ਕਰਾਈਮ

ਰਾਮਪੁਰਾ ਫੂਲ ’ਚ ਚੋਰੀਆਂ ਦੀਆਂ ਘਟਨਾਵਾਂ ਨਹੀਂ ਰਹੀਆਂ ਰੁੱਕ
ਰਾਮਪੁਰਾ ਫੂਲ : ਸਥਾਨਕ ਸ਼ਹਿਰ ਵਿੱਚ ਰੋਜਾਨਾ ਹੁੰਦੀਆਂ ਚੋਰੀਆਂ ਕਾਰਨ ਜਿੱਥੇ ਲੋਕ ਪ੍ਰੇਸ਼ਾਨ ਹਨ, ਉੱਥੇ ਪ੍ਰਸ਼ਾਸ਼ਨ ਨੇ ਵੀ ਚੁੱਪੀਧਾਰੀ ਹੋਈ ਹੈ, ਜਿਸ ਕਾਰਨ ਚੋਰਾਂ ਦੇ ਹੌਂਸਲੇ ਬੁਲੰਦ ਹਨ। ਜਿਸ ਦੀ ਤਾਜਾ ਮਿਸਾਲ ਦੁਕਾਨਦਾਰ ਮਨੋਹਰ ਲਾਲ ਤੇ ਪਿਛਲੇ ਦਿਨੀਂ ਹੋਏ ਹਮਲੇ ਦੀ ਘਟਨਾਂ ਸਾਹਮਣੇ ਆਈ ਸੀ, ਤੋਂ ਬਾਅਦ ਅੱਜ ਐਕਸੀਡੈਂਟ ਕੇਸਾਂ ਵਿੱਚ ਜਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਵਾਲੀ ਨਾਮਵਰ ਸੰਸਥਾ ਸਹਾਰਾ ਸਮਾਜ ਸੇਵਾ ਕਲੱਬ ਰਾਮਪੁਰਾ ਫੂਲ ਦਾ ਮੋਟਰਸਾਇਕਲ ਕਿਸੇ ਅਣਪਛਾਤੇ ਵਿਅਕਤੀ ਨੇ ਚੋਰੀ ਕਰ ਲਿਆ। ਇਸ....
ਮੁੱਖ ਮੰਤਰੀ ਮਾਨ ਦੇ ਨਿਰਦੇਸ਼ਾਂ ’ਤੇ ਚੰਡੀਗੜ ਯੂਨੀਵਰਸਿਟੀ ਮਾਮਲੇ ਦੀ ਜਾਂਚ ਕਰਨ ਲਈ ਤਿੰਨ ਮੈਂਬਰੀ ਆਲ ਵੁਮੈਨ ਐਸ.ਆਈ.ਟੀ. ਦਾ ਗਠਨ
ਏਡੀਜੀਪੀ ਮਹਿਲਾ ਮਾਮਲੇ ਗੁਰਪ੍ਰੀਤ ਕੌਰ ਦਿਓ ਦੀ ਪੂਰਨ ਨਿਗਰਾਨੀ ਵਿੱਚ ਗਠਿਤ ਕੀਤੀ ਗਈ ਐਸ.ਆਈ.ਟੀ. ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਏ.ਡੀ.ਜੀ.ਪੀ. ਕਮਿਊਨਿਟੀ ਅਫੇਅਰਜ਼ ਡਿਵੀਜਨ ਅਤੇ ਮਹਿਲਾ ਮਾਮਲੇ ਗੁਰਪ੍ਰੀਤ ਕੌਰ ਦਿਓ ਦੀ ਨਿਗਰਾਨੀ ਹੇਠ ਤਿੰਨ ਮੈਂਬਰੀ ਆਲ ਵੂਮੈਨ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਹੈ ਤਾਂ ਜੋ ਚੰਡੀਗੜ ਯੂਨੀਵਰਸਿਟੀ ਮਾਮਲੇ ਦੀ ਪ੍ਰਭਾਵੀ ਅਤੇ ਫੌਰੀ ਜਾਂਚ ਨੂੰ ਯਕੀਨੀ....
