- ਡਿਪਟੀ ਕਮਿਸ਼ਨਰ ਵਲੋਂ ਨੌਜਵਾਨਾਂ ਦੀ ਸਹੂਲਤ ਲਈ ਕਿਊ ਆਰ ਸਕੈਨ ਕੋਡ ਜਾਰੀ
ਕਪੂਰਥਲਾ, 10 ਸਤੰਬਰ 2024 : ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀਆਂ ਸੇਵਾਵਾਂ ਦੀ ਰਜਿਸਟ੍ਰੇਸ਼ਨ ਲਈ ਕਿਊ ਆਰ ਸਕੈਨ ਕੋਡ ਜਾਰੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ / ਸਵੈ-ਰੋਜ਼ਗਾਰ ਅਤੇ ਸਕਿੱਲ ਟ੍ਰੇਨਿੰਗ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜਾਰੀ ਰਜਿਸਟ੍ਰੇਸ਼ਨ ਸਕੈਨ ਕੋਡ ਨੌਜਵਾਨਾਂ ਲਈ ਬਹੁਤ ਲਾਹੇਵੰਦ ਸਾਬਿਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਕਿਊ ਆਰ ਕੋਡ (https://tinyurl.com/DBEEKPTREGISTRATION )ਨੂੰ ਸਕੈਨ ਕਰਕੇ, ਪ੍ਰਾਰਥੀ ਆਪਣੇ ਮੋਬਾਈਲ ਫੋਨ ਰਾਹੀਂ ਘਰ ਬੈਠਿਆਂ ਹੀ ਆਪਣੀ ਮੁੱਢਲੀ ਜਾਣਕਾਰੀ ਭਰਦੇ ਹੋਏ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਨੂੰ ਆਪਣੀ ਰੋਜ਼ਗਾਰ / ਸਵੈ-ਰੋਜ਼ਗਾਰ /ਸਕਿੱਲ ਟ੍ਰੇਨਿੰਗ ਸਬੰਧੀ ਜ਼ਰੂਰਤ ਬਾਰੇ ਜਾਣੂੰ ਕਰਵਾ ਸਕਦੇ ਹਨ। ਇਸ ਉਪਰੰਤ ਬਿਊਰੋ ਦੇ ਸਟਾਫ਼ ਵਲੋਂ ਸਬੰਧਤ ਪ੍ਰਾਰਥੀਆਂ ਨੂੰ ਟੈਲੀਫੋਨ ਰਾਹੀਂ ਸੰਪਰਕ ਕੀਤਾ ਜਾਵੇਗਾ ਅਤੇ ਪ੍ਰਾਰਥੀਆਂ ਦੇ ਰੁਝਾਨ ਅਨੁਸਾਰ ਉਨ੍ਹਾਂ ਨੂੰ ਲੋੜੀਂਦੀ ਰੋਜ਼ਗਾਰ /ਸਵੈ-ਰੋਜ਼ਗਾਰ /ਸਕਿੱਲ ਟ੍ਰੇਨਿੰਗ ਸਬੰਧੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਵੱਧ-ਚੜ੍ਹ ਕੇ ਇਸ ਸੇਵਾ ਦਾ ਲਾਭ ਉਠਾਉਣ ਅਤੇ ਰੋਜ਼ਗਾਰ /ਸਵੈ-ਰੋਜ਼ਗਾਰ ਪ੍ਰਾਪਤ ਕਰਨ। ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪੰਜਵੀ ਮੰਜਿਲ, ਨਵਾਂ ਪ੍ਰਬੰਧਕੀ ਕੰਪਲੈਕਸ, ਕਪੂਰਥਲਾ ਵਿਖੇ ਪਹੁੰਚ ਕੇ ਜਾਂ ਬਿਊਰੋ ਦੇ ਹੈਲਪਲਾਈਨ ਨੰਬਰ 9888219247 ਉੱਤੇ ਸੰਪਰਕ ਕਰ ਸਕਦੇ ਹਨ। ਇਸ ਮੌਕੇ ਉੱਤੇ ਰਾਜਨ ਸ਼ਰਮਾ, ਜਿਲ੍ਹਾ ਰੋਜ਼ਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਅਤੇ ਵਰੁਣ ਜੋਸ਼ੀ ਪਲੇਸਮੈਂਟ ਅਫ਼ਸਰ ਵੀ ਮੌਜੂਦ ਸਨ।