- ਜਿਲ੍ਹਾ ਅਤੇ ਸ਼ੈਸਨ ਜੱਜ ਵੱਲੋ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਨਵਾਂਸ਼ਹਿਰ, 17 ਅਕਤੂਬਰ : ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਦੇ ਨਿਰਦੇਸ਼ਾਂ ਤਹਿਤ ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹੇ ਭਰ ਵਿੱਚ 30 ਅਕਤੂਬਰ 2023 ਤੱਕ ਪੰਜਾਬ ਨਸ਼ੇ ਦੇ ਖਿਲਾਫ ਮੁਹਿੰਮ ਚਲਾਈ ਗਈ ਹੈ । ਇਸ ਮੁਹਿੰਮ ਦੇ ਸਬੰਧ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਪੰਜਾਬ ਨਸ਼ੇ ਦੇ ਖਿਲਾਫ ਮੁਹਿੰਮ ਤਹਿਤ ਨਸ਼ਿਆ ਦੇ ਖਿਲਾਫ ਅਤੇ ਆਮ ਲੋਕਾਂ ਅਤੇ ਨੌਜਵਾਨ ਪੀੜੀ ਨੂੰ ਨਸ਼ਿਆਂ ਤੋ ਦੂਰ ਰਹਿਣ ਸਬੰਧੀ ਜਾਗਰੂਕ ਕਰਨ ਦੇ ਲਈ ਜ਼ਿਲ੍ਹਾਂ ਕਚਹਿਰੀਆਂ ਤੋਂ ਚੰਡੀਗ੍ਹੜ ਚੌਕ ਤੱਕ ਰੈਲੀ ਕੱਢੀ ਗਈ । ਇਸ ਰੈਲੀ ਨੂੰ ਜ਼ਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ ਵੱਲੋ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ । ਇਸ ਰੈਲੀ ਵਿੱਚ ਐਸ.ਐਸ.ਪੀ ਡਾ.ਅਖਿਲ ਚੌਧਰੀ, ਵਧੀਕ ਜ਼ਿਲ੍ਹਾ ਤੇ ਸ਼ੈਸਨ ਜੱਜ-1 ਕਰੂਨੇਸ਼ ਕੁਮਾਰ, ਪ੍ਰਿੰਸੀਪਲ ਜੱਜ ਫੈਮਲੀ ਕੋਰਟ ਮਿਸ.ਮਨੀਸ਼ਾ ਜੈਨ, ਸੀ.ਜੇ.ਐਮ-ਕਮ- ਸਕੱਤਰ ਕਮਲਦੀਪ ਸਿੰਘ ਧਾਲੀਵਾਲ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਵਧੀਕ ਸਿਵਲ ਜੱਜ (ਸੀਨੀਅਰ ਡੀਵੀਜਨ) ਜਗਬੀਰ ਸਿੰਘ ਮਹਿੰਦੀਰੱਤਾ, ਸਿਵਲ ਜੱਜ (ਜੂਨੀਅਰ ਡੀਵੀਜਨ) ਸਰਵੇਸ਼ ਸਿੰਘ, ਸਿਵਲ ਜੱਜ (ਜੂਨੀਅਰ ਡੀਵੀਜਨ) ਮਿਸ.ਮੋਨਿਕਾ ਚੌਹਾਨ, ਐਸ.ਡੀ.ਐਮ ਵਿਕਰਮਜੀਤ ਸਿੰਘ ਅਤੇ ਡੀ.ਐਸ.ਪੀ ਮਾਧਵੀ ਸ਼ਰਮਾ ਸਮੂਹ ਅਧਿਕਾਰੀਆ ਨੇ ਭਾਗ ਲਿਆਂ ਗਿਆ । ਇਸ ਤੋਂ ਇਲਾਵਾ ਇਸ ਰੈਲੀ ਵਿੱਚ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਸਟਾਫ ਮੈਬਰ, ਜੇ.ਐਸ.ਐਫ.ਐਚ ਸੀਨੀਅਰ ਸੰਕੈਡੰਰੀ ਸਕੂਲ ਦੇ ਵਿਦਿਆਰਥੀਆਂ, ਪੀ.ਐਲ.ਵੀ ਅਤੇ ਸਾਂਝ ਕੇਂਦਰ ਦੇ ਕਰਮਚਾਰੀਆਂ ਵੱਲੋ ਵੀ ਭਾਗ ਲਿਆ ਗਿਆ । ਇਸ ਰੈਲੀ ਦਾ ਮੁੱਖ ਮੰਤਵ ਆਮ ਲੋਕਾਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋ ਦੂਰ ਰਹਿਣ ਬਾਰੇ ਜਾਗਰੂਕਤ ਕਰਨਾ ਹੈ । ਇਸ ਤੋ ਇਲਾਵਾ ਉਨ੍ਹਾਂ ਨੌਜਵਾਨ ਪੀੜੀ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਕਿ ਹਰ ਇੱਕ ਨੌਜਵਾਨ ਨੂੰ ਕਿਸੇ ਨਾ ਕਿਸੇ ਕੰਮ ਵਿੱਚ ਲੱਗਣਾ ਚਾਹੀਦਾ ਹੈ ਅਤੇ ਮਾੜੀ ਸੰਗਤ ਤੋਂ ਬਚਣਾ ਚਾਹੀਦਾ ਹੈ ਅਤੇ ਨਸ਼ਿਆ ਤੋ ਦੂਰ ਰਹਿਣਾ ਚਾਹੀਦਾ ਹੈ । ਨੌਜਵਾਨਾ ਨੂੰ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ ਤਾ ਅਤੇ ਸਿਹਤਮੰਦ ਜੀਵਨ ਜਿਊਣ ਲਈ ਖੇਡਾਂ ਨੂੰ ਪਿਆਰ ਕਰਨਾ ਚਾਹੀਦਾ ਨਾ ਕਿ ਨਸ਼ੇ ਨਾਲ । ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਛੋਟੇ- ਛੋਟੇ ਉਪਰਾਲਿਆਂ ਨਾਲ ਸਮਾਜ ਵਿੱਚ ਵਧੀਆ ਨਤੀਜੇ ਆਉਣਗੇ, ਜਿਸ ਨਾਲ ਪੰਜਾਬ ਛੇਤੀ ਹੀ ਨਸ਼ਾ ਮੁਕਤ ਹੋ ਜਾਵੇਗਾ ।