- ਡਿਪਟੀ ਕਮਿਸ਼ਨਰ ਨੇ ਰੁਟੀਨ ਟੀਕਾਕਰਨ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ
ਹੁਸ਼ਿਆਰਪੁਰ 29 ਅਗਸਤ : ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਮਿਸ਼ਨ ਇੰਦਰਧਨੁਸ਼ ਅਤੇ ਰੁਟੀਨ ਟੀਕਾਕਰਨ ਸੰਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲਾ ਟਾਸਕ ਫੋਰਸ ਦੀ ਇਕ ਵਿਸ਼ੇਸ਼ ਕੀਤੀ ਗਈ। ਜਿਸ ਵਿਚ ਸਿਹਤ ਵਿਭਾਗ ਤੋਂ ਜ਼ਿਲਾ ਟੀਕਾਕਰਣ ਅਫ਼ਸਰ ਡਾ ਸੀਮਾ ਗਰਗ ਸਮੇਤ ਆਈਐਮਏ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਨੁਮਾਇੰਦੇ ਸ਼ਾਮਿਲ ਹੋਏ। ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ 0 ਤੋਂ 5 ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਮੁਕੰਮਲ ਟੀਕਾਕਰਨ ਯਕੀਨੀ ਬਣਾਉਣ ਅਤੇ ਜ਼ਿਲ੍ਹੇ 'ਚ 0 ਤੋਂ 5 ਸਾਲ ਤੱਕ ਦੇ ਬੱਚਿਆਂ ਦੇ ਟੀਕਾਕਰਨ 'ਚ ਪਏ ਪਾੜੇ ਨੂੰ ਭਰਨ ਲਈ 11 ਸਤੰਬਰ 2023 ਤੋਂ ਮਿਸ਼ਨ ਇੰਦਰਧਨੁਸ਼ ਪ੍ਰੋਗਰਾਮ ਸ਼ੁਰੂ ਹੋ ਰਿਹਾ ਹੈ। ਬੱਚਿਆਂ ਅਤੇ ਗਰਭਵਤੀ ਔਰਤਾਂ ਦੇ 100 ਪ੍ਰਤੀਸ਼ਤ ਟੀਕਾਕਰਨ ਲਈ ਤਿੰਨ ਪੜਾਵਾਂ ਵਿੱਚ ਇਹ ਪ੍ਰੋਗਰਾਮ ਚਲਾਇਆ ਜਾਵੇਗਾ ਪਹਿਲਾ ਪੜਾਅ 11 ਸਤੰਬਰ ਤੋਂ ਸ਼ੁਰੂ ਹੋਵੇਗਾ, ਦੂਜਾ ਪੜਾਅ 9 ਅਕਤੂਬਰ ਤੋਂ 14 ਅਕਤੂਬਰ ਤੱਕ ਚੱਲੇਗਾ। ਤੀਜਾ ਪੜਾਅ 20 ਨਵੰਬਰ ਤੋਂ 25 ਨਵੰਬਰ ਤੱਕ ਚੱਲੇਗਾ। ਇਸ ਮਿਸ਼ਨ ਦਾ ਮੁੱਖ ਉਦੇਸ਼ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਮੁਕੰਮਲ ਟੀਕਾਕਰਨ ਯਕੀਨੀ ਬਣਾਇਆ ਜਾਣਾ ਹੈ ਤਾਂ ਜੋ ਬੱਚਿਆਂ ਅਤੇ ਗਰਭਵਤੀ ਮਾਵਾਂ ਦੀ ਮੌਤ ਦਰ ਨੂੰ ਘਟਾਇਆ ਜਾ ਸਕੇ। ਉਨ੍ਹਾਂ ਮਿਸ਼ਨ ਇੰਦਰਧਨੁਸ਼ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਸਿਹਤ ਵਿਭਾਗ ਨੂੰ ਹਰ ਪਾਸਿਓਂ ਸਹਿਯੋਗ ਦੇਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ 5 ਸਾਲ ਤੱਕ ਦੀ ਉਮਰ ਤੱਕ ਦੇ ਬੱਚਿਆਂ ਦਾ ਟੀਕਾਕਰਣ ਆਊਟਰੀਚ ਕੈਂਪਾਂ ਅਤੇ ਮੋਬਾਈਲ ਟੀਮਾਂ ਰਾਹੀਂ ਕਵਰ ਕੀਤਾ ਜਾਵੇ। ਇਸ ਤੋਂ ਇਲਾਵਾ ਜਿਨ੍ਹਾਂ ਬੱਚਿਆਂ ਦਾ ਘਰਾਂ ਵਿੱਚ ਜਨਮ ਹੋਇਆ ਹੈ, ਉਨ੍ਹਾਂ ਬੱਚਿਆਂ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਕੀਤਾ ਜਾਵੇ। ਉਹਨਾਂ ਕਿਹਾ ਕਿ ਰੂਟੀਨ ਟੀਕਾਕਰਨ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਦਸੰਬਰ 2023 ਤੱਕ ਮੀਜ਼ਲ ਰੁਬੈਲਾ ਦੇ ਖਾਤਮੇ ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਵਿਚ ਹੋ ਰਹੇ ਟੀਕਾਕਰਣ ਅਤੇ ਡਿਲੀਵਰੀਆਂ ਨੂੰ ਯੂ ਵਿਨ ਐਪ ਤੇ ਅਪਲੋਡ ਕਰਨਾ ਯਕੀਨੀ ਬਣਾਇਆ ਜਾਵੇ ਤੇ ਡਾਟਾ ਸਿਹਤ ਵਿਭਾਗ ਨਾਲ ਸਾਂਝਾ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਆਮ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਡਾ ਅਮਿਤ ਗੁਪਤਾ, ਡਾ ਰਾਜਿੰਦਰ ਸ਼ਰਮਾ, ਡਾ ਪ੍ਰਦੀਪ ਢੀਂਗਰਾ, ਡਾ ਕੁਲਦੀਪ ਸਿੰਘ, ਡਾ ਰਜਤ ਗੁਪਤਾ, ਡਾ ਹਰਦੀਪ ਦੀਪ, ਡਾ ਬਲਵਿੰਦਰ ਸਿੰਘ, ਡਾ ਮੀਤ ਦਪਿੰਦਰ ਸਿੰਘ ਸੋਢੀ, ਵੀਸੀਸੀਐਮ ਉਪਕਾਰ ਸਿੰਘ ਅਤੇ ਬੀਸੀਸੀ ਕੋਆਰਡੀਨੇਟਰ ਅਮਨਦੀਪ ਸਿੰਘ ਅਤੇ ਹੋਰ ਹਾਜ਼ਰ ਸਨ।