀਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਆਰਾਮ ਨਾਲ ਨਹੀਂ ਬੈਠਾਂਗੇ : ਅਮਨ ਅਰੋੜਾ
ਨਸ਼ਾ ਤਸਕਰੀ ਛੱਡੋ ਜਾਂ ਫਿਰ ਨਤੀਜੇ ਭੁਗਤਣ ਲਈ ਤਿਆਰ ਰਹੋ, ਅਮਨ ਅਰੋੜਾ ਵੱਲੋਂ ਨਸ਼ਾ ਤਸਕਰਾਂ ਨੂੰ ਚੇਤਾਵਨੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨ ਲਈ 360 ਡਿਗਰੀ ਐਕਸ਼ਨ ਪਲਾਨ ਤਿਆਰ ਚੰਡੀਗੜ੍ਹ, 1 ਮਾਰਚ 2025 : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਸਾਰੀਆਂ ਸਿਆਸੀ ਪਾਰਟੀਆਂ, ਸਮਾਜਿਕ, ਧਾਰਮਿਕ ਸੰਗਠਨਾਂ ਅਤੇ ਗੈਰ-ਸਰਕਾਰੀ ਸੰਗਠਨਾਂ ਨੂੰ ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਪੰਜਾਬ ਸਰਕਾਰ ਦਾ ਸਾਥ ਦੇ ਕੇ....
ਪੰਜਾਬ ਸਰਕਾਰ ਦੀ ਫੈਸਲਾਕੁੰਨ ਜੰਗ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰੇਗੀ : ਈਟੀਓ
ਚੰਡੀਗੜ੍ਹ, 1 ਮਾਰਚ 2025 : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ਼ਨੀਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਵਿਰੁੱਧ ਸ਼ੁਰੂ ਕੀਤੀ ਗਈ ਫੈਸਲਾਕੁੰਨ ਜੰਗ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਉਣਗੇ ਅਤੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਹੋਵੇਗਾ। ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ....
ਕੇਂਦਰ ਵੱਲੋਂ ਪੰਜਾਬ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ, ਏ.ਆਈ.ਐਫ. ਅਲਾਟਮੈਂਟ ਨੂੰ ਵਧਾ ਕੇ 7,050 ਕਰੋੜ ਰੁਪਏ ਕੀਤਾ: ਮੋਹਿੰਦਰ ਭਗਤ
ਸੂਬੇ ਦੇ ਕਿਸਾਨਾਂ ਨੂੰ ਹੋਰ ਲਾਭ ਪਹੁੰਚਾਉਣ ਲਈ ਏ.ਆਈ.ਐਫ. ਅਧੀਨ ਅਲਾਟਮੈਂਟ ਵਿੱਚ ਕੀਤਾ ਵਾਧਾ ਚੰਡੀਗੜ੍ਹ, 28 ਫਰਵਰੀ 2025 : ਕੇਂਦਰ ਸਰਕਾਰ ਵੱਲੋਂ ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਪੰਜਾਬ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ ਕੀਤੀ ਗਈ ਹੈ। ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ.) ਸਕੀਮ ਅਧੀਨ ਸੂਬੇ ਦੀ ਵਧੀਆ ਕਾਰਗੁਜ਼ਾਰੀ ਨੂੰ ਮਾਨਤਾ ਦਿੰਦਿਆਂ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਪੰਜਾਬ ਦੀ ਵਿੱਤ ਸਹੂਲਤ ਨੂੰ ₹4,713 ਕਰੋੜ ਤੋਂ ਵਧਾ ਕੇ ₹7,050....
