ਜਲੰਧਰ, 23 ਦਸੰਬਰ : 8 ਮਹੀਨਿਆਂ ਬਾਅਦ ਇਕ ਔਰਤ ਦੀ ਕੋਰੋਨਾ ਇਨਫੈਕਸ਼ਨ ਕਾਰਨ ਮੌਤ ਹੋ ਗਈ ਹੈ। ਔਰਤ ਨੂੰ ਸ਼ੂਗਰ ਵੀ ਸੀ। ਉਹ ਆਪਣਾ ਇਲਾਜ ਕਰਵਾਉਣ ਲਈ ਹੁਸ਼ਿਆਰਪੁਰ ਦੇ ਪਿੰਡ ਸ਼ੇਰਪੁਰ ਤੋਂ ਜਲੰਧਰ ਦੇ ਇਕ ਨਿੱਜੀ ਹਸਪਤਾਲ ਪਹੁੰਚੀ ਸੀ। ਔਰਤ ਨੂੰ ਤੇਜ਼ ਬੁਖਾਰ ਸੀ ਅਤੇ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ। ਹਸਪਤਾਲ 'ਚ ਉਸ ਦਾ ਕੋਰੋਨਾ ਟੈਸਟ ਕੀਤਾ ਗਿਆ। ਜਿਸ ਵਿਚ ਉਹ ਪਾਜ਼ੇਟਿਵ ਪਾਈ ਗਈ ਸੀ। ਮਹਿਲਾ ਦਾ ਸਸਕਾਰ ਕੋਵਿਡ ਪ੍ਰੋਟੋਕੋਲ ਨਾਲ ਕੀਤਾ ਜਾਵੇਗਾ। ਇਸ ਦੇ ਨਾਲ ਹੀ ਜਲੰਧਰ 'ਚ 46 ਸਾਲਾ ਵਿਅਕਤੀ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। ਜਿਸ ਨੂੰ ਘਰ 'ਚ ਆਈਸੋਲੇਟ ਕਰ ਦਿਤਾ ਗਿਆ ਹੈ। ਸਿਵਲ ਸਰਜਨ ਡਾ. ਜਗਦੀਪ ਚਾਵਲਾ ਨੇ ਦਸਿਆ ਕਿ ਜਲੰਧਰ ਦੇ ਸਿਵਲ ਹਸਪਤਾਲ 'ਚ ਮਰੀਜ਼ਾਂ ਲਈ ਤਿਆਰੀਆਂ ਕੀਤੀਆਂ ਗਈਆਂ ਹਨ, 4 ਬਿਸਤਰਿਆਂ ਦਾ ਆਈਸੋਲੇਸ਼ਨ ਵਾਰਡ ਵੀ ਬਣਾਇਆ ਗਿਆ ਹੈ।