ਨਵਾਂਸ਼ਹਿਰ, 11 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਹਦੂਦ ਅੰਦਰ ਪਤੰਗ ੳਡਾਉਣ ਲਈ ਵਰਤੀ ਜਾਂਦੀ ਚਾਈਨਾ ਡੋਰ (ਨਾਈਲੋਨ/ਸਿੰਥੈਟਿਕ/ਪਲਾਸਟਿਕ ਧਾਗਾ) ਦੀ ਵਰਤੋਂ ’ਤੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ 2) ਦੀ ਧਾਰਾ 144 ਅਧੀਨ ਮਨਾਹੀ ਕੀਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਇਹ ਡੋਰ ਮਜ਼ਬੂਤ, ਪੱਕੀ ਤੇ ਨਾ-ਗਲਣਸ਼ੀਲ ਹੋਣ ਕਾਰਨ ਜਿੱਥੇ ਮਨੁੱਖਾਂ, ਪਸ਼ੂ-ਪੰਛੀਆਂ ਲਈ ਘਾਤਕ ਹੈ ਉੱਥੇ ਵਾਤਾਵਰਣ ਲਈ ਵੀ ਨੁਕਸਾਨਦਾਇਕ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹਾਲਤਾਂ ਦੇ ਮੱਦੇਨਜ਼ਰ ਇਸ ਦੇ ਪਤੰਗ ਉਡਾਉਣ ’ਚ ਉਪਯੋਗ ਨੂੰ ਬੰਦ ਕਰਨ ਲਈ ਜ਼ਿਲ੍ਹੇ ’ਚ ਇਸ ਦੇ ਨਿਰਮਾਣ, ਵੇਚਣ, ਭੰਡਾਰ ਕਰਨ, ਖਰੀਦਣ, ਸਪਲਾਈ ਕਰਨ, ਬਾਹਰੋਂ ਆਯਾਤ ਕਰਨ ਤੇ ਵਰਤੋਂ ਕਰਨ ’ਤੇ ਮੁਕੰਮਲ ਪਾਬੰਦੀ ਲਾਈ ਜਾਂਦੀ ਹੈ। ਇਹ ਹੁਕਮ 9 ਅਪ੍ਰੈਲ 2024 ਤੱਕ ਲਾਗੂ ਰਹਿਣਗੇ।