ਪੰਜਾਬ ਸਰਕਾਰ ਵੱਲੋਂ ਨੈਸ਼ਨਲ ਐਗਰੀਕਲਚਰਲ ਮਾਰਕੀਟਿੰਗ ਪਾਲਿਸੀ ਦਾ ਖਰੜਾ ਰੱਦ ਕਰਨਾ ਸ਼ਲਾਘਾ ਯੋਗ ਕਦਮ : ਬਰਸਟ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ – ਖੇਤੀਬਾੜੀ ਸੂਬਾ ਸਰਕਾਰਾਂ ਦਾ ਅਧਿਕਾਰ, ਕੇਂਦਰ ਸਰਕਾਰ ਨਾ ਦਵੇ ਦਖ਼ਲ ਚੰਡੀਗੜ੍ਹ, 27 ਫਰਵਰੀ 2025 : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਪੰਜਾਬ ਸਰਕਾਰ ਵੱਲੋਂ ਭਾਰਤ ਸਰਕਾਰ ਦੇ ਨੈਸ਼ਨਲ ਐਗਰੀਕਲਚਰਲ ਮਾਰਕੀਟਿੰਗ ਪਾਲਿਸੀ ਦੇ ਖਰੜੇ ਨੂੰ ਰੱਦ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਤੋਂ ਹੀ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਭਵਿੱਖ ਵਿੱਚ ਵੀ ਖੜੀ ਰਹੇਗੀ। ਬਰਸਟ ਨੇ ਕਿਹਾ ਕਿ ਖੇਤੀਬਾੜੀ....
ਪੰਜਾਬ ਸਰਕਾਰ ਕੋਲੋਂ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰਵਾਉਣਾ - ਕਾਰਪੋਰੇਟ ਨੀਤੀਆਂ ਵਿਰੁੱਧ ਲੜਨ ਵਾਲੇ ਲੋਕਾਂ ਲਈ ਉਤਸ਼ਾਹ ਵਰਧਕ ਸਿਫਤੀ ਕਾਰਨਾਮਾ 
ਬਹੁ-ਰਾਸ਼ਟਰੀ ਕੰਪਨੀਆਂ ਅਤੇ ਵੱਡੀਆਂ ਕਾਰਪੋਰੇਸ਼ਨਾਂ ਨੂੰ ਵੱਡਾ ਝਟਕਾ ਸਾਰੇ ਮੁੱਖ ਮੰਤਰੀਆਂ ਨੂੰ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰਨ ਦੀ ਅਪੀਲ ਚੰਡੀਗੜ੍ਹ, 27 ਫਰਵਰੀ (ਭੁਪਿੰਦਰ ਸਿੰਘ ਧਨੇਰ) : ਸੰਯੁਕਤ ਕਿਸਾਨ ਮੋਰਚੇ ਨੇ ਪੰਜਾਬ ਅਸੈਂਬਲੀ ਵੱਲੋਂ ਨੈਸ਼ਨਲ ਪਾਲਿਸੀ ਫਰੇਮਵਰਕ ਆਨ ਐਗਰੀਕਲਚਰਲ ਮਾਰਕੀਟਿੰਗ (NPFAM) ਨੂੰ ਰੱਦ ਕਰਨ ਦੇ ਇਤਿਹਾਸਕ ਫੈਸਲੇ ਦਾ ਸਵਾਗਤ ਕੀਤਾ ਅਤੇ ਇਸਨੂੰ ਕਾਰਪੋਰੇਟ ਨੀਤੀਆਂ ਵਿਰੁੱਧ ਲੋਕਾਂ ਨੂੰ ਇਕੱਠਾ ਕਰਨ ਲਈ ਇੱਕ ਗੁਣਾਤਮਕ ਕਾਰਨਾਮਾ ਕਰਾਰ ਦਿੱਤਾ ਹੈ।....