ਅਦਾਲਤ ’ਤੇ ਬਾਹਰ ਗੈਂਗਸਟਰ ਬਿਸ਼ਨੋਈ ਦਾ ਗੋਲੀਆਂ ਮਾਰ ਕੇ ਕਤਲ
ਚੰਡੀਗੜ੍ਹ : ਰਾਜਸਥਾਨ ਦੇ ਨਾਗੌਰ ਕੋਰਟ ਕੰਪਲੈਕਸ ’ਚ ਦਿਨ ਦਿਹਾੜੇ ਸ਼ੂਟਰਾਂ ਨੇ ਗੈਂਗਸਟਰ ਸੰਦੀਪ ਬਿਸ਼ਨੋਈ ਨੂੰ ਪੁਲਿਸ ਦੇ ਸਾਹਮਣੇ ਗੋਲੀਆਂ ਮਾਰਕੇ ਮਾਰ ਦਿੱਤਾ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦੋਂਕਿ ਉਸਦੇ ਦੋ ਸਾਥੀ ਇਸ ਗੋਲੀਬਾਰੀ ਵਿਚ ਜ਼ਖਮੀ ਹੋ ਗਏ। ਜਿਕਰਯੋਗ ਹੈ ਕਿ ਗੈਂਗਸਟਰ ਸੰਦੀਪ ਬਿਸ਼ਨੋਈ ਨਾਗੌਰ ਜੇਲ੍ਹ ਵਿੱਚ ਹੀ ਬੰਦ ਸੀ, ਜਿਸ ਨੂੰ ਅੱਜ ਪੁਲੀਸ ਦੁਪਹਿਰ ਸਮੇਂ ਅਦਾਲਤ ਵਿੱਚ ਲੈ ਕੇ ਪੁੱਜੀ ਸੀ। ਇਸ ਦੌਰਾਨ ਬਾਈਕ ਤੇ ਸਵਾਰ ਹੋ ਕੇ ਆਏ ਸ਼ੂਟਰਾਂ ਨੇ ਗੈਂਗਸਟਰ ਸੰਦੀਪ ਨੂੰ ਗੋਲੀਆਂ ਨਾਲ....
ਗੁਰਦੁਆਰਾ ਸਾਹਿਬ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ, ਮੌਜ਼ੂਦਾ ਪ੍ਰਧਾਨ ਆਇਆ ਸਾਹਮਣੇ
ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ : ਡੀਐਸਪੀ ਦੀਨਾਨਗਰ ਗੁਰਦਾਸਪੁਰ : ਕਸਬਾ ਦੀਨਾਨਗਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਵਿਚ ਗੋਲਕ ਦੇ ਪੈਸੇ ਨੂੰ ਲੈਕੇ ਇਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਮੌਜ਼ੂਦਾ ਪ੍ਰਧਾਨ ਨੇ ਇਸ ਵੀਡੀਓ ਨੂੰ ਲੈਕੇ ਵੱਡੇ ਖੁਲਾਸੇ ਕੀਤੇ ਹਨ। ਵਾਇਰਲ ਵੀਡੀਓ ਵਿੱਚ ਪੁਲਿਸ ਦੀ ਹਾਜ਼ਰੀ ਵਿੱਚ ਗੋਲਕ ਦੇ ਪੈਸੇ ਗਿਣੇ ਜਾ ਰਹੇ ਹਨ ਅਤੇ ਕੁਝ ਲੋਕਾਂ ਵਲੋਂ ਆ ਕੇ ਉਥੇ ਹੰਗਾਮਾ ਕੀਤਾ ਜਾਂਦਾ ਹੈ ਅਤੇ ਕਿਹਾ ਜਾਂਦਾ ਹੈ....
