- ਕੈਬਨਿਟ ਮੰਤਰੀ ਨੇ ਵਾਰਡ ਨੰਬਰ 13 ਤੇ 27 ’ ਚ ਸੜਕ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 30 ਸਤੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪਿਛਲੇ ਇਕ ਸਾਲ ਵਿਚ ਨਗਰ ਨਿਗਮ ਹੁਸ਼ਿਆਪੁਰ ਵਲੋਂ ਸ਼ਹਿਰ ਵਿਚ 15 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ, ਜਿਸ ਵਿਚ ਸ਼ਹਿਰ ਦੇ ਵੱਖ-ਵੱਖ ਇਲਕਿਆਂ ਵਿਚ 11 ਟਿਊਬਵੈਲ ਵੀ ਲਗਾਏ ਗਏ ਹਨ। ਉਹ ਅੱਜ ਵਾਰਡ ਨੰਬਰ 13 ਵਿਚ ਸਵਾ ਦੋ ਲੱਖ ਰੁਪਏ ਅਤੇ ਵਾਰਡ ਨੰਬਰ 27 ਦੇ ਨਿਊ ਦੀਪ ਨਗਰ ਵਿਚ ਢਾਈ ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸਹਾਇਕ ਕਮਿਸ਼ਨਰ ਨਰਗ ਨਿਗਮ ਸੁੰਦੀਪ ਤਿਵਾੜੀ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਵਾਰਡ ਨੰਬਰ 27 ਵਿਚ ਲਗਾਤਾਰ ਵਿਕਾਸ ਕਾਰਜ ਹੋ ਰਹੇ ਹਨ ਅਤੇ ਪਿਛਲੇ ਇਕ ਸਾਲ ਤੋਂ ਇਸ ਵਾਰਡ ਵਿਚ ਕਰੀਬ 1 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ। ਇਸ ਤਰ੍ਹਾਂ ਵਾਰਡ ਨੰਬਰ 13 ਜਿਸ ਵਿਚ ਨਿਊ ਫਤਿਹਗੜ੍ਹ ਤੇ ਸੁੰਦਰ ਨਗਰ ਦੇ ਖੇਤਰ ਆਉਂਦਾ ਹੈ, ਉਥੇ ਵੀ ਵਿਕਾਸ ਕਾਰਜ ਕ੍ਰਮਵਾਰ ਇਸ ਤਰ੍ਹਾ ਜਾਰੀ ਹਨ। ਉਨ੍ਹਾਂ ਕਿਹਾ ਕਿ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਤਰੱਕੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਰਿਹਾਇਸ਼ੀ ਇਲਾਕਿਆਂ ਵਿਚ ਬਣੇ ਕੂੜੇ ਦੇ ਡੰਪ ਉਠਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਮਿਲ ਸਕੇ। ਇਸ ਮੌਕੇ ਕੌਂਸਲਰ ਚੰਦਰਾਵਤੀ, ਕੁਲਵਿੰਦਰ ਸਿੰਘ ਹੁੰਦਲ, ਡਾ. ਲਖਬੀਰ ਸਿੰਘ, ਗੰਗਾ ਪ੍ਰਸ਼ਾਦ, ਅਜੀਤ ਸਿੰਘ ਲੱਕੀ, ਜੈ ਰਾਮ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।