ਪੰਜਾਬ ਸੈਰ-ਸਪਾਟੇ ਦਾ ਨਵਾਂ ਕੇਂਦਰ ਬਣ ਕੇ ਉੱਭਰ ਰਿਹੈ : ਤਰੁਨਪ੍ਰੀਤ ਸਿੰਘ ਸੌਂਦ
ਵੱਡੇ ਪੱਧਰ ‘ਤੇ ਮੇਲਿਆਂ ਅਤੇ ਤਿਉਹਾਰਾਂ ਨਾਲ ਸਾਲ 2025 ਦੀ ਹੋਈ ਸ਼ੁਰੂਆਤ ਪੰਜਾਬ ਸਰਕਾਰ ਨੇ ਇਤਿਹਾਸਕ ਜਹਾਜ਼ ਹਵੇਲੀ ਦੀ ਮੁੜ ਬਹਾਲੀ ਦਾ ਕੰਮ ਕੀਤਾ ਸ਼ੁਰੂ ਚੰਡੀਗੜ੍ਹ, 27 ਫਰਵਰੀ 2025 : ਸਾਲ 2025 ਸ਼ੁਰੂ ਹੁੰਦੇ ਹੀ ਪੰਜਾਬ ਵਿੱਚ ਵੱਡੇ ਪੱਧਰ 'ਤੇ ਮੇਲਿਆਂ ਅਤੇ ਤਿਉਹਾਰਾਂ ਨੂੰ ਮਨਾਉਣ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਇਹ ਮੇਲੇ ਅਤੇ ਤਿਉਹਾਰ ਦੁਨੀਆਂ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਰਹੇ ਹਨ। ਇਸ ਸਾਲ ਦੀ ਸ਼ੁਰੂਆਤ ਫਿਰੋਜ਼ਪੁਰ ਵਿੱਚ ਬਸੰਤ ਮੇਲਾ, ਕਿਲ੍ਹਾ ਰਾਏਪੁਰ ਵਿੱਚ ਪੇਂਡੂ ਓਲੰਪਿਕ....
ਵਿਜੀਲੈਂਸ ਵੱਲੋਂ ਨਗਰ ਨਿਗਮ ਦੇ ਐਕਸੀਅਨ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ
ਚੰਡੀਗੜ੍ਹ, 27 ਫਰਵਰੀ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਨਗਰ ਨਿਗਮ ਦੇ ਮਿਊਂਸਿਪਲ ਟਾਊਨ ਪਲਾਨਰ (ਐਮ.ਟੀ.ਪੀ.) ਵਜੋਂ ਤਾਇਨਾਤ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਗੁਰਪ੍ਰੀਤ ਸਿੰਘ ਵਿਰੁੱਧ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਦੀ ਜਾਂਚ ਏਜੰਸੀ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਅਤੇ ਸਰਕਾਰੀ ਸੇਵਾਵਾਂ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ....
ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ਼ ਪੰਜ-ਮੈਂਬਰੀ ਹਾਈ ਪਾਵਰ ਕਮੇਟੀ ਦਾ ਗਠਨ  
ਚੰਡੀਗੜ੍ਹ, 27 ਫਰਵਰੀ 2025 : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ਼ ਸ਼ੁਰੂ ਕੀਤੀ ਗਈ ਜੰਗ ਵਿੱਚ ਹੁਣ ਇੱਕ ਪੰਜ-ਮੈਂਬਰੀ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਦਾ ਮੁੱਖ ਕੰਮ ਨਸ਼ਿਆਂ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦੀ ਨਿਗਰਾਨੀ ਕਰਨਾ ਅਤੇ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣਾ ਹੋਵੇਗਾ। ਕਮੇਟੀ ਵਿੱਚ ਪੰਜ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਨ੍ਹਾਂ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ। ਮੈਂਬਰ ਦੇ ਤੌਰ ਤੇ ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ....