ਆਬਕਾਰੀ ਵਿਭਾਗ ਨੂੰ ਮਿਲੀ ਵੱਡੀ ਸਫਲਤਾ, 33 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ
ਗੁਰਦਾਸਪੁਰ, ਆਬਕਾਰੀ ਵਿਭਾਗ ਨੇ ਇੱਕ ਸੂਚਨਾ ਦੇ ਅਧਾਰ ’ਤੇ ਪੁਲਿਸ ਪਾਰਟੀ ਸਮੇਤ ਨਾਕਾ ਲਗਾ ਕੇ ਪਠਾਨਕੋਟ ਸਾਈਡ ਤੋਂ ਆ ਰਹੀ ਇੱਕ ਗੱਡੀ ਵਿੱਚੋਂ 33 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕਰਨ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆ ਆਬਕਾਰੀ ਅਧਿਕਾਰੀ ਰਜਿੰਦਰ ਤੰਵਰ ਨੇ ਦੱਸਿਆ ਕਿ ਆਬਕਾਰੀ ਇੰਸਪੈਕਟਰ ਹਰਵਿੰਦਰ ਸਿੰਘ ਅਤੇ ਅਜੇ ਕੁਮਾਰ ਵੱਲੋਂ ਪੁਲਿਸ ਪਾਰਟੀ ਸਮੇਤ ਘੁਰਾਲਾ ਮੋੜ ’ਤੇ ਨਾਕਾ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਸੀ ਕਿ ਪਠਾਣਕੋਟ ਸਾਈਡ ਤੋਂ ਇੱਕ ਸਕੋਰਪੀਓ ਆਉਂਦੀ ਦਿਖਾਈ ਦਿੱਤੀ। ਪਹਿਲਾਂ ਤਾਂ....
Punjab Image
ਵਿਧਾਇਕਾਂ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਵੱਲੋਂ ਭ੍ਰਿਸਟਾਚਾਰ ਰੋਕੂ ਕਾਨੂੰਨ ਤਹਿਤ ਐਫ.ਆਈ.ਆਰ. ਦਰਜ
ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪੀ ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਦੇ ਕੁੱਝ ਵਿਧਾਇਕਾਂ ਵੱਲੋਂ ਅੱਜ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲਿਸ ਨੇ ਥਾਣਾ ਸਟੇਟ ਕਰਾਈਮ, ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 8 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 171-ਬੀ ਅਤੇ 120-ਬੀ ਦੇ ਤਹਿਤ ਪਹਿਲੀ ਸੂਚਨਾ ਰਿਪੋਰਟ (ਐਫਆਈਆਰ) ਦਰਜ ਕੀਤੀ ਗਈ ਹੈ। ਪੰਜਾਬ ਪੁਲੀਸ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੁਲੀਸ ਨੇ ਮੁੱਢਲੇ ਤੌਰ ’ਤੇ ਐਫਆਈਆਰ....
ਜਾਂਚ ਦਾ ਰੁਖ ਸਹੀ ਦਿਸ਼ਾ ਵੱਲ, ਦੋਸ਼ੀਆਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ - ਏਡੀਜੀਪੀ ਅਰਪਿਤ ਸ਼ੁਕਲਾ
ਤਰਨਤਾਰਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਪੁਲਿਸ ਦੇ ਅਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਤਰਨਤਾਰਨ ਦੇ ਚਰਚ ਵਿੱਚ ਬੇਅਦਬੀ ਅਤੇ ਅੱਗ ਲੱਗਣ ਦੀ ਘਟਨਾਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨਾਲ ਮੀਟਿੰਗ ਕੀਤੀ। ਬਾਅਦ ਵਿੱਚ, ਏ.ਡੀ.ਜੀ.ਪੀ. ਨੇ ਐਸ.ਆਈ.ਟੀ. ਮੈਂਬਰਾਂ ਨਾਲ ਹੁਣ ਤੱਕ ਕੀਤੀ ਜਾਂਚ ਦੀ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ....
