ਨਵਾਂਸ਼ਹਿਰ, 15 ਜੁਲਾਈ 2024 : ਡਿਪਟੀ ਕਮਿਸ਼ਨਰ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ (ਆਈ.ਏ.ਐਸ) ਅਤੇ ਡਾਇਰੈਕਟਰ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਨਵਾਂ ਸ਼ਹਿਰ ਵਿੱਚ ਬਾਲ ਭਿੱਖਿਆ ਨੂੰ ਰੋਕਣ ਲਈ ਸਬ ਡਿਵੀਜ਼ਨਲ ਕਮੇਟੀ ਵੱਲੋ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੇ ਚਲਦੇ ਪਿਛਲੇ ਕੁਝ ਦਿਨਾਂ ਤੋਂ ਜਿਲੇ ਦੇ ਵੱਖ ਵੱਖ ਥਾਵਾਂ ਤੇ ਬਾਲ ਭਿਖਿਆ ਨੂੰ ਰੋਕਣ ਲਈ ਚੈਕਿੰਗ ਕੀਤੀ ਜਾ ਰਹੀ ਹੈ। ਇਹ ਚੈਕਿੰਗ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਦੀ ਅਗਵਾਈ ਹੇਠ ਕੀਤੀ ਜਾ ਰਹੀ ਹੈ। ਨਵਾਂਸ਼ਹਿਰ ਬਲਾਕ ਦੇ ਮੇਨ ਰੋਡ, ਕੋਠੀ ਰੋੜ, ਗੀਤਾ ਭਵਨ ਰੋਡ ਵਿਚ ਚੈਕਿੰਗ ਕੀਤੀ ਗਈ ਅਤੇ ਟੀਮ ਵੱਲੋਂ ਬਾਲ ਭਿਖਿਆ ਸਬੰਧੀ ਇੱਕ ਵੀ ਬੱਚਾ ਭੀਖ ਮੰਗਦੇ ਹੋਏ ਨਹੀਂ ਪਾਇਆ ਗਿਆ। ਜਿਲਾ ਬਾਲ ਸੁਰੱਖਿਆ ਅਫਸਰ ਵੱਲੋਂ ਦੱਸਿਆ ਗਿਆ ਕਿ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਜੀ ਦੇ ਹੁਕਮਾ ਅਨੁਸਾਰ ਬਾਲ ਭਿਖਿਆ ਸਬੰਧੀ ਚੈਕਿੰਗ ਪੂਰੇ ਪੰਜਾਬ ਵਿੱਚ ਕੀਤੀ ਜਾ ਰਹੀ ਹੈ ਤਾਂ ਜੋ ਦੂਜੇ ਰਾਜਾਂ ਤੋਂ ਆਏ ਹੋਏ ਪਰਵਾਸੀਆਂ ਨੂੰ ਪੰਜਾਬ ਵਿੱਚ ਭਿੱਖਿਆ ਕਰਨ ਤੋਂ ਰੋਕਿਆ ਜਾ ਸਕੇ ਅਤੇ ਭਿਖਿਆ ਵਿੱਚ ਲੱਗੇ ਹੋਏ ਬੱਚਿਆਂ ਨੂੰ ਸਿੱਖਿਆ ਨਾਲ ਜੋੜ ਕੇ ਉਹਨਾਂ ਦੇ ਭਵਿੱਖ ਨੂੰ ਉਜਵਲ ਬਣਾਇਆ ਜਾ ਸਕੇ। ਜਿਲਾ ਬਾਲ ਸੁਰੱਖਿਆ ਅਫਸਰ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ 18 ਸਾਲ ਤੋਂ ਛੋਟੇ ਉਮਰ ਦੇ ਬੱਚਿਆਂ ਤੋਂ ਭੀਖ ਨਾ ਮੰਗਵਾਈ ਜਾਏ ਅਤੇ ਜੇਕਰ ਕੋਈ ਵੀ 18 ਸਾਲ ਤੋਂ ਘੱਟ ਉਮਰ ਦਾ ਬੱਚਾ ਭੀਖ ਮੰਗਦਾ ਹੋਇਆ ਨਜ਼ਰ ਆਉਂਦਾ ਹੈ ਤਾਂ ਉਸਦੀ ਜਾਣਕਾਰੀ ਜਿਲਾ ਬਾਲ ਸੁਰੱਖਿਆ ਯੂਨਿਟ ਜਾਂ ਚਾਇਲਡ ਹੈਲਪਲਾਈਨ ਨੰਬਰ 1098 ਤੇ ਦਿੱਤੀ ਜਾਵੇ । ਮੌਕੇ ਤੇ ਹਾਜ਼ਰ ਰਜਿੰਦਰ ਕੌਰ ਬਾਲ ਰੱਖਿਆ ਅਫਸਰ ਵੱਲੋਂ ਦੱਸਿਆ ਗਿਆ ਕੀ ਜੀਰੋ ਤੋਂ 18 ਸਾਲ ਤੱਕ ਦੇ ਬੱਚਿਆਂ ਤੋਂ ਭੀਖ ਮੰਗਵਾਉਣ ਵਾਲੇ ਵਿਅਕਤੀ ਖਿਲਾਫ ਜੁਵੇਨਾਈਲ ਜਸਟਿਸ ਐਕਟ ਅਧੀਨ ਦੋ ਸਾਲ ਤੱਕ ਦੀ ਸਜ਼ਾ ਅਤੇ 1 ਲੱਖ ਰੁਪਏ ਜੁਰਮਾਨਾ ਹੋ ਸਕਦਾ ਹੈ। ਚੈਕਿੰਗ ਟੀਮ ਵਿੱਚ ਜਿਲਾ ਬਾਲ ਸੁਰੱਖਿਆ ਯੂਨਿਟ ਤੋਂ ਰਜਿੰਦਰ ਕੌਰ ਬਾਲ ਸੁਰੱਖਿਆ ਅਫਸਰ, ਸੰਤੋਸ਼ ਡਾਟਾ ਐਂਟਰੀ ਆਪਰੇਟਰ, ਸਿੱਖਿਆ ਵਿਭਾਗ ਤੋਂ ਟੀਚਰ ਬਲਕਾਰ ਚੰਦ, ਸੀਡੀਪੀਓ ਦਫਤਰ ਤੋਂ ਸੁਪਰਵਾਈਜ਼ਰ ਹਰਮੇਸ਼ ਰਾਣੀ , ਪੁਲਿਸ ਵਿਭਾਗ ਤੋਂ ਬਲਕਾਰ ਸਿੰਘ ਏਐਸਆਈ ਦੇ ਨਾਲ ਨਾਲ ਬੀਡੀਪੀਓ ਆਫਿਸ ਤੋਂ ਜੁਝਾਰ ਸਿੰਘ ਮੌਜੂਦ ਸਨ।