- ਖਰੀਦ ਪ੍ਰਬੰਧਾਂ ਸਬੰਧੀ ਮੌਕੇ ’ਤੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਨਵਾਂਸ਼ਹਿਰ, 20 ਜੂਨ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵਲੋ ਮੁੱਖ ਦਾਣਾ ਮੰਡੀ ਨਵਾਂ ਸ਼ਹਿਰ ਦਾ ਦੌਰਾ ਕਰਕੇ ਮੱਕੀ ਦੀ ਖੁੱਲੀ ਬੋਲੀ ਦੇ ਪ੍ਰਬੰਧਾਂ ਦਾ ਜਾਇਜਾ ਲਿਆ । ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਦੇ ਵਿਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਮੰਡੀਆਂ ਦੇ ਵਿਚ ਕਿਸਾਨਾਂ ਦੀਆਂ ਮੁੱਢਲੀਆਂ ਸਹੂਲਤਾਂ ਦੇ ਲਈ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਦੇ ਨਾਲ ਸਮੇਂ-ਸਮੇਂ ’ਤੇ ਗੱਲਬਾਤ ਕਰਦੇ ਰਹਿਣ ਅਤੇ ਮੰਡੀਆਂ ਦੇ ਵਿਚ ਕਿਸਾਨਾਂ ਦੇ ਵੱਲੋਂ ਜੋ ਵੀ ਸਮੱਸਿਆਵਾਂ ਧਿਆਨ ਦੇ ਵਿੱਚ ਲਿਆਂਦੀਆਂ ਜਾਂਦੀਆਂ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਰੁਪਿੰਦਰ ਮਿਨਹਾਸ, ਸਕੱਤਰ ਮਾਰਕਿਟ ਕਮੇਟੀ ਨਵਾਂ ਸ਼ਹਿਰ ਇੰਦਰਜੀਤ ਸਿੰਘ, ਆੜਤੀਆ ਐਸੋਸੀਏਸ਼ਨ ਦਾਣਾ ਮੰਡੀ ਨਵਾਂ ਸ਼ਹਿਰ ਦਾ ਪ੍ਰਧਾਨ ਮਨਜਿੰਦਰ ਸਿੰਘ ਵਾਲੀਆ, ਸੁਪਰਵਾਈਜਰ ਕਮਲ ਕੁਮਾਰ, ਗੁਲਾਟੀ ਬ੍ਰਦਰਜ, ਮੱਖਣ ਸਿੰਘ ਗਰੇਵਾਲ, ਹੋਰ ਆੜਤੀ ਸਹਿਵਾਨ ਅਤੇ ਕਿਸਾਨ ਹਾਜ਼ਰ ਸਨ।