ਸ਼ਾਹਕੋਟ : ਦਾਣਾ ਮੰਡੀ ਪੂਨੀਆ ਦਾ ਅੱਜ ਪੇਂਡੂ ਵਿਕਾਸ, ਪੰਚਾਇਤ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅਚਾਨਕ ਦੌਰਾ ਕਰਕੇ ਝੋਨੇ ਦੇ ਖ੍ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਐੱਸਡੀਐੱਮ ਬਲਵੀਰ ਰਾਜ ਸਿੰਘ, ਹਲਕਾ ਇੰਚਾਰਜ ਰਤਨ ਸਿੰਘ ਕਾਕੜ ਕਲਾਂ, ਸਰਬਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਤੇ ਮਾਰਕੀਟ ਕਮੇਟੀ ਤੇ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਰਕਾਰ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਲਈ ਵਚਨਬੱਧ ਹੈ ਤੇ ਕਿਸਾਨਾਂ ਦੀ ਫ਼ਸਲ ਦੇ ਇਕ-ਇਕ ਦਾਣੇ ਦੀ ਖਰੀਦ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਪਾਸੋਂ ਝੋਨੇ ਦੀ ਖ਼ਰੀਦ, ਲਿਫ਼ਟਿੰਗ ਤੇ ਅਦਾਇਗੀ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਇਸ ਦੇ ਪ੍ਰਬੰਧਨ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਜਿਥੇ ਸਾਡਾ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟ ਹੁੰਦੀ ਹੈ। ਇਸ ਮੌਕੇ ਹਲਕਾ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਸ਼ਾਹਕੋਟ ਹਲਕੇ ਦੀਆਂ ਦਾਣਾ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਹੈ ਤੇ ਮੰਡੀਆਂ ’ਚ ਕਿਸਾਨਾਂ ਨੂੰ ਕੋਈ ਪਰੇਸ਼ਾਨੀ ਨਹੀਂ ਆ ਰਹੀ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਹਲਕਾ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਵੱਲੋਂ ਡੀਐੱਫ਼ਐੱਸਸੀ ਹਰਵੀਨ ਕੌਰ, ਡੀਐੱਮਓ ਜਲੰਧਰ ਅਰਵਿੰਦਰ ਸਿੰਘ ਸ਼ਾਹੀ, ਐੱਸਡੀਐੱਮ ਸ਼ਾਹਕੋਟ ਬਲਵੀਰ ਰਾਜ ਸਿੰਘ, ਮਾਰਕੀਟ ਕਮੇਟੀ ਸ਼ਾਹਕੋਟ ਦੇ ਸਕੱਤਰ ਤਜਿੰਦਰ ਕੁਮਾਰ ਅਤੇ ਐਡਵੋਕੇਟ ਅਭੈ ਗੁਪਤਾ ਮਲਸੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਡੀਐੱਮ ਮਾਰਕਫੈੱਡ ਇੰਦਰਜੀਤ ਸਿੰਘ, ਡੀਐੱਮ ਪਨਸਪ ਮਨਪ੍ਰਰੀਤ ਸਿੰਘ, ਡੀਐੱਮ ਵੇਅਰ ਹਾਊਸ ਸੁਖਵਿੰਦਰ ਸਿੰਘ, ਡੀਐੱਸਪੀ ਗੁਰਪ੍ਰਰੀਤ ਸਿੰਘ ਗਿੱਲ, ਐੱਸਐੱਚਓ ਗੁਰਿੰਦਰਜੀਤ ਸਿੰਘ ਨਾਗਰਾ, ਪਵਨ ਅਗਰਵਾਲ ਪ੍ਰਧਾਨ ਕੱਚਾ ਆੜਤੀਆ ਐਸੋਸੀਏਸ਼ਨ ਸ਼ਾਹਕੋਟ, ਗੁਰਮੁੱਖ ਸਿੰਘ ਕੋਟਲਾ ਚੇਅਰਮੈਨ ਬਲਾਕ ਸੰਮਤੀ, ਬਲਵਿੰਦਰ ਸਿੰਘ ਟਿੱਡੂ ਸਾਬਕਾ ਪ੍ਰਧਾਨ ਨਗਰ ਪੰਚਾਇਤ ਲੋਹੀਆਂ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।