ਅਕਾਲੀ ਆਗੂ ਨੇ ਚਲਾਨ ਕਰਨ ’ਤੇ ਥਾਣੇ ’ਚ ਕੀਤਾ ਹੰਗਾਮਾ, ਪੁਲਿਸ ਨੇ ਕੀਤਾ ਮੁਕੱਦਮਾ ਦਰਜ
ਲੁਧਿਆਣਾ : ਸਥਾਨਕ ਸਰਾਭਾ ਨਗਰ ਵਿੱਚ ਦੇਰ ਰਾਤ ਨੋ- ਪਾਰਕਿੰਗ ਦਾ ਚਲਾਨ ਕੱਟਣ ਉਪਰੰਤ ਭੜਕੇ ਲੁਧਿਆਣਾ ਦੇ ਅਕਾਲੀ ਆਗੂ ਵਿਪਨ ਸੂਦ ਕਾਕਾ ਨੇ ਪਹਿਲਾਂ ਪੁਲਸ ਅਧਿਕਾਰੀ ਨਾਲ ਬਹਿਸ ਕੀਤੀ ਅਤੇ ਬਾਅਦ ਵਿੱਚ ਆਪਣੇ 40-50 ਸਾਥੀਆਂ ਨਾਲ ਥਾਣਾ ਡਵੀਜ਼ਨ ਨੰਬਰ 5 ਦੇ ਬਾਹਰ ਹੰਗਾਮਾ ਕੀਤਾ ਅਤੇ ਆਪਣੇ ਸਾਥੀਆਂ ਨਾਲ ਮਿਲ ਕੇ ਕੀਤੀ ਪੱਥਰਾਬਾਜ਼ੀ ਵੀ ਕੀਤੀ, ਜਿਸ ਨਾਲ ਥਾਣੇ ਦੇ ਅੰਦਰ ਲੱਗੇ ਹੋਏ ਸ਼ੀਸ਼ੇ ਟੁੱਟ ਗਏ। ਇਸ ਘਟਨਾਂ ਤੋਂ ਪੁਲਿਸ ਵੱਲੋਂ ਅਕਾਲੀ ਆਗੂ ਸਮੇਤ ਹੋਰਨਾਂ 50 ਦੇ ਕਰੀਬ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ....
ਝੋਰੜਾਂ 'ਚ ਹੋਏ ਕਤਲ ਦੀ ਪੁਲਿਸ ਨੇ ਗੁੱਥੀ ਸੁਲਝਾਈ
ਰਾਏਕੋਟ, 11 ਸਤੰਬਰ (ਗੁਰਭਿੰਦਰ ਗੁਰੀ) : ਨਜ਼ਦੀਕੀ ਪਿੰਡ ਝੋਰੜਾਂ 'ਚ ਕੁਝ ਦਿਨ ਪਹਿਲਾਂ ਰਾਤ ਨੂੰ ਕੀਤੇ ਕਤਲ ਦੀ ਗੁੱਥੀ ਹਠੂਰ ਪੁਲਿਸ ਵੱਲੋਂ ਦੋ ਦਿਨਾਂ ਵਿਚ ਸੁਲਝਾ ਲਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਹਠੂਰ ਦੇ ਇੰਚਾਰਜ ਹਰਦੀਪ ਸਿੰਘ ਨੇ ਦੱਸਿਆ ਕਿ ਬੀਤੇ ਬੁੱਧਵਾਰ ਦੀ ਰਾਤ ਨੂੰ ਇੰਦਰਜੀਤ ਸਿੰਘ (36) ਪੁੱਤਰ ਗੁਰਮੁੱਖ ਸਿੰਘ ਵਾਸੀ ਝੋਰੜਾਂ ਦਾ ਕਤਲ ਹੋ ਗਿਆ ਸੀ ਅਤੇ ਮ੍ਰਿਤਕ ਦੀ ਪਤਨੀ ਕਿਰਨਪ੍ਰੀਤ ਕੌਰ ਪੁਲਿਸ ਕੋਲ ਵਾਰ-ਵਾਰ ਝੂਠ ਬੋਲ ਰਹੀ ਸੀ ਕਿ ਇਹ ਕੁਦਰਤੀ ਮੌਤ ਹੈ ਤਾਂ ਮ੍ਰਿਤਕ ਦੀ....
