- 11 ਅਦਾਲਤਾਂ ਤੋਂ ਇਲਾਵਾ ਹਰ ਤਰ੍ਹਾਂ ਦੀਆਂ ਸਹੂਲਤ ਨਾਲ ਲੈਸ ਹੋਵੇਗੀ ਕੋਰਟ ਕੰਪਲੈਕਸ ਦੀ ਇਹ ਇਮਾਰਤ
ਨਵਾਂਸ਼ਹਿਰ, 19 ਮਾਰਚ : ਮਾਣਯੋਗ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਐਕਟਿੰਗ ਚੀਫ਼ ਜਸਟਿਸ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਚੰਡੀਗੜ੍ਹ 20 ਮਾਰਚ ਨੂੰ ਚੰਡੀਗੜ੍ਹ ਰੋਡ ਸਥਿਤ ਬਣਾਏ ਗਏ ਨਵੇਂ ਕੋਰਟ ਕੰਪਲੈਕਸ ਦੀ ਇਮਾਰਤ ਦਾ ਵੀਡੀਓ ਕਾਨਫਰੰਸ ਰਾਹੀਂ ਚੰਡੀਗੜ੍ਹ ਤੋਂ ਉਦਘਾਟਨ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਅਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਉਦਘਾਟਨ ਸਮਾਗਮ ਦੇ ਵਿੱਚ ਐਡਮਿਨਸਟ੍ਰੇਟਿਵ ਜੱਜ ਸੈਸ਼ਨ ਡਵੀਜ਼ਨ ਐਸ.ਬੀ.ਐਸ. ਨਗਰ ਮਾਣਯੋਗ ਜੱਜ ਹਰਸ਼ ਬੰਗਰ ਵੀ ਸ਼ਾਮਿਲ ਹੋਣਗੇ। ਉਹਨਾਂ ਨੇ ਦੱਸਿਆ ਕਿ ਕੋਰਟ ਕੰਪਲੈਕਸ ਦੇ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਕੋਰਟ ਕੰਪਲੈਕਸ ਵਿੱਚ ਆਉਣ ਵਾਲੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਹੋਵੇ। ਉਨ੍ਹਾਂ ਦੱਸਿਆ ਕਿ ਕੋਰਟ ਕੰਪਲੈਕਸ ਵਿਖੇ 11 ਅਦਾਲਤਾਂ, ਪਾਰਕਿੰਗ ਏਰੀਆ, ਗਰੀਨ ਪਾਰਕ, ਛੇ ਲਿਫਟਾਂ, ਪੀਣ ਵਾਲੇ ਪਾਣੀ ਦੀ ਵਿਵਸਥਾ, ਵਾਸ਼ ਰੂਮ, ਏ.ਟੀ.ਐਮ. ਅਤੇ ਡਿਸਪੈਂਸਰੀ ਤੋਂ ਇਲਾਵਾ ਹਰ ਤਰ੍ਹਾਂ ਦੀਆਂ ਸਹੂਲਤਾਂ ਉਪਲਬੱਧ ਹੋਣਗੀਆਂ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਨਿਵਾਸੀਆਂ ਨੂੰ ਕੋਰਟ ਕੰਪਲੈਕਸ ਦੇ ਵਿੱਚ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਇੱਥੇ ਜੱਜਾਂ ਦੀ ਰਿਹਾਇਸ਼ ਲਈ ਰਿਹਾਇਸ਼ ਘਰ ਬਣਾਉਣ ਦਾ ਪ੍ਰਸਤਾਵ ਹੈ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਵੀਡੀਓ ਕਾਨਫਰੰਸ ਰਾਹੀਂ ਮਾਣਯੋਗ ਜਸਟਿਸ ਅਰੁਣ ਪਾਲੀ ਜੱਜ ਪਿੰਜਾਬ ਐਂਡ ਹਰਿਆਣਾ ਹਾਈ ਕੋਰਟ ਚੰਡੀਗੜ੍ਹ, ਮਾਣਯੋਗ ਜਸਟਿਸ ਲੀਸਾ ਗਿੱਲ ਜੱਜ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਚੰਡੀਗੜ੍ਹ, ਮਾਣਯੋਗ ਜਸਟਿਸ ਹਰਸਿਮਰਨ ਸਿੰਘ ਸੇਠੀ ਜੱਜ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਚੰਡੀਗੜ੍ਹ, ਮਾਣਯੋਗ ਜਸਟਿਸ ਸੁਵੀਰ ਸਿਹਗਲ ਜੱਜ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਚੰਡੀਗੜ੍ਹ, ਮਾਣਯੋਗ ਜਸਟਿਸ ਜਸਗੁਰਪ੍ਰੀਤ ਸਿੰਘ ਪੁਰੀ ਜੱਜ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਚੰਡੀਗੜ੍ਹ, ਮਾਣਯੋਗ ਜਸਟਿਸ ਵਿਕਾਸ ਬੈਹਲ ਜੱਜ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਉਦਘਾਟਨੀ ਸਮਾਰੋਹ ਵਿੱਚ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਐਸ.ਬੀ.ਐਸ ਨਗਰ ਕਰੁਨੇਸ਼ ਕੁਮਾਰ, ਪ੍ਰਿੰਸੀਪਲ ਜੱਜ ਫੈਮਲੀ ਕੋਰਟ ਐਸ.ਬੀ.ਐਸ ਨਗਰ ਮਨਿਸ਼ਾ ਜੈਨ, ਸਿਵਲ ਜੱਜ (ਸੀਨੀਅਰ ਡਵੀਜ਼ਨ) ਐਸ.ਬੀ.ਐਸ ਨਗਰ ਪਰਮਿੰਦਰ ਕੌਰ, ਚੀਫ ਜੁਡੀਸ਼ੀਅਲ ਮੈਜਿਸਟਰੇਟ ਐਸ.ਬੀ.ਐਸ. ਨਗਰ ਜਗਬੀਰ ਸਿੰਘ ਮੇਹੰਦਿਰੱਤਾ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਐਸ.ਬੀ.ਐਸ. ਨਗਰ ਕੋਮਪਲੇ ਧੰਜਲ, ਸਿਵਲ ਜੱਜ (ਜੂਨੀਅਰ ਡਵੀਜ਼ਨ) ਐਸ.ਬੀ.ਐਸ. ਨਗਰ ਮੋਨਿਕਾ ਚੌਹਾਨ, ਸਿਵਲ ਜੱਜ (ਜੂਨੀਅਰ ਡਵੀਜ਼ਨ) ਐਸ.ਬੀ.ਐਸ. ਨਗਰ ਸਰਵੇਸ਼ ਸਿੰਘ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਐਸ.ਬੀ.ਐਸ. ਨਗਰ ਸੁਖਵਿੰਦਰ ਸਿੰਘ, ਸਿਵਲ ਜੱਜ (ਜੂਨੀਅਰ ਡਵੀਜ਼ਨ) ਬਲਾਚੌਰ ਪਪਨੀਤ ਵੀ ਹਾਜ਼ਰ ਹੋਣਗੇ।