ਬਾਜਵਾ ਭਾਜਪਾ ਨੇਤਾਵਾਂ ਨਾਲ ਗੁਪਤ ਮੀਟਿੰਗਾਂ ਕਰ ਰਹੇ ਹਨ, ਰਾਹੁਲ ਗਾਂਧੀ ਨੂੰ ਉਨ੍ਹਾਂ ‘ਤੇ ਨਜ਼ਰ ਰੱਖਣੀ ਚਾਹੀਦੀ ਹੈ- ਅਮਨ ਅਰੋੜਾ
ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ਨੂੰ ਦੱਸਿਆ਼ ਭਾਜਪਾ ਦਾ ਵਫ਼ਾਦਾਰ ਕਾਂਗਰਸੀ ਆਗੂ ਅਕਸਰ ਆਪਣੇ ਬਾਰੇ ਅਣਜਾਣ ਰਹਿੰਦੇ ਹਨ, ਉਨ੍ਹਾਂ ਨੂੰ ਉਸ ਸਮੇਂ ਹੀ ਪਤਾ ਲਗਦਾ ਹੈ ਜਦੋਂ ਸੁਨੀਲ ਜਾਖੜ ਵਰਗਾ ਕੋਈ ਭਾਜਪਾ ‘ਚ ਸ਼ਾਮਲ ਹੁੰਦਾ ਹੈ: ਅਮਨ ਅਰੋੜਾ ਬਾਜਵਾ ਦੀ ਨਿਰਾਸ਼ਾ ਤੇ ਭੰਬਲਭੂਸਾ ਪੂਰੀ ਤਰ੍ਹਾਂ ਜੱਗ ਜ਼ਾਹਿਰ ਹੈ, ਸਾਡੇ ਕੋਲ 94 ਵਿਧਾਇਕ ਹਨ, ਜੇਕਰ ਬਾਜਵਾ ਦੀ ਕਾਲਪਨਿਕ ਗਿਣਤੀ 32 ਘੱਟਾ ਦਿੱਤੀ ਜਾਵੇ ‘ਤਾਂ ਵੀ ਪੰਜਾਬ ‘ਚ ‘ਆਪ’ ਦੀ ਹੀ ਸਰਕਾਰ ਹੋਵੇਗੀ: ਅਮਨ ਅਰੋੜਾ ਪੰਜਾਬ ਦੇ ਲੋਕ....
ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ
ਚੰਡੀਗੜ੍ਹ, 24 ਫਰਵਰੀ 2025 : ਪੰਜਾਬ ਵਿਧਾਨ ਸਭਾ ਵਿੱਚ ਅੱਜ ਪਿਛਲੇ ਸਮੇਂ ਦੌਰਾਨ ਅਕਾਲ ਚਲਾਣ ਕਰਨ ਵਾਲੀਆਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਜਿਨ੍ਹਾਂ ਵਿੱਚ ਰਾਜਨੀਤਿਕ ਆਗੂ, ਆਜ਼ਾਦੀ ਘੁਲਾਟੀਏ ਅਤੇ ਨਾਮਵਰ ਆਰਟਿਸਟ ਸ਼ਾਮਲ ਸਨ। 16ਵੀਂ ਵਿਧਾਨ ਸਭਾ ਦੇ 7ਵੇਂ ਸੈਸ਼ਨ ਦੀ ਪਹਿਲੀ ਬੈਠਕ ਮੌਕੇ ਸਦਨ ਨੇ ਵਿਧਾਇਕ ਗੁਰਪ੍ਰੀਤ ਸਿੰਘ ਬੱਸੀ (ਗੋਗੀ), ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ, ਸਾਬਕਾ ਮੰਤਰੀਆਂ ਧਰਮਪਾਲ ਸੱਭਰਵਾਲ ਤੇ ਅਜੈਬ ਮੁਖਮੈਲਪੁਰ, ਸਾਬਕਾ ਰਾਜ ਸਭਾ ਮੈਂਬਰ....