ਪੰਜਾਬ ਵਿਜੀਲੈਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਸਿੱਖਿਆ ਵਿਭਾਗ ਦੇ ਕਲਰਕ 'ਤੇ ਕੇਸ ਦਰਜ
ਪੰਜਾਬ ਵਿਜੀਲੈਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਫਾਜ਼ਿਲਕਾ ਵਿਖੇ ਤਾਇਨਾਤ ਕਲਰਕ ਸੁਖਵਿੰਦਰ ਸਿੰਘ ਖਿਲਾਫ਼ 2,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਅੰਕੁਰ ਗੋਇਲ ਵਾਸੀ ਨਵੀਂ ਅਬਾਦੀ ਅਬੋਹਰ, ਜਿਲਾ ਫ਼ਾਜ਼ਿਲਕਾ ਦਾ ਰਹਿਣ ਵਾਲਾ ਹੈ। ਉਸ ਵੱਲੋਂ ਐਂਟੀ ਕੁਰੱਪਸ਼ਨ ਹੈਲਪਲਾਈਨ ਉਪਰ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ ’ਤੇ ਤਿਆਰ ਪੜਤਾਲੀਆ ਰਿਪੋਰਟ ਉਪਰੰਤ ਮੁਲਜ਼ਮ ਸੁਖਵਿੰਦਰ ਸਿੰਘ ਖਿਲਾਫ਼....
“ਦੇਸ਼ ਧ੍ਰੋਹ” ਦੇ ਝੂਠੇ ਇਲਜ਼ਾਮ ਦਾ ਸ਼ਿਕਾਰ ਅਧਿਆਪਕ ਸੋਨੀ ਸੋਰੀ
ਆਪਣੇ ਉੱਪਰ ਲੱਗੇ ਦੇਸ਼ ਧ੍ਰੋਹ ਦੇ ਝੂਠੇ ਕੇਸ ਦਾ ਐੱਨ ਆਈ ਏ ਦੀ ਵਿਸ਼ੇਸ਼ ਅਦਾਲਤ ਵਿੱਚ ਲਗਾਤਾਰ 11 ਵਰ੍ਹੇ ਸਾਹਮਣਾ ਕਰਦੇ ਹੋਏ ਕਾਨੂੰਨੀ ਲੜਾਈ ਲੜਨ ਪਿੱਛੋਂ ਆਖਰ ਬਾਇੱਜ਼ਤ ਬਰੀ ਹੋਣ ਵਾਲੇ ਇੱਕ ਛੱਤੀਸਗੜ੍ਹ ਦੇ ਆਦਿਵਾਸੀ ਸਮਾਜ ਤਸੇਵੀ ਅਧਿਆਪਕ ਸੋਨੀ ਸੋਰੀ ਦੀ ਸੰਘਰਸ਼ਮਈ ਜੀਵਨ ਗਾਥਾ ਕਿਸੇ ਫਿਲਮੀ ਸਟੋਰੀ ਤੋਂ ਘੱਟ ਨਹੀਂ ਹੈ । ਸਾਲ 2011 ਵਿੱਚ ਸੋਨੀ ਸੋਰੀ ਉੱਤੇ ਉਸ ਵੇਲੇ ਦੀ ਛੱਤੀਸਗੜ੍ਹ ਵਿੱਚ ਬੀਜੇਪੀ ਸਰਕਾਰ ਨੇ ਮਾਓਵਾਦੀਆਂ ਨਾਲ ਸਬੰਧ ਹੋਣ ਦੇ ਨਾਲ ਨਾਲ ਮਾਓਵਾਦੀਆਂ ਨੂੰ ਫੰਡ ਮੁਹਾਈਆ ਕਰਵਾਉਣ....
