ਪੰਚਾਇਤ ਚੋਣਾਂ -2024, ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣਾਂ ਲਈ ਪੁਖ਼ਤਾ ਪ੍ਰਬੰਧ 

  • 376 ਪਿੰਡਾਂ ’ਚ ਹੋਵੇਗੀ ਵੋਟਿੰਗ 
  • ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ
  • ਵੋਟਾਂ ਤੋਂ ਤੁਰੰਤ ਬਾਅਦ ਗਿਣਤੀ ਕਰਕੇ ਐਲਾਨਿਆ ਜਾਵੇਗਾ ਨਤੀਜਾ 

ਨਵਾਂਸ਼ਹਿਰ, 14 ਅਕਤੂਬਰ 2024 : ਡਿਪਟੀ ਕਮਿਸ਼ਨਰ ਵਲੋਂ ਲੋਕਾਂ ਨੂੰ ਆਪਣੇ ਜ਼ਮਹੂਰੀ ਹੱਕ ਦੀ ਵੱਧ ਚੜ੍ਹ ਕੇ ਵਰਤੋਂ ਕਰਨ ਦਾ ਸੱਦਾ  ਜੇਕਰ ਕਿਸੇ ਵੋਟਰ ਕੋਲ ਵੋਟ ਪਾਉਣ ਸਮੇਂ ਆਪਣੀ ਸ਼ਨਾਖਤ ਲਈ ਐਪਿਕ ਵੋਟਰ ਸ਼ਨਾਖ਼ਤੀ ਕਾਰਡ ਮੌਜੂਦ ਨਹੀਂ ਹੈ ਤਾਂ ਉਹ ਵੋਟਰ ਹੋਰ ਕਿਸੇ ਵੀ ਡਾਕੂਮੈਂਟ ਜਿਵੇਂ ਕਿ ਪਾਸਪੋਰਟ, ਪੈਨਸ਼ਨ ਕਾਰਡ, ਯੂ.ਡੀ.ਆਈ.ਡੀ, ਪਾਸਬੁੱਕ, ਮਨਰੇਗਾ ਕਾਰਡ, ਡਰਾਈਵਿੰਗ ਲਾਇਸੰਸ, ਸਰਵਿਸ ਆਈ ਕਾਰਡ, ਆਫੀਸ਼ੀਅਲ ਆਈ.ਡੀ ਕਾਰਡ, ਆਧਾਰ ਕਾਰਡ, ਪੈਨ ਕਾਰਡ, ਹੈਲਥ ਇਨਸ਼ੋਰੈਂਸ ਕਾਰਡ ਅਤੇ ਸਮਾਰਟ ਕਾਰਡ ਸਬੰਧਤ ਅਧਿਕਾਰੀ ਨੂੰ ਦਿਖਾ ਕੇ ਆਪਣੀ ਵੋਟ ਪਾ ਸਕਦਾ ਹੈ।