ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਾਬਾਲਗ ਕੋਲੋਂ 10 ਦੇਸੀ ਪਿਸਤੌਲ ਕੀਤੇ ਬਰਾਮਦ 

ਜਲੰਧਰ, 9 ਫਰਵਰੀ 2025 : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਨੌਜਵਾਨ 10 ਦੇਸੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਨਾਬਾਲਗ ਕੋਲੋਂ ਕੁੱਲ 10 ਦੇਸੀ ਪਿਸਤੌਲ ਬਰਾਮਦ ਹੋਏ ਹਨ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋਸ਼ੀ ਲੋਕਾਂ ਨੂੰ ਦੇਸੀ ਪਿਸਤੌਲ ਸਪਲਾਈ ਕਰਨ ਲਈ ਇਲਾਕੇ ਵਿੱਚ ਘੁੰਮ ਰਿਹਾ ਹੈ। ਕ੍ਰਾਈਮ ਬ੍ਰਾਂਚ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਨੂੰ ਘਾਹ ਮੰਡੀ ਨੇੜੇ ਗ੍ਰਿਫ਼ਤਾਰ ਕਰ ਲਿਆ। ਨਾਬਾਲਗ ਕੋਟ ਮੁਹੱਲਾ ਦਾ ਰਹਿਣ ਵਾਲਾ ਹੈ। ਉਸਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ। ਵੇਰਵੇ ਦਿੰਦਿਆਂ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਸ਼ਹਿਰ ਦਾ ਇਕ ਵਿਅਕਤੀ ਗੈਰ-ਕਾਨੂੰਨੀ ਦੇਸੀ ਪਿਸਤੌਲ, ਜਿਸ ਨੂੰ ਆਮ ਤੌਰ ‘ਤੇ ਦੇਸੀ ਕੱਟਾ ਕਿਹਾ ਜਾਂਦਾ ਹੈ, ਦੇ ਨਿਰਮਾਣ ਵਿੱਚ ਸ਼ਾਮਲ ਹੈ। ਇਸ ਤੋਂ ਬਾਅਦ ਉਨ੍ਹਾਂ ਦੱਸਿਆ ਕਿ ਪੁਲਸ ਨੇ ਜਾਲ ਵਿਛਾ ਕੇ ਵਿਅਕਤੀ ਦੀ ਪਛਾਣ ਹਰਜਿੰਦਰ ਸਿੰਘ ਉਰਫ਼ ਗਿਆਨੀ ਵਾਸੀ ਕੋਟ ਮੁਹੱਲਾ, ਜਲੰਧਰ ਵਜੋਂ ਕੀਤੀ ਹੈ, ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਸਵਪਨ ਸ਼ਰਮਾ ਨੇ ਦੱਸਿਆ ਕਿ ਹਰਜਿੰਦਰ ਨਾਬਾਲਗ ਹੈ ਅਤੇ ਲੰਬੇ ਸਮੇਂ ਤੋਂ ਇਸ ਕਾਰੋਬਾਰ ਨਾਲ ਜੁੜਿਆ ਹੋਇਆ ਹੈ ਅਤੇ ਉਸ ਦੇ ਅੱਗੇ ਅਤੇ ਪਿਛਲੇ ਸੰਬੰਧਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਨੇ 10 ਦੇਸੀ ਪਿਸਤੌਲ (ਦੇਸੀ ਕੱਟਾ), ਇਕ ਲੋਹੇ ਦੀ ਕਟਿੰਗ ਮਸ਼ੀਨ, ਇਕ ਡਰਿੱਲ ਮਸ਼ੀਨ, ਪਿਸਤੌਲ ਦੇ ਗੈਰ-ਕਾਨੂੰਨੀ ਨਿਰਮਾਣ ਲਈ ਵਰਤੇ ਜਾਂਦੇ ਵੱਖ-ਵੱਖ ਸੰਦ ਅਤੇ ਬਿਨਾਂ ਰਜਿਸਟਰਡ ਨੰਬਰ ਪਲੇਟ ਤੋਂ ਐਕਟਿਵਾ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਐੱਫ਼. ਆਈ. ਆਰ. ਨੰ. 8 ਮਿਤੀ 9 ਫਰਵਰੀ ਧਾਰਾ: 25(8), 25(1)ਏ.ਏ.-54-59, ਅਸਲਾ ਐਕਟ ਤਹਿਤ ਥਾਣਾ ਡਿਵੀਜ਼ਨ ਨੰ: 5, ਜਲੰਧਰ ਵਿਖੇ ਦਰਜ ਕੀਤਾ ਗਿਆ ਹੈ। ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।