- ਕਿਹਾ, ਪ੍ਰਬੰਧਕ ਕਮੇਟੀ ਜਲਦ ਤੋਂ ਜਲਦ ਸਰਕਾਰੀ ਸਕੂਲ ਦੀ ਨਵੀਂ ਇਮਾਰਤ ਬਣਾ ਕੇ ਸਰਕਾਰ ਨੂੰ ਸੌਂਪਣ
ਹੁਸ਼ਿਆਰਪੁਰ, 24 ਸਤੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ। ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਨਾਲ-ਨਾਲ ਸਕੂਲਾਂ ਦੇ ਪੱਧਰ ਨੂੰ ਹੋਰ ਵਧੇਰੇ ਬਿਹਤਰ ਬਣਾਇਆ ਜਾ ਰਿਹਾ ਹੈ। ਉਹ ਅੱਜ ਗੁਰਦੁਆਰਾ ਸ੍ਰੀ ਕਲਗੀਧਰ ਗੋਕੁਲ ਨਗਰ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਗੋਕੁਲ ਨਗਰ ਦੇ ਤਬਾਦਲੇ ਦੀ ਰਜਿਸਟਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪਣ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਹੁਣ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਸ ਸਰਕਾਰੀ ਸਕੂਲ ਦੀ ਨਵੀਂ ਇਮਾਰਤ ਬਣਾਈ ਜਾ ਰਹੀ ਹੈ, ਜੋ ਕਿ ਪ੍ਰਸੰਸਾਯੋਗ ਕਾਰਜ ਹੈ। ਉਨ੍ਹਾਂ ਪ੍ਰਬੰਧਕ ਕਮੇਟੀ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜਲਦ ਤੋਂ ਜਲਦ ਸਕੂਲ ਦੀ ਨਵੀਂ ਇਮਾਰਤ ਬਣਾ ਕੇ ਸਰਕਾਰ ਨੂੰ ਸੌਂਪੀ ਜਾਵੇ, ਤਾਂ ਜੋ ਇਥੇ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਹੋਰ ਬਿਹਤਰ ਬੁਨਿਆਦੀ ਸੁਵਿਧਾਵਾਂ ਮਿਲ ਸਕਣ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਮਨਜੋਤ ਕੌਰ, ਕੌਂਸਲਰ ਜਸਵੰਤ ਰਾਏ, ਕੁਲਵਿੰਦਰ ਸਿੰਘ, ਹਰਭਗਤ ਸਿੰਘ ਤੁਲੀ, ਪਰਮਜੀਤ ਸਿੰਘ ਟਿੰਮਾ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ, ਮੀਤ ਪ੍ਰਧਾਨ ਮਨਜੀਤ ਸਿੰਘ, ਖਜਾਨਚੀ ਹਰਜੀਤ ਸਿੰਘ, ਅਮਰਜੀਤ ਸਿੰਘ, ਬਲਵਿੰਦਰ ਸਿੰਘ, ਜਗਤਾਰ ਸਿੰਘ, ਦਵਿੰਦਰ ਸਿੰਘ ਕੋਹਲੀ, ਹਰਮਿੰਦਰ ਸਿੰਘ ਗੋਪੀ ਵੀ ਮੌਜੂਦ ਸਨ।