- ਕੈਬਨਿਟ ਮੰਤਰੀ ਨੇ 24 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਹੁਸ਼ਿਆਰਪੁਰ, 18 ਅਕਤੂਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਵਿਖੇ ਕਰਵਾਏ ਸਮਾਗਮ ਦੌਰਾਨ 24 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਸੂਬੇ ਨੂੰ ਖੁਸ਼ਹਾਲ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦਾ ਇਹ ਸਿਲਸਿਲਾ ਨਿਰੰਤਰ ਜਾਰੀ ਰਹੇਗਾ ਤਾਂ ਜੋ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਵਿੱਚ ਨਹੀਂ ਸਗੋਂ ਪੰਜਾਬ ਵਿੱਚ ਰਹਿ ਕੇ ਆਪਣੀ ਪ੍ਰਤਿਭਾ ਨਾਲ ਸੂਬੇ ਦੀ ਤਰੱਕੀ ਵਿੱਚ ਯੋਗਦਾਨ ਪਾਉਣ। ਇਸ ਦੌਰਾਨ ਉਨ੍ਹਾਂ ਦੇ ਨਾਲ ਮੇਅਰ ਸੁਰਿੰਦਰ ਕੁਮਾਰ, ਦਿ ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰੰਜੀਤਾ ਚੌਧਰੀ ਵੀ ਮੌਜੂਦ ਸਨ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ ਨੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵਧਾਈ ਦਿੱਤੀ। ਸੀਡੀਪੀਓ ਦਇਆ ਰਾਣੀ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਦੇ ਮੁਖੀ ਗੁਰਚਰਨ ਸਿੰਘ ਨੇ ਸਾਰਿਆਂ ਦਾ ਸਵਾਗਤ ਕੀਤਾ। ਇਸ ਮੌਕੇ ਕੌਂਸਲਰ ਅਮਰੀਕ ਚੌਹਾਨ, ਸੰਦੀਪ ਚੇਚੀ, ਕ੍ਰਿਸ਼ਨ ਕੁਮਾਰ, ਰਵਿੰਦਰ ਕੌਰ ਵੀ ਹਾਜ਼ਰ ਸਨ।