ਰਕੁਲ ਪ੍ਰੀਤ ਸਿੰਘ ਅਤੇ ਰਵੀ ਤੇਜਾ ਸਣੇ 10 ਵੱਡੇ ਸਿਤਾਰੇ ਫਸੇ ਡਰੱਗ ਕੇਸ ਚ
ਚਾਰ ਸਾਲ ਪੁਰਾਣੇ ਡਰੱਗ ਮਾਮਲੇ ਵਿੱਚ ਟੌਪ ਅਦਾਕਾਰ ਰਕੁਲ ਪ੍ਰੀਤ ਸਿੰਘ, ਰਾਣਾ ਦੱਗੂਬਾਤੀ ਅਤੇ 10 ਹੋਰ ਅਦਾਕਾਰਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ। ਸੂਤਰਾਂ ਨੇ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਰਕੁਲ ਪ੍ਰੀਤ ਸਿੰਘ ਨੂੰ 6 ਸਤੰਬਰ, ਰਾਣਾ ਦੱਗੂਬਤੀ ਨੂੰ 8 ਸਤੰਬਰ ਅਤੇ ਰਵੀ ਤੇਜਾ ਨੂੰ 9 ਸਤੰਬਰ ਨੂੰ ਤਲਬ ਕੀਤਾ ਹੈ। 2017 ਵਿੱਚ, ਤੇਲੰਗਾਨਾ ਆਬਕਾਰੀ ਅਤੇ ਮਨਾਹੀ ਵਿਭਾਗ ਨੇ 30 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ ਕਰਨ ਤੋਂ ਬਾਅਦ 12 ਮਾਮਲੇ ਦਰਜ ਕੀਤੇ ਸਨ। ਨਸ਼ਾ ਤਸਕਰਾਂ ਦੇ ਖਿਲਾਫ 11....
ਮੂੰਹ 'ਤੇ ਕੇਕ ਲਾਉਣ ਨੂੰ ਲੈ ਕੇ ਗੋਲੀ ਚੱਲਣ ਕਾਰਨ ਦੋ ਨੌਜਵਾਨਾਂ ਦੀ ਮੌਤ
ਮਜੀਠਾ ਰੋਡ 'ਤੇ ਇਕ ਹੋਟਲ 'ਚ ਜਨਮਦਿਨ ਦੀ ਪਾਰਟੀ 'ਤੇ ਹੋਈ ਗੋਲੀਬਾਰੀ 'ਚ ਦੋ ਦੋਸਤਾਂ ਦੀ ਮੌਕੇ 'ਤੇ ਮੌਤ ਹੋ ਗਈ ਤੇ ਇੱਕ ਜ਼ਖਮੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸਤਾਂ ਵਿੱਚ ਉਨ੍ਹਾਂ ਦੇ ਮੂੰਹ ਉੱਤੇ ਕੇਕ ਰਗੜਨ ਨੂੰ ਲੈ ਕੇ ਲੜਾਈ ਹੋਈ ਸੀ। ਇਸ ਤੋਂ ਬਾਅਦ ਗੋਲੀਬਾਰੀ ਹੋਈ। ਵਿਰੋਧ ਕਰ ਰਹੇ ਮਨੀਸ਼ ਅਤੇ ਵਿਕਰਮ ਦੀ ਮੌਤ ਹੋ ਚੁੱਕੀ ਹੈ। ਇਕ ਹੋਰ ਨੌਜਵਾਨ ਜ਼ਖਮੀ ਹੈ ਤੇ ਜ਼ੇਰੇ ਇਲਾਜ ਹੈ। ਇੱਥੋਂ ਦੇ ਸੰਤ ਰਾਮ ਸਿੰਘ ਘਾਲਮਾਲਾ ਚੌਕ ਨੇੜੇ ਜੇਕੇ ਕਲਾਸਿਕ ਹੋਟਲ ਵਿੱਚ ਬੁੱਧਵਾਰ ਸ਼ਾਮ ਨੂੰ ਅਚਾਨਕ ਗੋਲੀਆਂ....
