ਕਰਤਾਰਪੁਰ, 22 ਜੁਲਾਈ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਅੱਜ ਹਲਕਾ ਕਰਤਾਰਪੁਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਕਿਹਾ ਕਿ ਆਉਂਦੇ ਸਮੇਂ ‘ਚ ਹਲਕਾ ਵਿਕਾਸ ਦੀਆਂ ਨਵੀਆਂ ਸਿਖਰਾਂ ਛੋਹੇਗਾ। ਉਨ੍ਹਾਂ ਨੇ ਸਥਾਨਕ ਨਗਰ ਸੁਧਾਰ ਟਰੱਸਟ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਰਤਾਰਪੁਰ ਵਿਖੇ ਚੱਲ ਰਹੇ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਮੀਟਿੰਗ ਉਪਰੰਤ ਕੈਬਨਿਟ ਮੰਤਰੀ ਨੇ ਪਿੰਡ ਰਾਣੀ ਪੱਟੀ, ਰੋਹਜੜੀ, ਬਿਨਪਾਲਕੇ ਵਿਖੇ ਪਹੁੰਚ ਕੇ ਵਿਕਾਸ ਕਾਰਜਾਂ ਬਾਰੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਵਿਚਾਰ ਸੁਣੇ। ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਲੋਕਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਰਾਜ ਸਰਕਾਰ ਲੋਕ ਪੱਖੀ ਕਾਰਜਾਂ ਨੂੰ ਤਰਜੀਹ ਦਿੰਦਿਆਂ ਵਿਕਾਸ ਕਾਰਜਾਂ ਦੀ ਨਵੀਂ ਇਬਾਰਤ ਲਿਖ ਰਹੀ ਹੈ। ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ਵਿਚ ਕਰਤਾਰਪੁਰ ਹਲਕੇ ਦੇ ਪਿੰਡਾਂ ਦੇ ਰਹਿੰਦੇ ਵਿਕਾਸ ਕੰਮ ਸ਼ੁਰੂ ਕਰਵਾਕੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ ।