ਜਲੰਧਰ 20 ਅਪ੍ਰੈਲ : ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਜੀ ਤੇ ਸ਼੍ਰੀ ਵਿਪੁਲ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਫਰੀਦਕੋਟ ਤੋਂ ਉਮੀਦਵਾਰ ਸ਼੍ਰੀ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜ. ਰਾਜਕੁਮਾਰ ਮਜੋਤਰਾ ਜੀ ਹੋਣਗੇ। ਕੇਂਦਰੀ ਕੋਆਰਡੀਨੇਟਰ ਸ਼੍ਰੀ ਵਿਪੁਲ ਕੁਮਾਰ ਜੀ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਉਮੀਦਵਾਰ ਘੋਸ਼ਿਤ ਕਰ ਦਿੱਤੇ ਜਾਣਗੇ, ਸਾਰੇ ਉਮੀਦਵਾਰਾਂ ਦੇ ਪੈਨਲ ਤੇ ਅੰਤਿਮ ਫੈਂਸਲਾ ਭੈਣ ਕੁਮਾਰੀ ਮਾਇਆਵਤੀ ਜੀ ਵਲੋਂ ਲਿਆ ਜਾ ਰਿਹਾ ਹੈ। ਬਸਪਾ ਸੂਬਾ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਫਰੀਦਕੋਟ ਤੋਂ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਜੀ ਬਸਪਾ ਦੇ ਮੌਜੂਦਾ ਜ਼ਿਲ੍ਹਾ ਪ੍ਰਧਾਨ ਹਨ ਅਤੇ ਲੰਬੇ ਸਮੇਂ ਤੋਂ ਪਾਰਟੀ ਦੀ ਸੇਵਾ ਕਰ ਰਹੇ ਹਨ। ਸ ਗੜੀ ਨੇ ਗੁਰਦਾਸਪੁਰ ਤੋ ਦਿੱਤੇ ਉਮੀਦਵਾਰਾਂ ਬਾਰੇ ਬੋਲਦਿਆਂ ਕਿਹਾ ਕਿ ਇੰਜੀਨੀਅਰ ਰਾਜਕੁਮਾਰ ਜਨੋਤਰਾ ਜੀ ਮਹਾਸ਼ਾ ਭਾਈਚਾਰੇ ਤੋਂ ਅਤੇ ਆਲ ਇੰਡੀਆ ਮਹਾਸ਼ਾ ਏਕਤਾ ਮੰਚ ਦੇ ਪ੍ਰਧਾਨ ਵੀ ਹਨ। ਸ ਗੜ੍ਹੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਾਹਿਬ ਕਾਂਸ਼ੀ ਰਾਮ ਜੀ ਵੇਲੇ 1985, 1989 ,1992 ਅਤੇ 1996 ਦੀ ਲੋਕ ਸਭਾ ਚੋਣ ਵਿੱਚ ਮਹਾਸ਼ਾ ਭਾਈਚਾਰੇ ਦੇ ਸ੍ਰੀ ਧਰਮ ਚੰਦ ਜੀ ਨੂੰ ਲੋਕ ਸਭਾ ਗੁਰਦਾਸਪੁਰ ਚਾਰ ਵਾਰ ਲੜਾਈ ਅਤੇ 30 ਸਾਲ ਬਾਅਦ ਬਹੁਜਨ ਸਮਾਜ ਪਾਰਟੀ ਨੇ ਮੁੜ ਤੋਂ ਮਹਾਸ਼ਾ ਭਾਈਚਾਰੇ ਨੂੰ ਪੂਰੇ ਪੰਜਾਬ ਵਿੱਚ ਲਾਮਬੰਦੀ ਕਰਨ ਦੇ ਲਈ ਗੁਰਦਾਸਪੁਰ ਦੀ ਟਿਕਟ ਦਿੱਤੀ ਹੈ।