- ਪਿੰਡ ਕਟਵਾੜਾ ਕਲਾ ਅਤੇ ਥੋਪੀਆ ਦੇ ਵਿਕਾਸ ਲਈ 3-3 ਲੱਖ ਰੁਪਏ ਦੇਣ ਦਾ ਐਲਾਨ
ਬਲਾਚੌਰ, 10 ਜੂਨ : ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਸੂਬੇ ਦੀ ਕਾਂਗਰਸ ਸਰਕਾਰ ਦੌਰਾਨ ਲੋਕ ਸਭਾ ਹਲਕੇ ਅਤੇ ਖਾਸ ਕਰਕੇ ਬਲਾਚੌਰ ਵਿਧਾਨ ਸਭਾ ਹਲਕੇ ਵਿੱਚ ਬਹੁਤ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਹ ਦੌਰ ਅੱਗੇ ਵੀ ਜਾਰੀ ਰਹੇਗਾ ਅਤੇ ਉਹ ਆਪਣੇ ਸੰਸਦੀ ਕੋਟੇ ਵਿੱਚੋਂ ਫੰਡ ਜਾਰੀ ਕਰਕੇ ਹਲਕੇ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਆਉਣ ਦੇਣਗੇ। ਇਸ ਮੌਕੇ ਪਿੰਡ ਕਟਵਾੜਾ ਕਲਾ ਅਤੇ ਥੋਪੀਆ ਵਿਖੇ ਵੱਖ-ਵੱਖ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ, ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵੇਲੇ ਬਲਾਚੌਰ ਵਿਧਾਨ ਸਭਾ ਹਲਕੇ ਨੂੰ ਬੱਲੋਵਾਲ ਸੌਂਖੜੀ ਵਿਖੇ ਖੇਤੀਬਾੜੀ ਕਾਲਜ ਬਣਾਇਆ ਗਿਆ ਸੀ, ਜਿਸ ਨਾਲ ਖੇਤੀਬਾੜੀ ਖੇਤਰ ਵਿੱਚ ਪੜ੍ਹਾਈ ਕਰਨ ਦੇ ਇੱਛੁਕ ਵਿਦਿਆਰਥੀਆਂ ਨੂੰ ਕਾਫੀ ਫਾਇਦਾ ਮਿਲੇਗਾ ਅਤੇ ਉਨ੍ਹਾਂ ਨੂੰ ਜ਼ਿਆਦਾ ਦੂਰ ਨਹੀਂ ਜਾਣਾ ਪਵੇਗਾ। ਇਸ ਤੋਂ ਇਲਾਵਾ, ਹਲਕੇ ਦੀਆਂ ਸੜਕਾਂ ਨੂੰ ਚੌੜਾ ਕੀਤਾ ਗਿਆ, ਜਿਸ ਨਾਲ ਇਲਾਕੇ ਦੀ ਟ੍ਰੈਫਿਕ ਸਮੱਸਿਆ ਕਾਫੀ ਹੱਦ ਤੱਕ ਹੱਲ ਹੋ ਗਈ। ਇਸੇ ਤਰ੍ਹਾਂ ਹਲਕੇ ਦੇ ਵਿਕਾਸ ਲਈ ਉਨ੍ਹਾਂ ਦੇ ਸੰਸਦੀ ਕੋਟੇ ਵਿੱਚੋਂ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਦੋਵਾਂ ਪਿੰਡਾਂ ਦੇ ਵਿਕਾਸ ਲਈ 3-3 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਫੰਡਾਂ ਦੀ ਕਮੀ ਨੂੰ ਇਲਾਕੇ ਦੇ ਵਿਕਾਸ ਦੇ ਰਾਹ ਵਿੱਚ ਰੋੜਾ ਨਹੀਂ ਬਣਨ ਦਿੱਤਾ ਜਾਵੇਗਾ। ਇਨ੍ਹਾਂ ਜਨਤਕ ਮੀਟਿੰਗਾਂ ਵਿੱਚ ਹੋਰਨਾਂ ਤੋਂ ਇਲਾਵਾ, ਸਾਬਕਾ ਵਿਧਾਇਕ ਦਰਸ਼ਨ ਲਾਲ ਮੰਗੂਪੁਰ, ਪੰਜਾਬ ਲਾਰਜ ਉਦਯੋਗਿਕ ਵਿਕਾਸ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਅਜੇ ਮੰਗੂਪੁਰ, ਜ਼ਿਲ੍ਹਾ ਸਹਿਕਾਰੀ ਬੈਂਕ ਦੇ ਚੇਅਰਮੈਨ ਹਰਜੀਤ ਜਾਡਲੀ, ਬਲਾਚੌਰ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਰਾਜਿੰਦਰ ਸਿੰਘ ਸ਼ਿੰਦੀ, ਬਲਾਕ ਕਾਂਗਰਸ ਸਰੋਏ ਪ੍ਰਧਾਨ ਤਿਲਕ ਰਾਜ ਸੂਦ, ਸੀਨੀਅਰ ਮੀਤ ਪ੍ਰਧਾਨ ਬਲਾਕ ਕਾਂਗਰਸ ਸਰੋਏ ਓਂਕਾਰ ਚੌਧਰੀ, ਓ.ਬੀ.ਸੀ ਬਲਾਕ ਸਰਾਏ ਚੇਅਰਮੈਨ ਹਰਪਾਲ ਸਿੰਘ, ਨਵੀਨ ਅਦੋਆਣਾ, ਡਾ. ਸੋਹਣ ਸਿੰਘ, ਵਿੱਕੀ ਬੱਬੂ ਥੋਪੀਆ, ਚੌਧਰੀ ਸੋਮਨਾਥ, ਚੌਧਰੀ ਸੁਰੇਸ਼ ਕੁਮਾਰ, ਸੰਜੀਵ ਕੁਮਾਰ ਪੰਡਿਤ, ਸ੍ਰੀਰਾਮ ਬਾਜਵਾ, ਪਰਸ ਰਾਮ ਕਾਲਾ, ਪੰਮੀ ਮਾਸਟਰ, ਲਾਲਾ ਸੋਹਣ ਲਾਲ, ਗੁਰਮੀਤ ਸਿੰਘ, ਰਣਜੀਤ ਸਿੰਘ, ਸੇਠੀ ਚੌਹਾਨ, ਪ੍ਰੇਮ ਚੰਦ ਏਅਰ ਫੋਰਸ, ਭਿੰਦਰ ਲਾਡੀ, ਮਾਸਟਰ ਓਮ ਪ੍ਰਕਾਸ਼, ਬਨਾਰਸੀ ਦਾਸ, ਵੇਦ ਰਾਮ ਆਦਿ ਹਾਜ਼ਰ ਸਨ |