- ਰਾਤ ਵੇਲੇ ਕੰਬਾਈਨਾਂ ਨਾਲ ਕਟਾਈ ਉੱਪਰ ਵੀ ਰੋਕ
ਕਪੂਰਥਲਾ : 25 ਸਤੰਬਰ 2024 : ਜ਼ਿਲਾ ਮੈਜਿਸਟਰੇਟ ਅਮਿਤ ਕੁਮਾਰ ਪੰਚਾਲ ਵੱਲੋਂ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਤਹਿਤ ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਪੂਰਥਲਾ ਦੀ ਹੱਦ ਅੰਦਰ ਝੋਨੇ ਦੀ ਰਹਿੰਦ ਖੂੰਦ/ਪਰਾਲੀ ਨੂੰ ਅੱਗ ਲਗਾਉਣ ’ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਕੰਬਾਈਨਾਂ ਰਾਹੀਂ ਕਪੂਰਥਲਾ ਜ਼ਿਲ੍ਹੇ ਅੰਦਰ ਸ਼ਾਮ 6 ਵਜੇ ਤੋਂ ਸਵੇਰੇ 10.00 ਵਜੇ ਤੱਕ ਝੋਨੇ ਦੀ ਕਟਾਈ ’ਤੇ ਪਾਬੰਦੀ ਰਹੇਗੀ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਕਿਸਾਨ ਝੋਨੇ ਦੀ ਕਟਾਈ ਤੋਂ ਬਾਅਦ ਬਚ ਗਈ ਰਹਿੰਦ ਖੂੰਹਦ/ਪਰਾਲੀ/ਨਾੜ ਨੂੰ ਖੇਤਾਂ ਵਿੱਚ ਅੱਗ ਲਗਾ ਦਿੰਦੇ ਹਨ, ਜਿਸ ਨਾਲ ਵਾਤਾਵਰਣ, ਜੀਵ ਜੰਤੂਆਂ, ਲਾਗੇ ਖੜ੍ਹੀ ਫਸਲ, ਸੜਕ ਦੇ ਕਿਨਾਰੇ ਲਗਾਏ ਬੂਟੇ/ਦਰਖਤਾਂ ਨੂੰ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ। ਜਿਸ ਕਾਰਨ ਪਰਾਲੀ ਨੂੰ ਸਾੜਣ ’ਤੇ ਮੁਕੰਮਲ ਪਾਬੰਦੀ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਰਾਤ ਵੇਲੇ ਝੇਨੇ ਦੀ ਕਟਾਈ ਨਾਲ ਜਿੱਥੇ ਫਸਲ ਦੀ ਗੁਣਵੱਤਾ ਉੱਥੇ ਹੀ ਨਮੀ ਦੀ ਮਾਤਰਾ ਬਹੁਤ ਵੱਧ ਜਾਂਦੀ ਹੈ ਜਿਸ ਕਰਕੇ ਰਾਤ ਵੱਲੇ ਝੇਨੇ ਦੀ ਕਟਾਈ ’ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 25-09-2024 ਤੋਂ 23-11-2024 ਤੱਕ ਲਾਗੂ ਰਹਿਣਗੇ।