- ਕੈਬਨਿਟ ਮੰਤਰੀ ਨੇ ਐਸ.ਡੀ.ਕਾਲਜ ’ਚ ਲੱਗੇ ਖੂਨਦਾਨ ਕੈਂਪ ’ਚ ਖੂਨਦਾਨੀਆਂ ਦਾ ਵਧਾਇਆ ਹੌਂਸਲਾ
ਹੁਸ਼ਿਆਰਪੁਰ, 10 ਸਤੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਾਡੇ ਵਲੋਂ ਕੀਤਾ ਗਿਆ ਖੂਨਦਾਨ ਮੁਸ਼ਕਿਲ ਸਮੇਂ ਵਿਚ ਕਈ ਕੀਮਤੀ ਜਾਨਾਂ ਨੂੰ ਬਚਾਉਂਦਾ ਹੈ। ਇਸ ਲਈ 18 ਸਾਲ ਤੋਂ ਵੱਧ ਉਮਰ ਵਰਗ ਦਾ ਹਰ ਸਿਹਤਮੰਦ ਵਿਅਕਤੀ ਨੂੰ ਖੂਨਦਾਨ ਜ਼ਰੂਰ ਕਰਨਾ ਚਾਹੀਦਾ ਹੈ। ਉਹ ਅੱਜ ਐਸ.ਡੀ ਕਾਲਜ ਹੁਸ਼ਿਆਰਪੁਰ ’ਚ ਲੱਗੇ ਖੂਨਦਾਨ ਕੈਂਪ ਵਿਚ ਖੂਨਦਾਨੀਆਂ ਦਾ ਹੌਂਸਲਾ ਵਧਾਉਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਐਸ.ਡੀ ਕਾਲਜ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਹੇਮਾ ਸ਼ਰਮਾ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡਾ ਜੀਵਨ ਮਨੁੱਖਤਾ ਦੀ ਸੇਵਾ ਵਿਚ ਸਮਰਪਿਤ ਹੋਣਾ ਚਾਹੀਦਾ ਹੈ ਅਤੇ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਇਆ ਜਾ ਸਕਦਾ ਹੈ। ਉਨ੍ਹਾਂ ਇਸ ਦੌਰਾਨ ਲੋਕਾਂ ਨੂੰ ਭਵਿੱਖ ਵਿਚ ਵੀ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਖੂਨਦਾਨ ਕਰਨ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਚਤੁਰ ਭੂਸ਼ਨ ਜੋਸ਼ੀ, ਖਜ਼ਾਨਚੀ ਨੈਸ਼ਨਲ ਐਵਾਰਡੀ ਪ੍ਰਮੋਦ ਸ਼ਰਮਾ, ਪ੍ਰਿੰਸੀਪਲ ਪ੍ਰਸ਼ਾਂਤ ਸੇਠੀ, ਵਰਿੰਦਰ ਵੈਦ, ਸੁਮੇਸ਼ ਸੋਨੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।