ਪੰਜਾਬ ਸਰਕਾਰ ਵੱਲੋਂ ਨਕਲ ਰੋਕਣ ਲਈ ਪੁਖ਼ਤਾ ਬੰਦੋਬਸਤ, 278 ਉੱਡਣ ਦਸਤੇ ਰੱਖਣਗੇ ਬਾਜ਼ ਅੱਖ
ਹਰਜੋਤ ਬੈਂਸ ਵੱਲੋਂ ਅਧਿਕਾਰੀਆਂ ਨੂੰ ਅਚਨਚੇਤ ਚੈਕਿੰਗ ਕਰਨ ਅਤੇ ਸਰਹੱਦੀ ਇਲਾਕਿਆਂ ਦੇ ਸਕੂਲਾਂ ‘ਤੇ ਵਿਸ਼ੇਸ਼ ਧਿਆਨ ਦੇਣ ਦੇ ਹੁਕਮ ਪੰਜਾਬ ਸਰਕਾਰ ਪ੍ਰੀਖਿਆਵਾਂ ਦੇ ਮਿਆਰ ਤੇ ਮਰਿਆਦਾ ਨੂੰ ਬਣਾਈ ਰੱਖਣ ਲਈ ਵਚਨਬੱਧ: ਹਰਜੋਤ ਸਿੰਘ ਬੈਂਸ ਸਕੂਲ ਸਿੱਖਿਆ ਮੰਤਰੀ ਵੱਲੋਂ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਸਫ਼ਲ ਹੋਣ ਲਈ ਮਿਹਨਤ ਤੇ ਲਗਨ ਨੂੰ ਤਰਜੀਹ ਦੇਣ ਲਈ ਕਿਹਾ ਚੰਡੀਗੜ੍ਹ, 23 ਫਰਵਰੀ 2025 : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬੇ ਵਿੱਚ 8ਵੀਂ, 10ਵੀਂ ਅਤੇ....
ਵਿਜੀਲੈਂਸ ਵੱਲੋਂ ਨਗਰ ਕੌਂਸਲ ਦਾ ਕਲਰਕ 20,000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ
ਚੰਡੀਗੜ੍ਹ, 22 ਫਰਵਰੀ 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਐਤਵਾਰ ਨੂੰ ਨਗਰ ਕੌਂਸਲ ਮਲੋਟ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਤਾਇਨਾਤ ਕਲਰਕ ਸੁਰੇਸ਼ ਕੁਮਾਰ ਨੂੰ ਇਕ ਗਰੀਬ ਵਿਧਵਾ ਕੋਲੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਮਲੋਟ ਸ਼ਹਿਰ ਨਿਵਾਸੀ ਇੱਕ ਵਿਧਵਾ ਔਰਤ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ’ਤੇ....
ਸ਼੍ਰੋਮਣੀ ਕਮੇਟੀ ਸਿਆਸੀ ਦਬਾਅ ਹੇਠ ਜਥੇਦਾਰਾਂ ਦਾ ਅਪਮਾਨ ਕਰ ਰਹੀ ਹੈ : ਗਰੇਵਾਲ
ਚੰਡੀਗੜ੍ਹ, 23 ਫਰਵਰੀ 2025 : ਐਸਜੀਪੀਸੀ ਵੱਲੋਂ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦੀ ਨਿਯੁਕਤੀ ਅਤੇ ਹਟਾਉਣ ਦਾ ਅਧਿਕਾਰ ਉਸ ਕੋਲ ਹੈ, ਦੇ ਬਿਆਨ ’ਤੇ ਪ੍ਰਤੀਕਰਮ ਦਿੰਦਿਆਂ ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਇਸ ਨੂੰ ਬੜਾ ਅਫ਼ਸੋਸਨਾਕ ਅਤੇ ਮਾਣ-ਸਨਮਾਨ ਖ਼ਿਲਾਫ਼ ਕਰਾਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਕਮੇਟੀ ਨੇ ਕਿਹਾ ਹੈ ਕਿ ਐਕਟ 1925 ਤਹਿਤ ਜਥੇਦਾਰਾਂ ਨੂੰ ਹਟਾ ਕੇ ਆਮ ਮੁਲਾਜ਼ਮਾਂ ਵਾਂਗ ਨਿਯੁਕਤ ਕੀਤਾ ਜਾ ਸਕਦਾ ਹੈ। ਇਹ ਬਹੁਤ....