ਹੁਸ਼ਿਆਰਪੁਰ : ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਸਹੂਲਤ ਲਈ ਸਾਰੀਆਂ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾ ਰਹੀ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕੀਤਾ ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਹ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋ-ਐਡ ਸਕੂਲ ਹੁਸ਼ਿਆਰਪੁਰ ਵਿਚ ਬਾਲ ਦਿਵਸ ’ਤੇ ਆਯੋਜਿਤ ਬਾਲ ਪ੍ਰਤਿਭਾ ਮੇਲੇ ਦੇ ਉਦਘਾਟਨ ਤੋਂ ਬਾਅਦ ਵਿਦਿਆਰਥੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਨਵ-ਨਿਯੁਕਤ ਚੇਅਰਮੈਨ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਹਰਮੀਤ ਸਿੰਘ ਔਲਖ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਸ਼ਰਨ ਸਿੰਘ ਵੀ ਮੌਜੂਦ ਸਨ।ਕੈਬਨਿਟ ਮੰਤਰੀ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੜ੍ਹਾਈ ਕਰਨ ਅਤੇ ਖੇਡ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ੇ ਅਤੇ ਹੋਰ ਬੁਰਾਈਆਂ ਤੋਂ ਦੂਰ ਰਹਿਣ ਲਈ ਸਹੁੰ ਚੁਕਾਉਂਦੇ ਹੋਏ ਇਸ ਤੋਂ ਦੂਰੀ ਬਣਾਉਣ ਲਈ ਕਿਹਾ। ਇਸ ਦੌਰਾਨ ਉਨ੍ਹਾਂ ਨੇ ਸਕੂਲ ਵਲੋਂ ਕਰਵਾਏ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਮੁਕਾਬਲਿਆਂ ਦੇ ਜੇਤੂਆਂ ਨੂੰ ਵੀ ਸਨਮਾਨਿਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਸਕੂਲ ਮੈਗਜ਼ੀਨ ‘ਉਡਾਰੀਆਂ’ ਵੀ ਰਿਲੀਜ਼ ਕੀਤੀ। ਪ੍ਰੋਗਰਾਮ ਦੇ ਅੰਤ ਵਿਚ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਅਸ਼ਵਨੀ ਦੱਤਾ ਨੇ ਸਮੂਹ ਸਟਾਫ਼ ਵਲੋਂ ਕੈਬਨਿਟ ਮੰਤਰੀ ਨੂੰ ਸਨਮਾਨ ਚਿੰਨ ਭੇਟ ਕੀਤਾ। ਇਸ ਮੌਕੇ ਸਮਾਜ ਸੇਵੀ ਆਗਿਆ ਪਾਲ ਸਾਹਨੀ, ਰਜਿੰਦਰ ਸ਼ਰਮਾ, ਟੀ.ਸੀ. ਸ਼ਰਮਾ, ਵਰਿੰਦਰ ਵੈਦ, ਮਨੀਸ਼ ਕੁਮਾਰ, ਸੁਰਜੀਤ ਕੁਮਾਰ, ਸੀਮਾ ਸੈਣੀ, ਪ੍ਰਵੀਨ ਕੁਮਾਰੀ, ਸਵਿਤਾ ਦੇਵੀ, ਰੌਸ਼ਨ ਲਾਲ, ਮਨਪ੍ਰੀਤ ਸਿੰਘ, ਤਜਿੰਦਰ ਸਿੰਘ, ਰਵੀ ਕੁਮਾਰ, ਜਤਿੰਦਰ ਸਿੰਘ, ਹਰਕੰਵਲ ਸਿੰਘ, ਨਿਰਦੇਸ਼ ਸਿੰਘ, ਹਰਪ੍ਰੀਤ ਕੌਰ ਵੀ ਮੌਜੂਦ ਸਨ।