ਸਾਬਕਾ ਡੀਜੀਪੀ ਸੁਮੇਧ ਸੈਣੀ ਲਈ ਨਵੀਂ ਮੁਸੀਬਤ, ਵਿਜੀਲੈਂਸ ਨੇ ਮਾਰਿਆ ਛਾਪਾ
ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਹੁਣ ਉਨ੍ਹਾਂ ਖਿਲਾਫ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਹੋਇਆ ਹੈ। ਇਸ ਕੇਸ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਸੋਮਵਾਰ ਸ਼ਾਮ ਚੰਡੀਗੜ੍ਹ ਦੇ ਸੈਕਟਰ-20 ਸਥਿਤ ਸੁਮੇਧ ਸੈਣੀ ਦੇ ਘਰ ਛਾਪਾ ਮਾਰਿਆ। ਰਾਤ 8 ਵਜੇ ਦੇ ਕਰੀਬ 20 ਤੋਂ 25 ਪੁਲਿਸ ਵਾਲੇ ਗੱਡੀਆਂ 'ਚ ਪਹੁੰਚੇ ਤੇ ਸੈਣੀ ਦੀ ਕੋਠੀ ਨੂੰ ਘੇਰ ਲਿਆ। ਕੋਠੀ ਦੇ ਮੁੱਖ ਗੇਟ ਤੋਂ ਇਲਾਵਾ ਵਿਜੀਲੈਂਸ ਟੀਮ ਨੇ ਪਿਛਲੇ ਪਾਸੇ ਨੂੰ ਵੀ ਘੇਰ ਲਿਆ। ਹਾਲਾਂਕਿ ਵਿਜੀਲੈਂਸ ਟੀਮ ਤੁਰੰਤ....
ਸਾਬਕਾ ਡੀ.ਆਈ.ਜੀ. ਖੱਟੜਾ ਪਹਿਲੀ ਵਾਰ ਖੁੱਲ੍ਹੇ ਬੇਅਦਬੀ ਕਾਂਡ ‘ਤੇ ! ਤਾਜ਼ੇ ਚਲਾਣ ‘ਚੋਂ ਰਾਮ ਰਹੀਮ ਦਾ ਨਾਂ ਬਾਹਰ ਕੱਢਣ ਦੀ ਦੱਸੀ ਗੱਲ !
ਰਣਬੀਰ ਸਿੰਘ ਖੱਟੜਾ ਸਾਬਕਾ ਡੀ.ਆਈ.ਜੀ. ਪੰਜਾਬ ਪੁਲਿਸ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਪੜਤਾਲ ਕਰਨ ‘ਤੇ ਸੰਨ 2015 ਵਿੱਚ ਗਠਿਤ ਕੀਤੀ ਗਈ ਵਿਸ਼ੇਸ਼ ਜਾਂਚ ਕਮੇਟੀ ਦਾ ਮੁੱਖੀ ਬਣਾਇਆ ਗਿਆ ਸੀ। ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਸੰਬੰਧ ਵਿੱਚ ਸ਼੍ਰੀ ਅਕਾਲ ਸਾਹਿਬ ਵਿਖੇ ਸਿੱਖ ਜੱਥੇਬੰਦੀਆਂ ਦੀ ਮੀਟਿੰਗ ਵਿੱਚ ਸ਼ਾਮਿਲ ਹੋਣ ਸਮੇਂ ਉਹ ਪਹਿਲੀ ਵਾਰ ਖੁੱਲ੍ਹਦੇ ਬੋਲੇ। ਸਾਬਕਾ ਡੀ.ਆਈ.ਜੀ ਖੱਟੜਾ ਨੇ ਸ਼੍ਰੀ ਅਕਾਲ ਤਖਤ ‘ਤੇ ਇਸ ਸਬੰਧੀ ਕਈ ਅਹਿਮ ਖੁਲਾਸੇ ਕੀਤੇ। ਉਹਨਾਂ....